ਪੰਜਾਬ

punjab

ETV Bharat / city

ਰਾਵੀ ਦਰਿਆ ‘ਚ ਵਧਿਆ ਪਾਣੀ ਦਾ ਪੱਧਰ, ਪ੍ਰਸ਼ਾਸਨ ਚੌਕਸ, ਲੋਕਾਂ ਨੂੰ ਕੀਤੀ ਇਹ ਅਪੀਲ - DC visited villages and deras near Ravi river

ਗੁਰਦਾਸਪੁਰ ਦੇ ਵੱਖ ਵੱਖ ਪਿੰਡਾਂ ’ਚ ਦਰਿਆ ਦਾ ਪਾਣੀ ਛੱਡਣ ਤੋਂ ਬਾਅਦ ਹੜ੍ਹ ਵਰਗੇ ਹਾਲਤ ਬਣ ਗਏ ਹਨ ਉਸੇ ਦੇ ਚੱਲਦੇ ਡਿਪਟੀ ਕਮਿਸ਼ਨਰ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਵਲੋਂ ਰਾਵੀ ਦਰਿਆ ਨੇੜਲੇ ਪਿੰਡਾਂ ਤੇ ਡੇਰਿਆਂ ਦਾ ਦੌਰਾ ਕੀਤਾ। ਇਸ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦਰਿਆ ਦੇ ਨੇੜੇ ਨਾ ਜਾਣ।

ਰਾਵੀ ਦਰਿਆ ਚ ਵਧਿਆ ਪਾਣੀ ਦਾ ਪੱਧਰ
ਰਾਵੀ ਦਰਿਆ ਚ ਵਧਿਆ ਪਾਣੀ ਦਾ ਪੱਧਰ

By

Published : Aug 1, 2022, 11:58 AM IST

ਗੁਰਦਾਸਪੁਰ: ਜ਼ਿਲ੍ਹੇ ’ਚ ਦਰਿਆ ਵਲੋਂ ਛੱਡੇ ਗਏ ਪਾਣੀ ਅਤੇ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵੱਧ ਗਿਆ ਹੈ। ਜਿਸ ਦੇ ਚੱਲਦੇ ਰਾਵੀ ਦਰਿਆ ਵਿਚ ਵਧੇ ਪਾਣੀ ਦੇ ਪੱਧਰ ਤੇ ਹੜ੍ਹ ਵਰਗੇ ਬਣੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਮਕੋੜਾ ਪੱਤਣ ਤੇ ਦਰਿਆ ਨੇੜਲੇ ਪਿੰਡਾਂ ਬਾਊਪੁਰ ਜੱਟਾਂ ਆਦਿ ਦਾ ਦੋਰਾ ਕੀਤਾ ਗਿਆ। ਇਸ ਮੌਕੇ ਮਕੋੜਾ ਪੱਤਣ ਰਾਵੀ ਦਰਿਆ ਦੇ ਕੰਢੇ ’ਤੇ ਬੈਠੇ ਗੁੱਜਰਾਂ ਨੂੰ ਪਸ਼ੂਆਂ ਸਮੇਤ ਸੁਰੱਖਿਅਤ ਥਾਵਾਂ ’ਤੇ ਬਾਹਰ ਕੱਢਿਆ ਗਿਆ।

ਇਸ ਮੌਕੇ ਗੱਲ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਨਿਧੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਅਣਸੁਖਾਵੇਂ ਹਾਲਾਤਾਂ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਹਨ ਪਰ ਰਾਵੀ ਦਰਿਆ ਨੇੜਲੇ ਰਹਿੰਦੇ ਪਿੰਡਾਂ ਦੇ ਲੋਕ ਸੁਚੇਤ ਰਹਿਣ ਤੇ ਇਹਤਿਆਤ ਰੱਖਣ।

ਉਨਾਂ ਅਪੀਲ ਕੀਤੀ ਕਿ ਲੋਕ ਦਰਿਆ ਦੇ ਕੰਢੇ ਵੱਲ ਨਾ ਜਾਣ ਅਤੇ ਨਾ ਹੀ ਆਪਣੇ ਪਸ਼ੂ ਆਦਿ ਦਰਿਆ ਵੱਲ ਲਿਜਾਏ ਜਾਣ। ਉਨਾਂ ਅੱਗੇ ਦੱਸਿਆ ਕਿ ਮਕੋੜਾ ਪੱਤਣ ਵਿਖੇ ਹੰਗਾਮੀ ਹਾਲਾਤ ਨੂੰ ਮੁੱਖ ਰੱਖਦੇ ਹੋਏ ਰਿਲੀਫ ਸੈਂਟਰ ਬਣਾਏ ਗਏ ਹਨ। ਹੜ੍ਹ ਵਰਗੀ ਸਥਿਤੀ ਨਾਲ ਨਿਪਟਣ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਹਨ ਅਤੇ ਇਸ ਤੋਂ ਇਲਾਵਾ ਮੈਡੀਸਨ, ਫੂਡ, ਜੇ.ਸੀ.ਬੀ, ਬੇੜੀਆਂ ਤੇ ਲਾਈਫ ਜੈਕਟਾਂ ਆਦਿ ਦੇ ਪ੍ਰਬੰਧ ਕੀਤੇ ਹੋਏ ਹਨ।

ਰਾਵੀ ਦਰਿਆ ਚ ਵਧਿਆ ਪਾਣੀ ਦਾ ਪੱਧਰ

ਉਨ੍ਹਾਂ ਅੱਗੇ ਕਿਹਾ ਕਿ ਰਾਵੀ ਦਰਿਆ ਦੇ ਨੇੜਲੇ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ ਤੇ ਹੋਰ ਮੋਹਤਬਾਰ ਲੋਕਾਂ ਨਾਲ ਲਗਾਤਾਰ ਸੰਪਰਕ ਰੱਖਣ ਅਤੇ ਪਿੰਡਾਂ ਅੰਦਰ ਅਨਾਊਂਸਮੈਂਟਾਂ ਕਰਕੇ ਲੋਕਾਂ ਨੂੰ ਪਾਣੀ ਦੇ ਪੱਧਰ ਬਾਰੇ ਲਗਾਤਾਰ ਸੁਚੇਤ ਕੀਤਾ ਜਾਵੇ। ਜ਼ਿਲਾ ਪ੍ਰਸ਼ਾਸਨ ਵਲੋਂ ਸੰਭਾਵੀ ਖਤਰੇ ਨਾਲ ਨਿਪਟਣ ਲਈ ਪੁਖਤਾ ਪ੍ਰਬੰਧ ਰੀਤੇ ਹਨ ਅਤੇ ਲੋਕ ਜ਼ਿਲਾ ਪ੍ਰਸ਼ਾਸਨ ਵਲੋਂ ਜਾਰੀ ਫਲੱਡ ਕੰਟਰੋਲ ਰੂਮ ਨੰਬਰਾਂ ’ਤੇ ਵੀ ਲੋੜ ਅਨੁਸਾਰ ਸੰਪਰਕ ਕਰ ਸਕਦੇ ਹਨ।

ਇਨ੍ਹਾਂ ਨੰਬਰਾਂ ਤੇ ਕੀਤਾ ਜਾ ਸਕਦਾ ਹੈ ਸੰਪਰਕ: ਫਲੱਡ ਕੰਟਰੋਲ ਰੂਮ ਨੰਬਰਾਂ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੈਵਨਿਊ ਦਫਤਰ 01874-247964, ਤਹਿਸੀਲ ਦਫਤਰ ਗੁਰਦਾਸਪੁਰ 01874-242644, ਤਹਿਸੀਲ ਦਫਤਰ ਬਟਾਲਾ 01871-241069, ਤਹਿਸੀਲ ਦਫਤਰ, ਡੇਰਾ ਬਾਬਾ ਨਾਨਕ 01871-247420, ਤਹਿਸੀਲ ਦਫਤਰ, ਦੀਨਾਨਗਰ 01875-220050 ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜੋ:ਨਸ਼ਾ ਤਸਕਰ ਘਰ ਨਸ਼ਾ ਕਰਨ ਵਾਲੇ ਦੀ ਹੋਈ ਮੌਤ

ABOUT THE AUTHOR

...view details