ਗੁਰਦਾਸਪੁਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਪਾਕਿਸਤਾਨ ਨੇ ਖੁਸ਼ੀ ਦਾ ਸੁਨੇਹਾ ਦਿੱਤਾ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਟਵੀਟ ਕਰ ਕਿਹਾ ਸੀ ਕਿ ਗੁਰੂ ਨਾਨਕ ਨਾਮ ਲੇਵਾ ਸੰਗਤ ਜੋ ਵੀ ਨਤਮਸਤਕ ਹੋਣ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਆਉਣਗੇ ਉਨ੍ਹਾਂ ਨੂੰ ਪਾਸਪੋਰਟ ਦੀ ਜ਼ਰੂਰਤ ਨਹੀਂ ਪਵੇਗੀ, ਉਹ ਆਪਣੇ ਕਿਸੇ ਵੀ ਸਰਕਾਰੀ ਪਛਾਣ ਪੱਤਰ ਨਾਲ ਵੀ ਪਾਕਿ ਆ ਸਕਦੇ ਹਨ।
ਪਾਕਿ ਦੇ ਐਲਾਨ ਤੋਂ ਬਾਅਦ ਵੀ ਬਿਨ੍ਹਾਂ ਪਾਸਪੋਰਟ ਕਰਤਾਰਪੁਰ ਸਾਹਿਬ ਨਹੀਂ ਜਾ ਸਕਦੇ ਸ਼ਰਧਾਲੂ - ਪ੍ਰਧਾਨ ਮੰਤਰੀ ਇਮਰਾਨ ਖਾਨ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਪਾਕਿਸਤਾਨ ਨੇ ਖੁਸ਼ੀ ਦਾ ਸੁਨੇਹਾ ਦਿੱਤਾ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਟਵੀਟ ਕਰ ਕਿਹਾ ਸੀ ਕਿ ਗੁਰੂ ਨਾਨਕ ਨਾਮ ਲੇਵਾ ਸੰਗਤ ਜੋ ਵੀ ਨਤਮਸਤਕ ਹੋਣ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਆਉਣਗੇ ਉਨ੍ਹਾਂ ਨੂੰ ਪਾਸਪੋਰਟ ਦੀ ਜ਼ਰੂਰਤ ਨਹੀਂ ਪਵੇਗੀ, ਉਹ ਆਪਣੇ ਕਿਸੇ ਵੀ ਸਰਕਾਰੀ ਪਛਾਣ ਪੱਤਰ ਨਾਲ ਵੀ ਪਾਕਿ ਆ ਸਕਦੇ ਹਨ।
ਪਾਕਿ ਵੱਲੋਂ ਇਸ ਐਲਾਨ ਤੋਂ ਬਾਅਦ ਵੀ ਭਾਰਤ ਦੇ ਸੇਵਾ ਕੇਂਦਰਾਂ ਵਿੱਚ ਸ਼ਰਧਾਲੂਆਂ ਤੋਂ ਪਾਸਪੋਰਟ ਦੀ ਮੰਗ ਕੀਤੀ ਜਾ ਰਹੀ ਹੈ। ਸਰਕਾਰੀ ਮੁਲਾਜ਼ਮਾਂ ਮੁਤਾਬਕ ਉਹ ਬਿਨ੍ਹਾਂ ਪਾਸਪੋਰਟ ਨੰਬਰ ਦੇ ਅੱਗੇ ਨਹੀਂ ਜਾ ਸਕਦੇ। ਉਨ੍ਹਾਂ ਕਿਹਾ ਕਿ ਜੇਕਰ ਪਾਸਪੋਰਟ ਨਹੀਂ ਹੈ ਤਾਂ ਤੁਸੀ ਪਾਕਿਸਤਾਨ ਨਹੀਂ ਜਾ ਸੱਕਦੇ। ਸਰਕਾਰੀ ਮੁਲਾਜ਼ਮਾਂ ਦੀ ਇਸ ਹਰਕਤ ਤੋਂ ਤੰਗ ਸ਼ਰਧਾਲੂਆਂ ਵੱਲੋਂ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਸ਼ਰਧਾਲੂਆਂ ਨੇ ਸਰਕਾਰ ਤੋਂ ਬੇਨਤੀ ਕੀਤੀ ਹੈ ਕਿ ਉਹ ਛੇਤੀ ਪਾਕਿ ਵੱਲੋਂ ਬਿਨ੍ਹਾਂ ਪਾਸਪੋਰਟ 'ਚ ਕਰਤਾਰਪੁਰ ਜਾਣ ਵਾਲੇ ਨਿਯਮਾਂ ਨੂੰ ਲਾਗੂ ਕਰਨ ਤਾਂ ਜੋ ਗਰੀਬ ਵੀ ਗੁਰੂ ਸਾਹਿਬਾਨ ਦੇ ਦਰਸ਼ਨਾਂ ਲਈ ਜਾ ਸਕੇ।