ਗੁਰਦਾਸਪੁਰ: ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਨਿੱਕੂ ਸਰਾਂ ਵਿਚ ਪਿਛਲੇ ਦਿਨੀਂ ਮਾਮੂਲੀ ਤਕਰਾਰ ਨੂੰ ਲੈ ਕੇ ਦੋ ਧਿਰਾਂ ਵਿਚ ਹੋਈ ਲੜਾਈ ’ਚ ਇੱਕ 40 ਸਾਲਾ ਨਰਿੰਦਰ ਸਿੰਘ ਦੇ ਸਿਰ ’ਤੇ ਤੇਜ਼ ਧਾਰ ਹਥਿਆਰ ਨਾਲ ਵਾਰ ਦੇ ਚੱਲਦੇ ਸੱਟ ਲੱਗਣ ਕਾਰਨ ਮੌਤ ਹੋ ਗਈ ਸੀ। ਭਾਵੇਂ ਮੌਕੇ ’ਤੇ ਡੇਰਾ ਬਾਬਾ ਨਾਨਕ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰ ਦੇ ਮੈਂਬਰਾਂ ਦੇ ਬਿਆਨਾਂ ਦੇ ਹੇਠ ਕੇਸ ਦਰਜ ਕੀਤਾ ਗਿਆ ਸੀ, ਪਰ ਕਰੀਬ 4 ਦਿਨ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਜਿਸ ਰੋਸ ਵੱਜੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਕਿਸਾਨ ਜਥੇਬੰਦੀ ਨੇ ਡੇਰਾ ਬਾਬਾ ਨਾਨਕ ਪੁਲਿਸ ਥਾਣੇ ਦੇ ਸਾਹਮਣੇ ਮ੍ਰਿਤਕ ਦੇਹ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ। ਦੇਰ ਸ਼ਾਮ ਐਸਐਸਪੀ ਬਟਾਲਾ ਵਲੋਂ ਡੇਰਾ ਬਾਬਾ ਨਾਨਕ ਥਾਣਾ ’ਚ ਪਹੁੰਚੇ ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਧਰਨਾ ਖਤਮ ਕਰਵਾਇਆ ਗਿਆ।
ਇਹ ਵੀ ਪੜੋ: Farmers Protest: ਖੁਫੀਆ ਏਜੰਸੀਆਂ ਨੇ ਦਿੱਲੀ ਪੁਲਿਸ ਤੇ ਹੋਰਨਾਂ ਏਜੰਸੀਆਂ ਨੂੰ ਕੀਤਾ ਅਲਰਟ
ਇਸ ਮੌਕੇ ਪਰਿਵਾਰਕਰ ਮੈਂਬਰ ਪਰਮਜੀਤ ਕੌਰ ਅਤੇ ਕਿਸਾਨ ਜਥੇਬੰਦੀ ਦੇ ਆਗੂਆਂ ਕਹਿਣਾ ਸੀ ਕਿ ਪੁਲਿਸ ਵੱਲੋਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਚਲਦੇ ਉਹਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਸੀ ਜਦਕਿ ਹੁਣ ਮੌਕੇ ’ਤੇ ਪਹੁਚੇ ਐਸਐਸਪੀ ਬਟਾਲਾ ਨੇ ਜਲਦ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਭਰੋਸਾ ਦਿੱਤਾ ਤੇ ਅਸੀਂ ਧਰਨਾ ਖ਼ਤਮ ਕਰ ਰਹੇ ਹਾਂ।