ਗੁਰਦਾਸਪੁਰ : ਕੇਂਦਰ ਤੇ ਕਿਸਾਨਾਂ ਵਿਚਾਲੇ ਹੋਈਆਂ ਕਈ ਬੈਠਕਾਂ ਦੇ ਬਾਵਜੂਦ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਜਾਰੀ ਹੈ। ਇਸ ਬਾਬਤ ਦਿੱਲੀ ਵਿਖੇ ਲਗਾਤਾਰ ਕਿਸਾਨ ਅੰਦੋਲਨ ਜਾਰੀ ਹੈ। ਜਿਥੇ ਇੱਕ ਪਾਸੇ ਕੇਂਦਰ ਸਰਕਾਰ ਦੇ ਖਿਲਾਫ ਦਿੱਲੀ ਵਿਖੇ ਕਿਸਾਨਾਂ ਨੇ ਟਰੈਕਟਰ ਰੈਲੀ ਕੱਢੀ, ਉਥੇ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਵੀ ਕਿਸਾਨਾਂ ਨੇ ਟਰੈਕਟਰ ਰੈਲੀ ਕੱਢੀ।
ਬਟਾਲਾ 'ਚ ਕਿਸਾਨਾਂ ਨੇ ਕੱਢੀ ਟਰੈਕਟਰ ਰੈਲੀ - ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ
ਗੁਰਦਾਸਪੁਰ ਦੇ ਕਸਬਾ ਬਟਾਲਾ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ ਟਰੈਕਟਰ ਰੈਲੀ ਕੱਢੀ।ਕਿਸਾਨਾਂ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਸੰਘਰਸ਼ ਕਰ ਰਹੀ ਕਿਸਾਨ ਜੱਥੇਬੰਦੀਆਂ ਦਾ ਸਮਰਥਨ ਦੇਣ ਦੀ ਗੱਲੀ ਆਖੀ। ਇਹ ਟਰੈਕਟਰ ਰੈਲੀ ਭਾਰਤੀ ਕਿਸਾਨ ਯੂਨੀਅਨ ਵੱਲੋਂ ਆਯੋਜਿਤ ਕੀਤੀ ਗਈ।
ਕਿਸਾਨਾਂ ਵੱਲੋਂ ਦਿੱਲੀ ਵਿੱਚ ਟਰੈਕਟਰ ਮਾਰਚ ਕੀਤਾ ਜਾਵੇਗਾ, ਜਿਸ ਸਬੰਧੀ ਤਿਆਰੀ ਨੂੰ ਲੈ ਕੇ ਬਟਾਲਾ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨ ਟਰੈਕਟਰ ਮਾਰਚ ’ਚ ਸ਼ਾਮਲ ਹੋਏ। ਇਹ ਟਰੈਕਟਰ ਰੈਲੀ ਭਾਰਤੀ ਕਿਸਾਨ ਯੂਨੀਅਨ ਵੱਲੋਂ ਆਯੋਜਿਤ ਕੀਤੀ ਗਈ। ਇਸ ਟਰੈਕਟਰ ਰੈਲੀ ਵਿੱਚ ਕਰੀਬ 100 ਟਰੈਕਟਰ ਸ਼ਾਮਲ ਸਨ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਜੇਕਰ ਕੇਂਦਰ ਸਰਕਾਰ ਇਸ ਤਰ੍ਹਾਂ ਟਾਲ ਮਟੋਲ ਕਰਦੀ ਰਹੀ ਤਾਂ 26 ਜਨਵਰੀ (ਗਣਤੰਤਰ ਦਿਵਸ) ਵਾਲੇ ਦਿਨ ਕਿਸਾਨਾਂ ਵੱਲੋਂ ਦਿੱਲੀ ਵਿੱਚ ਟਰੈਕਟਰ ਮਾਰਚ ਕੀਤਾ ਜਾਵੇਗਾ। ਜਿਸ ਸਬੰਧੀ ਪਹਿਲਾਂ ਦੀ ਤਿਆਰੀਆਂ ਕੀਤੀਆ ਜਾ ਰਹੀਆਂ ਹਨ ਤਾਂ ਜੋ ਹੋਰ ਕਿਸਾਨਾਂ ਨੂੰ ਵੀ ਜਾਗਰੂਕ ਕੀਤਾ ਜਾ ਸਕੇ।