ਗੁਰਦਾਸਪੁਰ: ਖੇਤੀ ਆਰਡੀਨੈਂਸ ਅਤੇ ਬਿੱਜਲੀ ਸੋਧ ਬਿਲ 2020 ਦੇ ਵਿਰੋਧ 'ਚ ਕਿਸਾਨਾਂ ਨੇ ਪੰਜਵੇ ਦਿਨ ਵੀ ਧਰਨਾ ਪ੍ਰਦਰਸ਼ਨ ਜਾਰੀ ਰੱਖਿਆ। ਦੱਸਣਯੋਗ ਹੈ ਕਿ ਬੀਤੇ ਚਾਰ ਦਿਨਾਂ ਤੋਂ ਇਹ ਕਿਸਾਨ ਲਗਾਤਾਰ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਜੇਲ੍ਹ ਭਰੋ ਅੰਦੋਲਨ ਚਲਾ ਰਹੇ ਹਨ। ਧਰਨੇ ਦੇ ਪੰਜਵੇ ਦਿਨ ਕਿਸਾਨ ਕੇਂਦਰੀ ਜੇਲ੍ਹ ਗੁਰਦਾਸਪੁਰ ਬਾਹਰ ਰੋਸ ਪ੍ਰਦਰਸ਼ਨ ਕਰਨ ਲਈ ਪੁਹੰਚੇ।
ਆਰਡੀਨੈਂਸ ਦੇ ਵਿਰੋਧ 'ਚ ਕੇਂਦਰੀ ਜੇਲ੍ਹ ਗੁਰਦਾਸਪੁਰ ਬਾਹਰ ਰੋਸ ਪ੍ਰਦਰਸ਼ਨ
ਕਿਸਾਨ ਲਗਾਤਾਰ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਜੇਲ੍ਹ ਭਰੋ ਅੰਦੋਲਨ ਚਲਾ ਰਹੇ ਹਨ। ਧਰਨੇ ਦੇ ਪੰਜਵੇ ਦਿਨ ਕਿਸਾਨ ਕੇਂਦਰੀ ਜੇਲ੍ਹ ਗੁਰਦਾਸਪੁਰ ਬਾਹਰ ਰੋਸ ਪ੍ਰਦਰਸ਼ਨ ਕਰਨ ਲਈ ਪੁਹੰਚੇ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ 4 ਦਿਨਾਂ ਤੋਂ ਰੋਜ਼ ਉਨ੍ਹਾਂ ਦੇ 25 ਮੈਂਬਰ ਗ੍ਰਿਫ਼ਤਾਰੀ ਦੇਣ ਲਈ ਜਾਂਦੇ ਹਨ ਪਰ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਹ ਆਰਡੀਨੈਂਸ ਰੱਦ ਨਹੀਂ ਕੀਤੇ ਜਾਂਦੇ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ|
ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੋਰੋਨਾ ਦੀ ਆੜ ਹੇਠ ਇਹ ਲੋਕ ਵਿਰੋਧੀ ਬਿਲ ਲਿਆਂਦੇ ਹਨ। ਇਨ੍ਹਾਂ ਵਿਚੋਂ ਇੱਕ ਖੇਤੀ ਆਰਡੀਨੈਂਸ ਅਤੇ ਬਿੱਜਲੀ ਸੋਧ ਬਿਲ 2020 ਵੀ ਹੈ। ਇਹ ਬਿਲ ਨਾਲ ਕਿਸਾਨ ਅਤੇ ਮਜਦੂਰਾਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਉਹ ਇਨ੍ਹਾਂ ਆਰਡੀਨੈਂਸ ਦੇ ਵਿਰੁੱਧ ਸੰਘਰਸ਼ ਜਾਰੀ ਰੱਖਣਗੇ ਅਤੇ ਆਰਡੀਨੈਂਸ ਲਾਗੂ ਨਹੀਂ ਹੋਣ ਦੇਣਗੇ