ਗੁਰਦਾਸਪੁਰ:ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਵਿਖੇ ਬਣੇ ਕਰਤਾਰਪੁਰ ਕੋਰੀਡੋਰ ਜਿਥੇ ਕੇਂਦਰ ਸਰਕਾਰ ਦੇ ਖੋਖਲੇ ਵਾਅਦਿਆਂ ਤੋਂ ਤੰਗ ਆ ਕੇ ਬੀਤੇ 2 ਦਿਨ ਤੋਂ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਕਿਸਾਨਾਂ ਨੇ ਕਰਤਰਪੁਰ ਕੋਰੀਡੋਰ ਦੇ ਮੁੱਖ ਗੇਟ ਦੇ ਸਾਹਮਣੇ ਸੜਕ ਜਾਮ ਕਰਕੇ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਹੈ। ਕਿਸਾਨਾਂ ਵੱਲੋਂ ਦੂਸਰੇ ਦਿਨ ਵੀ ਮੀਂਹ ਦੇ ਬਾਵਜੂਦ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਉਹਨਾਂ ਨੇ ਐਲਾਨ ਕੀਤਾ ਹੈ ਕਿ ਜਦ ਤਕ ਉਹਨਾਂ ਦਾ ਹੱਕ ਨਹੀਂ ਮਿਲਦਾ ਉਹ ਸੰਗਰਸ਼ ਕਰਦੇ ਰਹਿਣਗੇ।
ਇਹ ਵੀ ਪੜੋ: ਪੋਰਨ ਵੀਡੀਓ ਮਾਮਲਾ: ਰਾਜ ਕੁੰਦਰਾ ਦੀ ਜ਼ਮਾਨਤ ਪਟੀਸ਼ਨ ਰੱਦ
ਉਥੇ ਹੀ ਕਿਸਾਨਾਂ ਦਾ ਕਹਿਣਾ ਸੀ ਕਿ ਜਦੋਂ ਕੋਰੀਡੋਰ ਬਣਾਉਣ ਲਈ ਕੇਂਦਰ ਨੇ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕੀਤੀਆਂ ਸੀ ਉਸ ਵਕਤ ਕਿਸਾਨਾਂ ਨੂੰ ਕਿਹਾ ਗਿਆ ਸੀ ਕਿ ਬਣਦੇ ਮੁਆਵਜ਼ੇ ਸਮੇਤ ਹਰ ਜਮੀਨ ਦੇਣ ਵਾਲੇ ਕਿਸਾਨ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿਤੀ ਜਾਵੇਗੀ ਜਾਂ ਫਿਰ ਪੰਜ ਲੱਖ ਰੁਪਏ ਦਿਤੇ ਜਾਣਗੇ ਅਤੇ ਨਾਲ ਹੀ ਇੱਕ ਮੈਂਬਰ ਦੀ ਪੈਨਸ਼ਨ ਵੀ ਲਗਾਈ ਜਵੇਗੀ, ਪਰ ਅਜੇ ਤਕ ਇਹ ਵਾਅਦੇ ਤਾਂ ਖਾਲੀ ਲਿਫਾਫੇ ਹੀ ਸਿੱਧ ਹੋਏ ਉਤੋਂ ਦੂਸਰੇ ਪਾਸੇ ਹਾਲੇ ਕਈ ਕਿਸਾਨਾਂ ਨੂੰ ਉਹਨਾਂ ਦੀ ਜਮੀਨ ਦਾ ਪੂਰਾ ਮੁਆਵਜ਼ਾ ਵੀ ਨਹੀਂ ਦਿੱਤਾ ਗਿਆ ਉਤੋਂ ਕੋਰੀਡੋਰ ਸੜਕ ਬਣਨ ਨਾਲ ਉਹਨਾਂ ਦੀਆਂ ਜ਼ਮੀਨਾਂ ਨੀਵੀਆਂ ਹੋ ਗਈਆਂ ਹਨ ਜਿਸ ਕਾਰਨ ਪਾਣੀ ਦਾ ਨਿਕਾਸ ਨਹੀਂ ਹੁੰਦਾ ਅਤੇ ਫਸਲਾਂ ਖਰਾਬ ਹੋ ਜਾਂਦੀਆਂ ਹਨ।