ਪੰਜਾਬ

punjab

ETV Bharat / city

ਗੁਰਦਾਸਪੁਰ 'ਚ ਜ਼ਿਲ੍ਹਾ ਮੰਡੀ ਅਫ਼ਸਰ ਨੇ ਫਸਲ ਲੈ ਕੇ ਪਹੁੰਚੇ ਕਿਸਾਨਾਂ ਨੂੰ ਕੀਤਾ ਸਨਮਾਨਤ - farmers who arrived with crop

ਕਰਫਿਊ ਦੌਰਾਨ ਜ਼ਿਲ੍ਹਾ ਮੰਡੀ ਅਫ਼ਸਰ ਨਿਰਮਲ ਸਿੰਘ ਨੇ ਫ਼ਸਲ ਲੈ ਕੇ ਪਹੁੰਚ ਰਹੇ ਕਿਸਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਫਸਲ ਦੀ ਲੌਂਡਿੰਗ ਵੀ ਜਲਦ ਕੀਤੀ ਜਾਵੇ ਤਾਂ ਜੋ ਮੰਡੀ ਵਿੱਚ ਭੀੜ ਇਕੱਠੀ ਨਾ ਹੋਵੇ।

ਫਸਲ ਲੈ ਕੇ ਪਹੁੰਚੇ ਕਿਸਾਨਾਂ ਨੂੰ ਜ਼ਿਲ੍ਹਾ ਮੰਡੀ ਅਫ਼ਸਰ ਨੇ ਕੀਤਾ ਸਨਮਾਨਤ
ਫਸਲ ਲੈ ਕੇ ਪਹੁੰਚੇ ਕਿਸਾਨਾਂ ਨੂੰ ਜ਼ਿਲ੍ਹਾ ਮੰਡੀ ਅਫ਼ਸਰ ਨੇ ਕੀਤਾ ਸਨਮਾਨਤ

By

Published : Apr 22, 2020, 1:28 PM IST

ਗੁਰਦਾਸਪੁਰ: ਪੰਜਾਬ 'ਚ 15 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ। ਗੁਰਦਾਸਪੁਰ ਜ਼ਿਲ੍ਹੇ ਦੀ ਅਨਾਜ ਮੰਡੀ ਵਿੱਚ ਕਿਸਾਨਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕਰਫਿਊ ਦੌਰਾਨ ਜ਼ਿਲ੍ਹਾ ਮੰਡੀ ਅਫ਼ਸਰ ਨਿਰਮਲ ਸਿੰਘ ਨੇ ਫ਼ਸਲ ਲੈਕੇ ਪਹੁੰਚ ਰਹੇ ਕਿਸਾਨਾਂ ਨੂੰ ਸਿਰੋਪਾ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਨੂੰ ਪੂਰੀ ਤਰ੍ਹਾਂ ਸੂਕਾ ਕੇ ਮੰਡੀਆਂ ਵਿੱਚ ਲਿਉਣ ਤਾਂ ਜੋ ਮੰਡੀਆਂ ਵਿੱਚ ਭੀੜ ਇਕੱਠੀ ਨਾ ਹੋ ਸਕੇ।

ਫਸਲ ਲੈ ਕੇ ਪਹੁੰਚੇ ਕਿਸਾਨਾਂ ਨੂੰ ਜਿਲ੍ਹਾ ਮੰਡੀ ਅਫ਼ਸਰ ਨੇ ਕੀਤਾ ਸਨਮਾਨਤ

ਕਿਸਾਨ ਨੇ ਕਿਹਾ ਕਿ ਅਨਾਜ ਮੰਡੀ ਵਿੱਚ ਉਨ੍ਹਾਂ ਲਈ ਖਾਸ ਪ੍ਰਬੰਧ ਕੀਤੇ ਗਏ ਹਨ। ਮੰਡੀ ਵਿੱਚ ਆਉਣ ਤੋਂ ਪਹਿਲਾਂ ਹੱਥ ਸਾਫ਼ ਕਰਨ ਲਈ ਸੈਨੀਟਾਈਜ਼ਰ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਅਨਾਜ ਮੰਡੀ ਵਿੱਚ ਕਿਸਾਨਾਂ ਦੀ ਫਸਲ ਲਈ ਵੱਖ ਵੱਖ ਖਾਨੇ ਬਣਾਏ ਗਏ ਹਨ ਤਾਂ ਜੋ ਮੰਡੀ ਵਿੱਚ ਭੀੜ ਇਕੱਠੀ ਨਾ ਹੋ ਸਕੇ। ਇਸ ਮੌਕੇ ਕਿਸਾਨਾਂ ਨੂੰ ਸਨਮਾਨਤ ਵੀ ਕੀਤਾ ਗਿਆ। ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਫਸਲ ਦੀ ਲੌਂਡਿੰਗ ਵੀ ਜਲਦ ਕੀਤੀ ਜਾਵੇ ਤਾਂ ਜੋ ਮੰਡੀ ਵਿੱਚ ਭੀੜ ਇਕੱਠੀ ਨਾ ਹੋਵੇ।

ਈਟੀਵੀ ਭਾਰਤ ਨਾਲ ਗੱਲਬਾਤ ਦੌਰਾਨ ਜ਼ਿਲ੍ਹਾ ਮੰਡੀ ਅਫ਼ਸਰ ਨਿਰਮਲ ਸਿੰਘ ਨੇ ਕਿਹਾ ਕਿ ਕਿਸਾਨਾਂ ਲਈ ਮੰਡੀ ਵਿੱਚ ਖਾਸ ਪ੍ਰਬੰਧ ਕੀਤੇ ਗਏ ਹਨ ਮੰਡੀ ਵਿੱਚ ਆ ਰਹੇਂ ਕਿਸਾਨਾਂ ਲਈ ਹੱਥ ਸਾਫ਼ ਕਰਨ ਲਈ ਸੈਨੀਟਾਈਜ਼ਰ ਰੱਖੇ ਗਏ ਹਨ। ਇਸ ਤੋਂ ਇਲਾਵਾ ਕੰਮ ਕਰ ਰਹੀ ਲੇਬਰ ਨੂੰ ਵੀ ਮਾਸਕ ਦਿਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਵੱਖ ਵੱਖ ਖ਼ਾਨੇ ਬਨਾਏ ਗਏ ਹਨ ਤਾਂ ਜੋ ਮੰਡੀ ਵਿੱਚ ਭੀੜ ਇਕੱਠੀ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਗਏ ਹਨ ਉਹ ਕਿਸਾਨਾਂ ਹੀ ਆਪਣੀ ਫਸਲ ਲੈ ਕੇ ਆਉਣ ਜੇਕਰ ਕਿਸਾਨਾਂ ਦੀ ਫਸਲ ਤਿਆਰ ਨਹੀਂ ਹੈ ਤਾਂ ਉਹ ਆਪਣਾ ਪਾਸ ਕਿਸੇ ਹੋਰ ਕਿਸਾਨਾਂ ਨੂੰ ਦੇ ਸਕਦਾ ਹੈ।

ABOUT THE AUTHOR

...view details