ਗੁਰਦਾਸਪੁਰ: ਬਟਾਲਾ ’ਚ ਇੱਕ ਪਿਤਾ ਵੱਲੋਂ ਆਪਣੀ ਧੀ ਨਾਲ ਛੇੜਛਾੜ ਕਰਨ ਦੀ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਉਸ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਹਮਲਾ ਕਰਨ ਤੋਂ ਬਾਅਦ ਨੌਜਵਾਨ ਫਰਾਰ ਗਏ ਕੇ ਜਦਕਿ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। ਪੀੜਤ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਉਹ ਇੱਕ ਸੁਨਿਆਰੇ ਦੀ ਦੁਕਾਨ ’ਤੇ ਕੰਮ ਕਰਦਾ ਹੈ। ਜਦ ਉਹ ਆਪਣੇ ਦੁਕਾਨ ਮਾਲਕ ਦੇ ਕਹਿਣ ’ਤੇ ਕਿਸੇ ਕੋਲੋਂ ਪੈਸੇ ਲੈਕੇ ਵਾਪਿਸ ਆ ਰਿਹਾ ਸੀ ਤਾਂ ਉਸ ’ਤੇ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਬੁਰੀ ਤਰ੍ਹਾਂ ਜਖਮੀ ਕਰ ਦਿੱਤਾ।
Molestation Case: ਧੀ ਦੀ ਇੱਜਤ ਬਚਾਉਣ ਵਾਲੇ ਪਿਤਾ ਨੂੰ ਮਿਲਿਆ ਇਹ ਸਿਲਾ... - Fatal attack
ਬਟਾਲਾ ’ਚ ਇੱਕ ਪਿਤਾ ਨੇ ਆਪਣੇ ਧੀ ਨਾਲ ਛੇੜਛਾੜ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਸੀ ਜਿਸ ਤੋਂ ਮਗਰੋਂ ਨੌਜਵਾਨਾਂ ਨੇ ਪਿਤਾ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਪਿਤਾ ਰਾਜਿੰਦਰ ਕੁਮਾਰ ਗੰਭੀਰ ਰੂਪ ’ਚ ਜਖਮੀ ਹੋ ਗਿਆ।
ਉਥੇ ਹੀ ਪੀੜਤ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਜਿਹਨਾਂ ਨੌਜਵਾਨਾਂ ਨੇ ਹਮਲਾ ਕੀਤਾ ਉਹਨਾਂ ’ਚ ਇੱਕ ਉਹ ਨੌਜਵਾਨ ਸੀ ਜੋ ਪਿਛਲੇ ਲੰਬੇ ਸਮੇਂ ਤੋਂ ਉਸਦੀ ਧੀ ਨੂੰ ਰਾਹ ਚਲਦੇ ਤੰਗ ਪਰੇਸ਼ਾਨ ਕਰਦਾ ਹੈ ਅਤੇ ਉਸ ਨਾਲ ਛੇੜਛਾੜ ਕਰਦਾ ਹੈ ਜਦਕਿ ਉਸ ਵੱਲੋਂ ਪਹਿਲਾਂ ਵੀ 2 ਵਾਰ ਉਸ ਨੌਜਵਾਨ ਦੇ ਖ਼ਿਲਾਫ਼ ਪੁਲਿਸ ’ਚ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਪੁਲਿਸ ਵੱਲੋਂ ਕੋਈ ਠੋਸ ਕਰਵਾਈ ਨਹੀਂ ਕੀਤੀ ਗਈ ਜਿਸ ਦਾ ਖਮਿਆਜਾ ਉਸਨੂੰ ਭੁਗਤਣਾ ਪੈ ਰਿਹਾ ਹੈ।
ਸਿਵਲ ਹਸਪਤਾਲ ਬਟਾਲਾ ’ਚ ਡਿਊਟੀ ’ਤੇ ਤੈਨਾਤ ਡਾਕਟਰ ਗੁਰਪਾਲ ਸਿੰਘ ਨੇ ਦੱਸਿਆ ਕਿ ਉਹਨਾਂ ਕੋਲ 2 ਮਰੀਜ਼ ਪਿਓ-ਪੁੱਤ ਰਾਜਿੰਦਰ ਕੁਮਾਰ ਅਤੇ ਰਿਤਕ ਗੰਭੀਰ ਹਾਲਤ ’ਚ ਆਏ ਹਨ ਜਿਹਨਾਂ ’ਚੋਂ ਰਾਜਿੰਦਰ ਕੁਮਾਰ ਨੂੰ ਗੰਭੀਰ ਸੱਟਾ ਲੱਗੀਆਂ ਹਨ ਅਤੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਕਾਰਵਾਈ ਹੋਵੇਗੀ।
ਇਹ ਵੀ ਪੜੋ: ਭਲਕੇ ਦੀ ਕੈਬਨਿਟ ਬੈਠਕ ਤੋਂ ਪਹਿਲਾਂ ਕੈਪਟਨ ਮਿਲੇ ਮੰਤਰੀਆਂ ਨੂੰ