ਪੰਜਾਬ

punjab

ETV Bharat / city

ਡੇਰਾ ਬਾਬਾ ਨਾਨਕ 'ਚ ਦਰਦਨਾਕ ਸੜਕ ਹਾਦਸੇ 'ਚ ਚਾਰ ਨੌਜਵਾਨਾਂ ਦੀ ਮੌਤ - ਡੇਰਾ ਬਾਬਾ ਨਾਨਕ ਤੋਂ ਬਟਾਲਾ ਰੋਡ

ਡੇਰਾ ਬਾਬਾ ਨਾਨਕ ਤੋਂ ਬਟਾਲਾ ਰੋਡ 'ਤੇ ਬੀਤੀ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਮੋਟਰਸਾਈਕਲ ਨੂੰ ਬਚਾਉਣ ਦੇ ਚੱਕਰ ਵਿੱਚ ਵਾਪਰਿਆ ਹੈ। ਇਸੇ ਦੌਰਾਨ ਮ੍ਰਿਤਕਾਂ ਦੀ ਕਾਰ ਅਸੰਤੁਲਿਤ ਹੋ ਕੇ ਸੜਕ ਕਿਨਾਰੇ ਇੱਟਾਂ ਦੇ ਭੱਠੇ ਦੀ ਕੰਧ ਨਾਲ ਜਾ ਟਕਰਾਈ।

ਡੇਰਾ ਬਾਬਾ ਨਾਨਕ 'ਚ ਦਰਦਨਾਕ ਸੜਕ ਹਾਦਸੇ 'ਚ ਚਾਰ ਨੌਜਵਾਨਾਂ ਦੀ ਮੌਤ
ਡੇਰਾ ਬਾਬਾ ਨਾਨਕ 'ਚ ਦਰਦਨਾਕ ਸੜਕ ਹਾਦਸੇ 'ਚ ਚਾਰ ਨੌਜਵਾਨਾਂ ਦੀ ਮੌਤ

By

Published : Jun 2, 2020, 8:30 AM IST

ਗੁਰਦਾਸਪੁਰ: ਡੇਰਾ ਬਾਬਾ ਨਾਨਕ ਤੋਂ ਬਟਾਲਾ ਰੋਡ 'ਤੇ ਪੈਂਦੇ ਕਸਬਾ ਕੋਟਲੀ ਸੂਰਤ ਮੱਲ੍ਹੀ ਦੇ ਪਿੰਡ ਢਿਲਵਾਂ ਵਿਖੇ ਬੀਤੀ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਸ ਹਾਦਸੇ ਦੌਰਾਨ ਮਰਨ ਵਾਲੇ 4 ਲੋਕਾਂ ਦੀ ਉਮਰ 18 ਤੋਂ 20 ਸਾਲ ਦੇ ਵਿਚਾਲੇ ਦੱਸੀ ਜਾ ਰਹੀ ਹੈ। ਇਹ ਲੋਕ ਪਿੰਡ ਮਾਨ ਖਹਿਰਾ ਵਿਖੇ ਆਪਣੇ ਕਿਸੇ ਰਿਸ਼ਤੇਦਾਰ ਕੋਲ ਵਿਆਹ ਸਮਾਗਮ ਵਿੱਚ ਸ਼ਰੀਕ ਹੋਣ ਆਏ ਹੋਏ ਸਨ।

ਦੱਸਿਆ ਜਾ ਰਿਹਾ ਹੈ ਕਿ ਇਹ ਚਾਰੇ ਲੋਕ ਵਿਆਹ ਸਬੰਧੀ ਸ਼ਾਪਿੰਗ ਕਰਕੇ ਮਾਨ ਖਹਿਰਾ ਪਰਤ ਰਹੇ ਸਨ। ਮਰਨ ਵਾਲਿਆਂ ਵਿੱਚ 2 ਸੈਨਾ ਦੇ ਜਵਾਨ ਵੀ ਸ਼ਾਮਲ ਹਨ, ਜੋ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਛੁੱਟੀ 'ਤੇ ਆਏ ਹੋਏ ਸਨ। ਮਰਨ ਵਾਲਿਆਂ ਦੀ ਪਛਾਣ ਨਵਪ੍ਰੀਤ ਸਿੰਘ, ਜਸ਼ਨ, ਗੁਰਜੀਤ ਸਿੰਘ ਅਤੇ ਦਿਲਪ੍ਰੀਤ ਸਿੰਘ ਦੇ ਰੂਪ ਵਿੱਚ ਹੋਈ ਹੈ।

ਡੇਰਾ ਬਾਬਾ ਨਾਨਕ 'ਚ ਦਰਦਨਾਕ ਸੜਕ ਹਾਦਸੇ 'ਚ ਚਾਰ ਨੌਜਵਾਨਾਂ ਦੀ ਮੌਤ

ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਮ੍ਰਿਤਕਾਂ ਵੱਲੋਂ ਇੱਕ ਮੋਟਰ ਸਾਈਕਲ ਨੂੰ ਬਚਾਉਣ ਦੇ ਚੱਕਰ ਵਿੱਚ ਵਾਪਰਿਆ ਹੈ। ਇਸੇ ਦੌਰਾਨ ਮ੍ਰਿਤਕਾਂ ਦੀ ਕਾਰ ਅਸੰਤੁਲਿਤ ਹੋ ਕੇ ਸੜਕ ਕਿਨਾਰੇ ਇੱਟਾਂ ਦੇ ਭੱਠੇ ਦੀ ਕੰਧ ਨਾਲ ਜਾ ਟਕਰਾਈ। ਉਨ੍ਹਾਂ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਜਦੋਂ ਤੱਕ ਥਾਣਾ ਪੁਲਿਸ ਘਟਨਾ ਸਥਾਨ 'ਤੇ ਪਹੁੰਚੀ, ਓਦੋਂ ਤੱਕ 2 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਚੁੱਕੀ ਸੀ। ਬਾਕੀ 2 ਨੌਜਵਾਨਾਂ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਹਾਦਸਾ ਇਨ੍ਹਾਂ ਜ਼ਬਰਦਸਤ ਸੀ ਕੀ ਮ੍ਰਿਤਕਾਂ ਦੀ ਕਾਰ ਦੇ ਪਰਖੱਚੇ ਉੱਡ ਗਏ।

ਦੂਜੇ ਪਾਸੇ ਸਿਵਲ ਹਸਪਤਾਲ ਦੇ ਡਾਕਟਰਾਂ ਨਾਲ ਗੱਲ ਕਰਨ 'ਤੇ ਉਨ੍ਹਾਂ ਨੇ ਦੱਸਿਆ ਕਿ ਚਾਰਾਂ ਨੌਜਵਾਨਾਂ ਦੀ ਮੌਤ ਹਸਪਤਾਲ ਲਿਆਉਣ ਤੋਂ ਪਹਿਲਾਂ ਹੀ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਜ਼ਰੂਰੀ ਕਾਰਵਾਈ ਕਰਨ ਮਗਰੋਂ ਮ੍ਰਿਤਕ ਦੇਹਾਂ ਪਰਿਵਾਰਾਂ ਦੇ ਹਵਾਲੇ ਕਰ ਦਿੱਤੀਆਂ ਜਾਣਗੀਆਂ।

ABOUT THE AUTHOR

...view details