ਗੁਰਦਾਸਪੁਰ: ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਬਟਾਲਾ ਦੇ ਕੁਆਰੰਟੀਨ ਕੇਂਦਰਾਂ ਦਾ ਦੌਰਾ ਕਰਨ ਪੁਜੇ। ਇਸ ਦੌਰਾਨ ਉਨ੍ਹਾਂ ਨੇ ਇਕਾਂਤਵਾਸ 'ਚ ਰਹਿ ਰਹੇ ਸ਼ਰਧਾਲੂਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਇਕਾਂਤਵਾਸ 'ਚ ਰਹਿਣ ਵਾਲੇ ਸ਼ਰਧਾਲੂਆਂ ਨੂੰ ਹਰ ਲੋੜੀਂਦੀ ਵਸਤੂਆਂ ਤੇ ਸਰਕਾਰ ਵੱਲੋਂ ਹਰ ਸੰਭਵ ਮਦਦ ਦਿੱਤੇ ਜਾਣ ਦਾ ਭਰੋਸਾ ਦਿੱਤਾ।
ਗੁਰਦਾਸਪੁਰ: ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਕੁਆਰੰਟੀਨ ਸ਼ਰਧਾਲੂਆਂ ਨਾਲ ਮਿਲੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ
ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ ਵਿਖੇ ਕੁਆਰੰਟੀਨ ਕੇਂਦਰਾਂ 'ਚ ਦੌਰਾ ਕਰਨ ਪੁਜੇ।
ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਰਜਿੰਦਰ ਬਾਜਵਾ ਨੇ ਕਿਹਾ ਕਿ ਇਹ ਸਮਾਂ ਵਿਰੋਧੀ ਧਿਰ ਵੱਲੋਂ ਸੂਬਾ ਸਰਕਾਰ ਉੱਤੇ ਲਾਏ ਦੋਸ਼ਾਂ ਦਾ ਜਵਾਬ ਦੇਣ ਦਾ ਨਹੀਂ ਸਗੋਂ ਕੋਰੋਨਾ ਵਰਗੀ ਮਹਾਂਮਾਰੀ ਦਾ ਇੱਕਜੁੱਟ ਹੋ ਕੇ ਮੁਕਾਬਲਾ ਕਰਨ ਦਾ ਹੈ। ਉਨ੍ਹਾਂ ਕਿਹਾ ਅਜੇ ਇਹ ਸਮਾਂ ਪੰਜਾਬੀ ਲੋਕਾਂ ਨੂੰ ਬਚਾਉਣ ਤੇ ਉਨ੍ਹਾਂ ਦੀ ਸਿਹਤ ਸੰਭਾਲ ਕਰਨ ਦਾ ਹੈ।
ਉਨ੍ਹਾਂ ਕਿਹਾ ਕਿ ਜੋ ਵੀ ਸ਼ਰਧਾਲੂ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਆਏ ਹਨ। ਉਨ੍ਹਾਂ ਨੂੰ ਇੱਥੇ ਕੁੱਝ ਦਿਨਾਂ ਲਈ ਇਕਾਂਤਵਾਸ 'ਚ ਰੱਖਿਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਦਾ ਕੋਵਿਡ-19 ਟੈਸਟ ਕਰਵਾ ਕੇ ਰਿਪੋਰਟ ਦੇ ਰਿਜਲਟ ਮੁਤਾਬਕ ਉਨ੍ਹਾਂ ਦੇ ਘਰ ਭੇਜ ਦਿੱਤਾ ਜਾਵੇਗਾ।