ਪੰਜਾਬ

punjab

ETV Bharat / city

ਪਤਨੀ ਦਾ ਕਤਲ ਕਰ ਪਤੀ ਨੇ ਸੋਸ਼ਲ ਮੀਡੀਆ 'ਤੇ ਗੁਮਸ਼ੁਦਗੀ ਦਾ ਕੀਤਾ ਪ੍ਰਚਾਰ - ਸੋਸ਼ਲ ਮੀਡੀਆ

ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸਰਫਕੋਟ 'ਚ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਕਤਲ ਕਰ ਉਸ ਦੀ ਲਾਸ਼ ਨੂੰ ਖੁਰਦ ਬੁਰਦ ਕਰਨ ਦੀ ਕੋਸ਼ਿਸ਼ ਕੀਤੀ। ਇਸ ਮਗਰੋਂ ਉਸ ਨੇ ਸੋਸ਼ਲ ਮੀਡੀਆ 'ਤੇ ਪਤਨੀ ਦੀ ਗੁਮਸ਼ੁਦਗੀ ਦਾ ਝੂਠਾ ਪ੍ਰਚਾਰ ਕੀਤਾ। ਪੁਲਿਸ ਨੇ ਇਸ ਮਾਮਲੇ ਦੇ ਤਿੰਨ ਮੁਲਜ਼ਮਾਂ ਦੇ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪਤੀ ਨੇ ਕੀਤਾ ਪਤਨੀ ਦਾ ਕਤਲ
ਪਤੀ ਨੇ ਕੀਤਾ ਪਤਨੀ ਦਾ ਕਤਲ

By

Published : Jul 9, 2021, 3:27 PM IST

Updated : Jul 9, 2021, 3:54 PM IST

ਗੁਰਦਾਸਪੁਰ : ਜ਼ਿਲ੍ਹੇ ਦੇ ਪਿੰਡ ਸਰਫਕੋਟ 'ਚ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਕਤਲ ਕਰ ਉਸ ਦੀ ਲਾਸ਼ ਨੂੰ ਖੁਰਦ ਬੁਰਦ ਕਰਨ ਦੀ ਕੋਸ਼ਿਸ਼ ਕੀਤੀ। ਇਸ ਮਗਰੋਂ ਉਸ ਨੇ ਸੋਸ਼ਲ ਮੀਡੀਆ 'ਤੇ ਪਤਨੀ ਦੀ ਗੁਮਸ਼ੁਦਗੀ ਦਾ ਝੂਠਾ ਪ੍ਰਚਾਰ ਕੀਤਾ।

ਮ੍ਰਿਤਕਾ ਦੀ ਪਛਾਣ 45 ਸਾਲ ਜਤਿੰਦਰ ਕੌਰ ਵਜੋਂ ਹੋਈ ਹੈ। ਮ੍ਰਿਤਕਾ ਦੇ ਪੇਕੇ ਪਰਿਵਾਰ ਨੂੰ ਜਦੋਂ ਗੁਮਸ਼ੁਦਗੀ ਬਾਰੇ ਪਤਾ ਲੱਗਾ ਤਾਂ ਉਹ ਉਸ ਦੇ ਘਰ ਪੁੱਜੇ। ਸ਼ੱਕ ਦੇ ਚਲਦੇ ਮ੍ਰਿਤਕਾ ਦੇ ਭਰਾਵਾਂ ਨੇ ਉਸ ਦੀ ਆਲੇ-ਦੁਆਲੇ ਭਾਲ ਕੀਤੀ, ਇਸ ਦੌਰਾਨ ਉਨ੍ਹਾਂ ਨੂੰ ਘਰ ਦੇ ਨੇੜੇ ਸਥਿਤ ਗੋਬਰ ਗੈਸ ਪਲਾਂਟ ਦੇ ਬਾਹਰ ਉਸ ਦੀ ਚੁੰਨੀ ਮਿਲੀ। ਸ਼ੱਕ ਪੈਣ 'ਤੇ ਉਨ੍ਹਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ 'ਤੇ ਪੁੱਜ ਕੇ ਮਾਮਲੇ ਦੀ ਜਾਂਚ ਕੀਤੀ।

ਪਤੀ ਨੇ ਕੀਤਾ ਪਤਨੀ ਦਾ ਕਤਲ

ਥਾਣਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਅਵਤਾਰ ਸਿੰਘ ਮੁਤਾਬਕ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸਰਫਕੋਟ ਦੇ ਰਹਿਣ ਵਾਲੀ ਜਤਿੰਦਰ ਕੌਰ (45 ਸਾਲ ) ਦੀ ਮ੍ਰਿਤਕ ਲਾਸ਼ ਗੋਬਰ ਗੈਸ ਪਲਾਂਟ 'ਚ ਮਿਲੀ ਹੈ। ਪੁਲਿਸ ਨੇ ਮੌਕੇ 'ਤੇ ਜਾਕੇ ਵੇਖਿਆ ਤਾਂ ਪਰਿਵਾਰ ਵੱਲੋਂ ਮ੍ਰਿਤਕਾ ਦੀ ਲਾਸ਼ ਗਟਰ ਚੋਂ ਬਾਹਰ ਕੱਢ ਲਈ ਗਈ ਸੀ। ਪੁਲਿਸ ਅਧਕਾਰੀ ਨੇ ਦੱਸਿਆ ਕਿ ਮ੍ਰਿਤਕ ਜਤਿੰਦਰ ਕੌਰ ਦੇ ਪਤੀ ਜਸਵਿੰਦਰ ਸਿੰਘ ਨੇ ਪਹਿਲਾਂ ਖ਼ੁਦ ਆਪਣੀ ਪਤਨੀ ਦਾ ਕਤਲ ਕੀਤਾ ਤੇ ਬਾਅਦ ਵਿੱਚ ਆਪ ਹੀ ਉਸ ਦੀ ਗੁੰਮਸ਼ੁਦਗੀ ਬਾਰੇ ਸੋਸ਼ਲ ਮੀਡੀਆ 'ਤੇ ਪ੍ਰਚਾਰ ਕੀਤਾ।

ਪੁਲਿਸ ਵਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ। ਪੁਲਿਸ ਨੇ ਮ੍ਰਿਤਕਾ ਦੇ ਭਰਾਵਾਂ ਦੇ ਬਿਆਨਾਂ ਦੇ ਬਿਆਨ 'ਤੇ ਉਸ ਦੇ ਪਤੀ ਜਸਵਿੰਦਰ ਸਿੰਘ ਸਣੇ ਤਿੰਨ ਮੁਲਜ਼ਮਾਂ ਦੇ ਖਿਲਾਫ 302 ,34 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ ਤੇ ਕਾਨੂੰਨੀ ਕਾਰਵਾਈ ਜਾਰੀ ਹੈ।

ਇਹ ਵੀ ਪੜ੍ਹੋ : ਨਾਬਾਲਿਗ ਦੁਸ਼ਕਰਮ ਮਾਮਲੇ 'ਚ ਮਹਿਲਾ ਸਮੇਤ ਦੋ ਤੇ ਮਾਮਲਾ ਦਰਜ

Last Updated : Jul 9, 2021, 3:54 PM IST

ABOUT THE AUTHOR

...view details