ਗੁਰਦਾਸਪੁਰ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਗੁਰਦਾਪੁਰ 'ਚ ਲਗਾਤਾਰ ਕੋਰੋਨਾ ਪੀੜਤਾਂ ਦੀ ਗਿਣਤੀ ਵੱਧਣ ਨਾਲ ਪ੍ਰਸ਼ਾਸਨਿਕ ਅਧਿਕਾਰੀ ਬੇਹਦ ਪਰੇਸ਼ਾਨ ਹਨ। ਸ਼ਹਿਰ ਦੇ ਮੌਜੂਦਾ ਹਲਾਤਾਂ ਨੂੰ ਵੇਖਦੇ ਹੋਏ ਜ਼ਿਲ੍ਹਾ ਪੁਲਿਸ ਵੱਲੋਂ ਸ਼ਹਿਰ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਬਿਨ੍ਹਾਂ ਵਜ੍ਹਾ ਦੇ ਬਾਹਰ ਘੁੰਮਣ ਵਾਲੇ ਲੋਕਾਂ ਵਿਰੁੱਧ ਸਖ਼ਤੀ ਵਧਾ ਦਿੱਤੀ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਹੈਡਕੁਆਟਰ ਦੇ ਪੀਪੀਐਸ ਅਧਿਕਾਰੀ ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਗੁਰਦਾਸਪੁਰ 'ਚ ਇੱਕ ਦਿਨ ਵਿੱਚ ਹੀ 12 ਮਾਮਲੇ ਆਏ ਸਨ ਤੇ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਕੁੱਝ ਸ਼ਰਧਾਲੂ ਵੀ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ 'ਚ ਲਗਾਤਾਰ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ। ਇਸ ਲਈ ਸ਼ਹਿਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਗੁਰਦਾਸਪੁਰ ਨੂੰ ਆਉਣ 'ਤੇ ਹੋਰਨਾਂ ਜ਼ਿਲ੍ਹਿਆਂ ਨਾਲ ਲਗਦੇ ਸਾਰੇ ਰਸਤੀਆਂ ਨੂੰ ਬੰਦ ਕਰ ਦਿੱਤਾ ਗਿਆ ਹੈ।