ਬਟਾਲਾ: ਚੋਰਾਂ ਦੇ ਚੌਂਸਲੇ ਦਿਨ ਪਰ ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਆਪਣੀ ਜਾਨ ਨੂੰ ਜ਼ੋਖਮ 'ਚ ਪਾ ਕੇ ਵੀ ਉਹ ਚੋਰੀ ਕਰਦੇ ਹਨ। ਅਜਿਹਾ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ, ਜਿਥੇ ਚੋਰਾਂ ਵਲੋਂ ਬਿਜਲੀ ਦੇ ਟਰਾਂਸਫਾਰਮਰਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਚੋਰਾਂ ਵਲੋਂ ਹੁਣ ਤੱਕ ਚਾਰ ਦੇ ਕਰੀਬ ਚੱਲਦੇ ਟਰਾਂਸਫਾਰਮਰਾਂ ਤੋਂ ਤੇਲ ਚੋਰੀ ਕਰ ਲਿਆ ਗਿਆ ਹੈ। ਜਿਸ ਨੂੰ ਲੈਕੇ ਲੋਕਾਂ 'ਚ ਚੋਰੀ ਦੀਆਂ ਵਾਰਦਾਤਾਂ ਨੂੰ ਲੈਕੇ ਪ੍ਰਸ਼ਾਸਨ ਖਿਲਾਫ਼ ਰੋਸ ਹੈ।
ਇਸ ਸਬੰਧੀ ਐਸਡੀਓ ਜਗੀਰ ਸਿੰਘ ਨੇ ਦੱਸਿਆ ਕਿ ਚੋਰਾਂ ਵਲੋਂ ਟਰਾਂਸਫਾਰਮਰਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਬਿਜਲੀ ਜਾਣ ਸਬੰਧੀ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਅਤੇ ਜਦੋਂ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਤਾਂ ਚੋਰਾਂ ਵਲੋਂ ਟਰਾਂਸਫਾਰਮਰ 'ਚੋਂ ਤੇਲ ਚੋਰੀ ਕੀਤਾ ਹੋਇਆ ਸੀ, ਜਿਸ ਕਾਰਨ ਬਿਜਲੀ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦਾ ਕਹਿਣਾ ਕਿ ਮਹਿਕਮੇ ਕੋਲ ਪਹਿਲਾਂ ਹੀ ਤੇਲ ਦੀ ਕਮੀ ਚੱਲ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਵੱਧ ਰਹੀਆਂ ਚੋਰੀਆਂ ਕਾਰਨ ਉਨ੍ਹਾਂ ਨੂੰ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਸਬੰਧੀ ਉਨ੍ਹਾਂ ਪੁਲਿਸ ਨੂੰ ਸੂਚਨਾ ਵੀ ਦਿੱਤੀ ਹੈ।