ਗੁਰਦਾਸਪੁਰ: ਜੰਮੂ-ਕਸ਼ਮੀਰ ਵਿੱਚ ਧਾਰਾ 370 ਹਟਾਏ ਜਾਣ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਇਸ ਸਭ ਦੇ ਬਾਵਜੂਦ ਸ਼ੁੱਕਰਵਾਰ ਨੂੰ ਡੇਰਾ ਬਾਬਾ ਨਾਨਕ ਕਰਤਾਰਪੁਰ ਲਾਂਘਾ ਜ਼ੀਰੋ ਲਾਈਨ 'ਤੇ ਦੋਹਾਂ ਦੇਸ਼ਾਂ ਦੇ ਅਧਿਕਾਰੀਆਂ ਵਿਚਕਾਰ ਬੈਠਕ ਹੋਈ। ਇਸ ਬੈਠਕ ਵਿੱਚ ਭਾਰਤ ਸਰਕਾਰ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ, ਲੈਂਡ ਪੋਰਟ ਅਥਾਰਟੀ, ਨਹਿਰੀ ਵਿਭਾਗ ਅਤੇ ਬੀ.ਐੱਸ.ਐੱਫ਼ ਦੇ ਅਧਿਕਾਰੀ ਮੌਜੂਦ ਸਨ।
ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ ਬੈਠਕ, ਕਈ ਮੁੱਦਿਆਂ ‘ਤੇ ਹੋਈ ਚਰਚਾ
ਡੇਰਾ ਬਾਬਾ ਨਾਨਕ 'ਚ ਸ਼ੁੱਕਰਵਾਰ ਨੂੰ ਕਰਤਾਰਪੁਰ ਲਾਂਘਾ ਜ਼ੀਰੋ ਲਾਈਨ 'ਤੇ ਭਾਰਤ-ਪਾਕਿ ਦੇ ਅਧਿਕਾਰੀਆਂ ਵਿਚਾਲੇ ਬੈਠਕ ਹੋਈ। ਇਸ ਬੈਠਕ ਵਿੱਚ ਭਾਰਤ ਸਰਕਾਰ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ, ਲੈਂਡ ਪੋਰਟ ਅਥਾਰਟੀ, ਨਹਿਰੀ ਵਿਭਾਗ ਅਤੇ ਬੀ.ਐੱਸ.ਐੱਫ਼ ਦੇ ਅਧਿਕਾਰੀ ਮੌਜੂਦ ਸਨ।
ਫ਼ੋਟੋ।
ਦੱਸਣਯੋਗ ਹੈ ਕਿ ਇਹ ਬੈਠਕ ਲਗਭਗ 2 ਘੰਟੇ ਤੱਕ ਚੱਲੀ। ਇਸ ਬੈਠਕ ਨੂੰ ਇਲ ਲਈ ਅਹਿਮ ਦੱਸਿਆ ਜਾ ਰਹੀ ਹੈ, ਕਿਉਕਿ ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਜੋ ਬੈਠਕਾਂ ਦਾ ਦੌਰ ਚੱਲ ਰਿਹਾ ਸੀ, ਉਸ ਦੀ ਇਹ ਆਖਰੀ ਮੀਟਿੰਗ ਹੋ ਸਕਦੀ ਹੈ।
ਇਹ ਕੋਰੀਡੋਰ ਪਾਕਿਸਤਾਨ ਦੇ ਕਰਤਾਰਪੁਰ ਵਿੱਚ ਸ੍ਰੀ ਦਰਬਾਰ ਸਾਹਿਬ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਨਾਲ ਜੋੜੇਗਾ ਅਤੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਮੁਕਤ ਆਵਾਜਾਈ ਦੀ ਸਹੂਲਤ ਪ੍ਰਦਾਨ ਕਰੇਗਾ। ਦੋਹਾਂ ਦੇਸ਼ਾਂ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ 8 ਨਵੰਬਰ ਨੂੰ ਇਸ ਕੋਰੀਡੋਰ ਨੂੰ ਖੋਲ੍ਹਿਆ ਜਾਵੇਗਾ।