ਡੇਰਾ ਬਾਬਾ ਨਾਨਕ: ਕਰਤਾਰਪੁਰ ਲਾਂਘੇ ਦੇ ਕੰਮ ਨੂੰ ਲੈ ਕੇ ਦੋਹਾਂ ਹੀ ਦੇਸ਼ਾਂ ਵਿਚਾਲੇ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਭਾਰਤ ਦੇ ਗ੍ਰਹਿ ਮੰਤਰਾਲੇ ਦੇ ਵਧੀਕ ਸੱਕਤਰ ਗੋਵਿੰਦ ਮੋਹਨ ਨੇ ਸੋਮਵਾਰ ਨੂੰ ਕਰਤਾਰਪੁਰ ਲਾਂਘੇ ਦੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਬੈਠਕ ਕਰਨ ਤੋਂ ਬਾਅਦ ਕਿਹਾ ਕਿ 11 ਨਵੰਬਰ ਤੱਕ ਕਰਤਾਰਪੁਰ ਲਾਂਘੇ ਨੂੰ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ।
ਇਸ ਮੌਕੇ ਗੋਵਿੰਦ ਮੋਹਨ ਨੇ ਕਿਹਾ ਕਿ ਗੁਰਦਾਸਪੁਰ-ਬਟਾਲਾ ਰਾਜਮਾਰਗ ਤੋਂ ਸਰੱਹਦ ਪੁਆਇੰਟ ਤੱਕ 3.5 ਕਿਲੋਮੀਟਰ ਦਾ ਵਾਧੂ ਹਾਈਵੇਅ ਬਣਾਇਆ ਜਾ ਰਿਹਾ ਹੈ, ਇਸ ਦਾ 70% ਕੰਮ ਪੂਰਾ ਹੋ ਗਿਆ ਹੈ। ਇਸ ਦਾ ਬਾਕਿ ਦਾ ਕੰਮ 31 ਅਕਤੂਬਰ ਤੱਕ ਪੂਰਾ ਹੋ ਜਾਵੇਗਾ। ਦੱਸਣਯੋਗ ਹੈ ਕਿ ਕਰਤਾਰਪੁਰ ਜਾਣ ਲਈ 28 ਅਕਤੂਬਰ ਤੋਂ ਵੀਜ਼ਾ ਦੀ ਪ੍ਰਕਿਰਿਆ ਸ਼ੁਰੂ ਹੋ ਰਹੀ ਹੈ। ਇਸ ਤੋਂ ਪਹਿਲਾ ਪਾਕਿਸਤਾਨ ਨੇ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਭਾਰਤੀ ਸ਼ਰਧਾਲੂਆਂ ਤੋਂ 1400 ਰੁਪਏ ਯਾਨੀ ਕਿ 20 ਡਾਲਰ ਸਰਵਿਸ ਫ਼ੀਸ ਵਸੂਲ ਕਰਨ ਦੀ ਸ਼ਰਤ ਰੱਖੀ ਹੈ।