ਗੁਰਦਾਸਪੁਰ:ਜ਼ਿਲ੍ਹੇ ਦੇ ਕਿਸਾਨਾਂ ਵਲੋਂ "ਮਾਝਾ ਕਿਸਾਨ ਸੰਘਰਸ਼ ਕਮੇਟੀ " ਦੇ ਬੈਨਰ ਹੇਠ ਪਿਛਲੇ ਕਰੀਬ 5 ਮਹੀਨਿਆਂ ਤੋਂ ਗੁਰਦਾਸਪੁਰ ਦੇ ਪਿੰਡ ਛੀਨਾ ਵਿਖੇ ਤਿਆਰ ਹੋ ਰਹੇ ਸਾਈਲੋ ਪਲਾਂਟ ਦੀ ਉਸਾਰੀ ਕੰਮ ਬੰਦ ਕਰਵਾ ਕੇ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹੁਣ ਗੁਰਦਾਸਪੁਰ ਦੀ ਮਾਝਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਦਿੱਲੀ ਵਿਖੇ ਜਾਰੀ ਕਿਸਾਨ ਅੰਦੋਲਨ (farmer protest) ਲਈ ਪ੍ਰੇਰਤ ਕੀਤਾ ਜਾ ਰਿਹਾ ਹੈ।
ਮਾਝਾ ਕਿਸਾਨ ਸੰਗਰਸ਼ ਕਮੇਟੀ (Majha kisan sangharsh committee) ਨਾਲ ਜੁੜੇ ਕਿਸਾਨਾਂ ਵਲੋਂ ਬਟਾਲਾ ਤੇ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ 'ਚ ਜਾ ਕੇ ਢੋਲ ਤੇ ਸਪੀਕਰ ਲਗਾ ਕੇ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਕਿਸਾਨ ਅੰਦੋਲਨ ਲਈ ਹੋਕਾ ਦਿੱਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਅਜਿਹਾ ਕਰਨ ਨਾਲ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਬਾਰਡਰਾਂ 'ਤੇ ਜਾਰੀ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ ਕਰਨਗੇ। ਇਸ ਨਾਲ ਸਰਕਾਰ ਉੱਤੇ ਦਬਾਅ ਪਵੇਗਾ।