ਗੁਰਦਾਸਪੁਰ: ਬਟਾਲਾ ਦੇ ਨਜ਼ਦੀਕੀ ਪਿੰਡ ਜੈਤੋ ਸਰਜਾ ਵਿਖੇ ਵਿਦੇਸ਼ ਤੋਂ ਪਰਤੇ ਪਿੰਡ ਦੇ ਹੀ ਵਿਅਕਤੀ ਵੱਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਸਾਬਕਾ ਫੌਜੀ ਹਰਪਾਲ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਕਿ ਜਦੋਂ ਹਰਪਾਲ ਸਿੰਘ ਆਪਣੀ ਪਤਨੀ ਨਾਲ ਮੋਟਰਸਾਈਕਲ 'ਤੇ ਦੁੱਧ ਲੈ ਕੇ ਆ ਰਿਹਾ ਸੀ ਤਾਂ ਰਸਤੇ 'ਚ ਖੜੇ ਪਿੰਡ ਦੇ ਹੀ ਵਿਅਕਤੀ ਗੁਰਪ੍ਰੇਮ ਸਿੰਘ ਵੱਲੋਂ ਹਰਪਾਲ ਸਿੰਘ 'ਤੇ ਗੋਲੀਆਂ ਨਾਲ ਵਾਰ ਕਰ ਦਿੱਤਾ ਗਿਆ, ਜਿਸ ਨਾਲ ਹਰਪਾਲ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਹਰਪਾਲ ਸਿੰਘ ਦੀ ਪਤਨੀ ਦਾ ਬਚਾਅ ਹੋ ਗਿਆ।
ਰੰਜਿਸ਼ ਦੇ ਚੱਲਦਿਆਂ ਸਾਬਕਾ ਫੌਜੀ ਦਾ ਕਤਲ - ਪੁਰਾਣੀ ਰੰਜਿਸ਼ ਦੇ ਚੱਲਦਿਆਂ
ਬਟਾਲਾ ਦੇ ਨਜ਼ਦੀਕੀ ਪਿੰਡ ਜੈਤੋ ਸਰਜਾ ਵਿਖੇ ਵਿਦੇਸ਼ ਤੋਂ ਪਰਤੇ ਪਿੰਡ ਦੇ ਹੀ ਵਿਅਕਤੀ ਵਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਸਾਬਕਾ ਫੌਜੀ ਹਰਪਾਲ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਤਸਵੀਰ
ਰੰਜਿਸ਼ ਦੇ ਚੱਲਦਿਆਂ ਸਾਬਕਾ ਫੌਜੀ ਦਾ ਕਤਲ
ਪਰਿਵਾਰ ਦਾ ਕਹਿਣਾ ਕਿ ਰੰਜਿਸ਼ ਦੇ ਚੱਲਦਿਆਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਤੇ ਆਰੋਪੀ ਘਟਨਾ ਤੋਂ ਬਾਅਦ ਫ਼ਰਾਰ ਹੋ ਚੁੱਕਿਆ ਹੈ। ਇਸ ਸਬੰਧੀ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ 'ਚ ਲੈਕੇ ਪੋਸਟਮਾਰਟਮ ਕਰਵਾਇਆ ਗਿਆ। ਪੁਲਿਸ ਦਾ ਕਹਿਣਾ ਕਿ ਉਨ੍ਹਾਂ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਆਰੋਪੀ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਤੇ ਜਲਦ ਹੀ ਉਸਦੀ ਗ੍ਰਿਫ਼ਤਾਰੀ ਵੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਨਾਰਕੋਟਿਕ, ਅਪਰਾਧ ਰੋਕੂ ਚੈਕਿੰਗ ਯੂਨਿਟ ਸਥਾਪਤ ਕਰਨ ਵਾਲਾ ਪਹਿਲਾ ਸੂਬਾ ਬਣੇਗਾ ਪੰਜਾਬ-ਕੈਪਟਨ