ਗੁਰਦਾਸਪੁਰ : ਪੁਲਵਾਮਾ ਵਿਖੇ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਦੀਨਾਨਗਰ ਦੇ ਸੀਆਰਪੀਐਫ਼ ਜਵਾਨ ਮਨਿੰਦਰ ਸਿੰਘ ਦੇ ਪਰਿਵਾਰ ਨੇ ਕੇਂਦਰੀ ਸਰਕਾਰ ਅਤੇ ਸੂਬਾ ਸਰਕਾਰ ਨੂੰ ਵਿਸ਼ੇਸ਼ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਉਨ੍ਹਾਂ ਨੇ ਪਰਿਵਾਰ ਦੇ ਛੋਟੇ ਪੁੱਤਰ ਨੂੰ ਸੀਆਰਪੀਐਫ਼ ਤੋਂ ਤਬਦੀਲੀ ਕਰਕੇ ਪੰਜਾਬ ਪੁਲਿਸ ਵਿੱਚ ਸ਼ਾਮਲ ਕੀਤੇ ਜਾਣ ਦੀ ਮੰਗ ਕੀਤੀ ਹੈ।
ਸ਼ਹੀਦ ਦੇ ਪਰਿਵਾਰ ਵੱਲੋਂ ਦੂਜੇ ਪੁੱਤਰ ਨੂੰ ਤਬਾਦਲਾ ਕੀਤੇ ਜਾਣ ਦੀ ਮੰਗ - CM Captain Amarinder singh
ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਦੀਨਾਨਗਰ ਦੇ ਸੀਆਰਪੀਐਫ਼ ਜਵਾਨ ਮਨਿੰਦਰ ਸਿੰਘ ਦੇ ਪਰਿਵਾਰ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਇੱਕ ਪੱਤਰ ਲਿੱਖਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਨੇ ਆਪਣੇ ਛੋਟੇ ਪੁੱਤਰ ਜੋ ਕਿ ਸੀਆਰਪੀਐਫ਼ ਵਿੱਚ ਨੌਕਰੀ ਕਰਦਾ ਹੈ। ਪਰਿਵਾਰ ਨੇ ਉਸ ਨੂੰ ਪੰਜਾਬ ਪੁਲਿਸ ਵਿੱਚ ਸ਼ਾਮਲ ਕੀਤੇ ਜਾਣ ਦੀ ਮੰਗ ਕੀਤੀ ਹੈ ਤਾਂ ਜੋ ਆਪਣੇ ਇੱਕਲੇ ਰਹਿ ਗਏ ਬਜ਼ੁਰਗ ਪਿਤਾ ਦੀ ਦੇਖਭਾਲ ਕਰ ਸਕੇ। ਉਨ੍ਹਾਂ ਸਰਕਾਰ ਕੋਲੋਂ ਇਸ ਮਾਮਲੇ ਉੱਤੇ ਜਲਦ ਕਾਰਵਾਈ ਕੀਤੇ ਜਾਣ ਦੀ ਅਪੀਲ ਕੀਤੀ ਹੈ।
ਸ਼ਹੀਦ ਦੇ ਪਿਤਾ ਸਤਪਾਲ ਅਤਰੀ ਅਤੇ ਭੈਣ ਸ਼ਬਨਮ ਨੇ ਈਟੀਵੀ ਭਾਰਤ ਦੇ ਪੱਤਰਕਾਰ ਨੂੰ ਦੱਸਿਆ ਕਿ ਉਨ੍ਹਾਂ ਦਾ ਵੱਡਾ ਪੁੱਤਰ ਮਨਿੰਦਰ ਸਿੰਘ ਜੋ ਕਿ ਸੀਆਰਪੀਐਫ਼ ਦਾ ਜਵਾਨ ਸੀ। ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋ ਗਿਆ। ਉਨ੍ਹਾਂ ਨੂੰ ਆਪਣੇ ਪੁੱਤਰ ਦੀ ਸ਼ਹਾਦਤ ਤੇ ਫ਼ਕਰ ਹੈ। ਉਨ੍ਹਾਂ ਦਾ ਛੋਟਾ ਪੁੱਤਰ ਲਖਵੀਸ਼ ਉਹ ਵੀ ਸੀਆਰਪੀਐਫ਼ ਵਿੱਚ ਨੌਕਰੀ ਕਰਦਾ ਹੈ ਅਤੇ ਮੌਜ਼ੂਦਾ ਸਮੇਂ ਵਿੱਚ ਉਹ ਆਸਾਮ 'ਚ ਤਾਇਨਾਤ ਹੈ। ਉਨ੍ਹਾਂ ਸਰਕਾਰ ਕੋਲੋਂ ਆਪਣੇ ਛੋਟੇ ਪੁੱਤਰ ਨੂੰ ਪੰਜਾਬ ਪੁਲਿਸ ਵਿੱਚ ਸ਼ਾਮਲ ਕੀਤੇ ਜਾਣ ਦੀ ਮੰਗ ਕੀਤੀ ਹੈ ਤਾਂ ਜੋ ਉਹ ਆਪਣੇ ਬਜ਼ੁਰਗ ਪਿਤਾ ਦੀ ਦੇਖਭਾਲ ਕਰ ਸਕੇ। ਉਨ੍ਹਾਂ ਕਿਹਾ ਕਿ ਉਹ ਹੁਣ ਇੱਕਲੇ ਰਹਿ ਗਏ ਹਨ। ਇਸ ਬਾਰੇ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪੁਲਿਸ ਦੇ ਡੀਜੀ ਨੂੰ ਟਵੀਟ ਕਰਕੇ ਮਾਮਲੇ ਉੱਤੇ ਗੌਰ ਕਰਨ ਲੱਈ ਕਿਹਾ ਹੈ।