ਗੁਰਦਾਸਪੁਰ: ਜੰਮੂ-ਕਸ਼ਮੀਰ (Jammu and Kashmir) ਦੇ ਪੁੰਛ ਸੈਕਟਰ (Poonch sector) ਵਿੱਚ ਸੋਮਵਾਰ ਨੂੰ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਪੰਜ ਜਵਾਨ ਸ਼ਹੀਦ ਹੋ ਗਏ ਸਨ। ਜਿਨ੍ਹਾਂ ਚੋਂ ਤਿੰਨ ਜਵਾਨ ਪੰਜਾਬ ਦੇ ਰਹਿਣ ਵਾਲੇ ਹਨ। ਦੱਸ ਦਈਏ ਕਿ ਗੁਰਦਾਸਪੁਰ (Gurdaspur) ਦੇ ਪਿੰਡ ਚੱਠਾ ਦੇ ਰਹਿਣ ਵਾਲੇ ਜਵਾਨ ਮਨਦੀਪ ਸਿੰਘ ਵੀ ਇਸ ਮੁਕਾਬਲੇ ਦੌਰਾਨ ਸ਼ਹੀਦ ਹੋ ਗਏ ਸੀ ਜਿਨ੍ਹਾਂ ਦਾ ਅੱਜ ਸਰਕਾਰੀ ਸਨਮਾਨਾਂ ਦੇ ਨਾਲ ਅੰਤਮ ਸਸਕਾਰ ਕੀਤਾ ਗਿਆ ਹੈ।
ਸ਼ਹੀਦ ਮਨਦੀਪ ਸਿੰਘ ਦੇ ਘਰ ਗਮਗੀਨ ਮਾਹੌਲ ਬਣਿਆ ਹੋਇਆ ਹੈ। ਇਸ ਦੌਰਾਨ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਗੁਰਦਾਸਪੁਰ ਦੇ ਡੀਸੀ ਨੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ।
ਸ਼ਹੀਦ ਮਨਦੀਪ ਸਿੰਘ ਦਾ ਕੀਤਾ ਗਿਆ ਅੰਤਮ ਸਸਕਾਰ ਵਧੀਆ ਖਿਡਾਰੀ ਸੀ ਮਨਦੀਪ ਸਿੰਘ
ਇਸ ਦੌਰਾਨ ਚਚੇਰੇ ਭਰਾ ਗੁਰਮੁਖ ਸਿੰਘ ਅਤੇ ਪਿੰਡ ਵਾਸੀ ਗੁਰਵਿੰਦਰ ਸਿੰਘ ਨੇ ਕਿਹਾ ਕਿ ਮਨਦੀਪ ਸਿੰਘ ਇੱਕ ਬਹੁਤ ਵਧਿਆ ਫ਼ੁੱਟਬਾਲ ਅਤੇ ਬਾਸਕਟ ਬਾਲ ਦਾ ਵਧੀਆ ਖਿਡਾਰੀ ਸੀ। ਮਨਦੀਪ ਸਿੰਘ ਨੂੰ ਅਸੀਂ ਵਾਪਸ ਤਾਂ ਨਹੀਂ ਲੈ ਕੇ ਆ ਸਕਦੇ ਪਰ ਸਾਨੂੰ ਬਹੁਤ ਮਾਣ ਹੈ ਕਿ ਮਨਦੀਪ ਸਿੰਘ ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ।
'ਸਾਡੇ ਪਿੰਡ ਸ਼ਹੀਦ ਦੇ ਨਾਂ ਨਹੀਂ ਕੋਈ ਗੇਟ'
ਗੱਲਬਾਤ ਦੌਰਾਨ ਪਰਿਵਾਰਿਕ ਮੈਂਬਰਾਂ (Mandeep Singh Family Members) ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਮਨਦੀਪ ਸਿੰਘ ਦਾ ਫੋਨ ਆਇਆ ਸੀ ਅਤੇ ਉਹ ਬਹੁਤ ਖੁਸ਼ ਸੀ। ਉਸ ਦੌਰਾਨ ਮਨਦੀਪ ਸਿੰਘ ਨੇ ਵੀਡੀਓ ਕਾਲ ਰਾਹੀਂ ਵੀ ਗੱਲ ਕੀਤੀ ਸੀ। ਉਸ ਸਮੇਂ ਮਨਦੀਪ ਇਕ ਪਹਾੜੀ ਉੱਤੇ ਚੜ੍ਹਿਆ ਹੋਇਆ ਸੀ। ਮਨਦੀਪ ਸਿੰਘ ਨੇ ਕਿਹਾ ਕਿ ਸਾਡੇ ਪਿੰਡ ਸ਼ਹੀਦ ਦੇ ਨਾਂ ਦਾ ਕੋਈ ਗੇਟ ਨਹੀਂ ਹੈ। ਇਹ ਗੱਲ ਉਹ ਹਰ ਸਮੇਂ ਕਹਿੰਦਾ ਸੀ ਪਿੰਡ ਆਉਂਦੇ ਵੀ ਅਤੇ ਫੋਨ ’ਤੇ ਗੱਲਬਾਤ ਕਰਦੇ ਹੋਏ ਵੀ।
ਸ਼ਹੀਦ ਮਨਦੀਪ ਸਿੰਘ ਦਾ ਕੀਤਾ ਗਿਆ ਅੰਤਮ ਸਸਕਾਰ ਸ਼ਹੀਦ ਮਨਦੀਪ ਸਿੰਘ ਦਾ ਭਰਾ ਵੀ ਫੌਜ ’ਚ ਸ਼ਾਮਲ
ਸ਼ਹੀਦ ਮਨਦੀਪ ਸਿੰਘ ਨੇ ਆਪਣੀ ਜਾਨ ਦੇ ਲਈ ਕੁਰਬਾਨ ਕਰ ਦਿੱਤੀ। ਗੱਲ ਕਰੀਏ ਮਨਦੀਪ ਸਿੰਘ ਦੇ ਪਰਿਵਾਰ ਦੀ ਤਾਂ ਇਨ੍ਹਾਂ ਤੋਂ ਪਹਿਲਾਂ ਉਨ੍ਹਾਂ ਦੇ ਕਈ ਪਰਿਵਾਰਿਕ ਮੈਂਬਰ ਫੌਜ ’ਚ ਸ਼ਾਮਲ ਸੀ। ਇਸ ਸਮੇਂ ਵੀ ਉਨ੍ਹਾਂ ਦੇ ਭਰਾ ਵੀ ਫੌਜ ’ਚ ਤੈਨਾਤ ਹਨ।
ਆਪਣੇ ਪੁੱਤਰ ਦੀ ਸ਼ਹਾਦਤ ’ਤੇ ਮਾਣ
ਸ਼ਹੀਦ ਮਨਦੀਪ ਸਿੰਘ ਦੀ ਬਜ਼ੁਰਗ ਮਾਤਾ (Mandeep Singh's Mother) ਅਤੇ ਪਤਨੀ (Mandeep Singh's Wife) ਦਾ ਰੋ ਰੋ ਕੇ ਬੂਰਾ ਹਾਲ ਹੋਇਆ ਪਿਆ ਹੈ। ਸ਼ਹੀਦ ਮਨਦੀਪ ਸਿੰਘ ਦੀ ਮਾਤਾ ਮਨਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਦੁਨੀਆ ਛੱਡ ਕੇ ਚਲਾ ਗਿਆ ਹੈ ਪਰ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਸ਼ਹਾਦਤ ’ਤੇ ਮਾਣ ਹੈ।
ਇਹ ਵੀ ਪੜੋ: ਸ਼ਹੀਦ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਜੱਦੀ ਪਿੰਡ ਮਾਨਾ ਤਲਵੰਡੀ ਪਹੁੰਚੀ