ਪੰਜਾਬ

punjab

ETV Bharat / city

ਗੁਰਦਾਸਪੁਰ ਨੂੰ ਜਲਦ ਮਿਲੇਗਾ ਏਮਜ਼ ਜਾਂ ਪੀਜੀਆਈ ਦੇ ਸੈਟੇਲਾਈਟ ਕੇਂਦਰ, ਸਾਂਸਦ ਸੰਨੀ ਦਿਓਲ ਨੇ ਕੀਤੀ ਮੁਲਾਕਾਤ - ਗੁਰਦਾਸਪੁਰ ਨੂੰ ਜਲਦ ਮਿਲੇਗਾ ਏਮਜ਼ ਜਾਂ ਪੀਜੀਆਈ ਦੇ ਸੈਟੇਲਾਈਟ ਕੇਂਦਰ

ਗੁਰਦਾਸਪੁਰ ਤੋਂ ਬੀਜੇਪੀ ਸਾਂਸਦ ਸੰਨੀ ਦਿਓਲ ਨੇ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪਣੇ ਹਲਕੇ ਦੀਆਂ ਸਿਹਤ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਨਾਲ ਹੀ ਉਨ੍ਹਾਂ ਤੋਂ ਹਲਕੇ ’ਚ ਏਮਜ਼ ਜਾਂ ਪੀਜੀਆਈ ਦੇ ਸੈਟੇਲਾਈਟ ਕੇਂਦਰ ਸਥਾਪਿਤ ਕਰਨ ਦੀ ਅਪੀਲ ਵੀ ਕੀਤੀ।

ਸਾਂਸਦ ਸੰਨੀ ਦਿਓਲ ਨੇ ਕੇਂਦਰੀ ਸਿਹਤ ਮੰਤਰੀ ਨਾਲ ਮੁਲਾਕਾਤ
ਸਾਂਸਦ ਸੰਨੀ ਦਿਓਲ ਨੇ ਕੇਂਦਰੀ ਸਿਹਤ ਮੰਤਰੀ ਨਾਲ ਮੁਲਾਕਾਤ

By

Published : Apr 27, 2022, 10:24 AM IST

Updated : Apr 27, 2022, 10:41 AM IST

ਗੁਰਦਾਸਪੁਰ:ਸਾਂਸਦ ਸੰਨੀ ਦਿਓਲ ਨੇ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਦੇ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਏਮਜ਼ ਜਾਂ ਪੀਜੀਆਈ ਦੇ ਸੈਟੇਲਾਈਟ ਕੇਂਦਰ ਸਥਾਪਿਤ ਕਰਨ ਦੇ ਮੁੱਦੇ ਨੂੰ ਲੈ ਕੇ ਚਰਚਾ ਕੀਤੀ।

ਇਸ ਸਬੰਧੀ ਸਾਂਸਦ ਸੰਨੀ ਦਿਓਲ ਨੇ ਕਿਹਾ ਕਿ ਉਹ ਆਪਣੇ ਲੋਕ ਸਭਾ ਦੇ ਇਲਾਕਾ ਨਿਵਾਸੀਆਂ ਨੂੰ ਦੱਸਣਾ ਚਾਹੁੰਦੇ ਹਨ ਕਿ ਉਨ੍ਹਾਂ ਨੇ ਕੇਂਦਰੀ ਸਹਿਤ ਮੰਤਰੀ ਡਾ. ਮਨਸੁਖ ਮਾਂਡਵੀਆ ਦੇ ਨਾਲ ਸਿਹਤ ਸਮੱਸਿਆਵਾਂ ਨੂੰ ਲੈ ਕੇ ਇੱਕ ਬੈਠਕ ਕੀਤੀ। ਜਿਸ ਚ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆਂ ਨੂੰ ਲੋਕਾਂ ਨੂੰ ਆ ਰਹੀਆਂ ਸਿਹਤ ਸਮਸਿਆਵਾਂ ਤੋਂ ਜਾਣੂ ਕਰਵਾਇਆ।

ਸਾਂਸਦ ਸੰਨੀ ਦਿਓਲ ਨੇ ਕੇਂਦਰੀ ਸਿਹਤ ਮੰਤਰੀ ਨਾਲ ਮੁਲਾਕਾਤ

ਉਨ੍ਹਾਂ ਇਹ ਵੀ ਦੱਸਿਆ ਕਿ ਸਰਹੱਦੀ ਖੇਤਰ ਹੋਣ ਕਰਕੇ ਲੋਕਾਂ ਨੂੰ ਆਪਣੇ ਇਲਾਜ ਲਈ ਬਹੁਤ ਦੂਰ ਦੂਰ ਜਾਣਾ ਪੈਂਦਾ ਹੈ, ਜਿਸ ਕਾਰਨ ਉਨ੍ਹਾਂ ਤੋਂ ਮੰਗ ਕੀਤੀ ਹੈ ਕਿ ਇੰਨਾ ਸਮੱਸਿਆਵਾਂ ਨੂੰ ਦੇਖਦਿਆਂ ਹੋਇਆ ਉਨ੍ਹਾਂ ਦੇ ਇਲਾਕੇ 'ਚ ਏਮਜ਼ ਜਾਂ ਪੀਜੀਆਈ ਦੇ ਸੈਟੇਲਾਈਟ ਕੇਂਦਰ ਸਥਾਪਿਤ ਕੀਤਾ ਜਾਣ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਕੇਂਦਰੀ ਮੰਤਰੀ ਸਕਾਰਾਤਮਕ ਜਵਾਬ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਗਿਆ ਹੈ ਕਿ ਉਹ ਇਸ ਸਮੱਸਿਆ ਨੂੰ ਪ੍ਰਮੁੱਖਤਾ ਦਿੰਦੇ ਹੋਏ ਜਲਦ ਤੋਂ ਜਲਦ ਹੱਲ਼ ਕਰਨ ਦਾ ਭਰੋਸਾ ਦਿੱਤਾ ਹੈ। ਸੰਨੀ ਦਿਓਲ ਨੇ ਕਿਹਾ ਕਿ ਜਲਦ ਹੀ ਇਹ ਤੋਹਫਾ ਉਹ ਆਪਣੇ ਇਲਾਕਾ ਵਾਸੀਆਂ ਨਾਲ ਸਾਂਝਾ ਕਰਨਗੇ।

ਇਹ ਵੀ ਪੜੋ:ਹਾਈਕੋਰਟ ਦੇ ਹੁਕਮ 'ਤੇ ਨਰਸ ਯੂਨੀਅਨਾਂ ਨੇ ਹੜਤਾਲ ਕੀਤੀ ਖ਼ਤਮ

Last Updated : Apr 27, 2022, 10:41 AM IST

ABOUT THE AUTHOR

...view details