ਪੰਜਾਬ

punjab

ETV Bharat / city

Kartarpur Corridor: ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਏ ਨਵਜੋਤ ਸਿੰਘ ਸਿੱਧੂ - ਕਰਤਾਰਪੁਰ ਲਾਂਘਾ

ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ 18 ਨਵੰਬਰ ਨੂੰ ਪੰਜਾਬ ਕੈਬਨਿਟ ਨਾਲ ਸ੍ਰੀ ਕਰਤਾਰਪੁਰ ਸਾਹਿਬ ਜਾਣਾ ਸੀ ਪਰ ਉਸ ਸਮੇਂ ਸਿੱਧੂ ਨੂੰ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਜਾਣ ਦੀ ਇਜਾਜ਼ਤ ਨਹੀਂ ਮਿਲੀ ਸੀ, ਜਿਸ ਤੋਂ ਮਗਰੋਂ ਅੱਜ ਨਵਜੋਤ ਸਿੰਘ ਸਿੱਧੂ (Navjot Singh Sidhu) ਲਾਂਘੇ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਲਈ ਰਵਾਨਾ ਹੋ ਗਏ ਹਨ।

ਨਵਜੋਤ ਸਿੰਘ ਸਿੱਧੂ
ਨਵਜੋਤ ਸਿੰਘ ਸਿੱਧੂ

By

Published : Nov 20, 2021, 11:31 AM IST

Updated : Nov 20, 2021, 1:52 PM IST

ਡੇਰਾ ਬਾਬਾ ਨਾਨਕ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਕਰਤਾਰਪੁਰ ਲਾਂਘੇ ਰਾਹੀਂ (Kartarpur Corridor) ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਲਈ ਰਵਾਨਾ ਹੋ ਗਏ ਹਨ। ਜਿੱਥੇ ਉਹ ਬਾਬੇ ਨਾਨਕ ਦੇ ਦਰ ਨਤਮਸਤਕ ਹੋਣਗੇ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਵਾਪਸ ਆ ਕੇ ਮੀਡੀਆ ਕਰਮੀਆਂ ਦੇ ਨਾਲ ਗੱਲਾਂ ਸਾਂਝੀਆਂ ਕਰਨਗੇ। ਨਵਜੋਤ ਸਿੰਘ ਸਿੱਧੂ ਦੇ ਨਾਲ ਉਨ੍ਹਾਂ ਦੇ ਸਲਾਹਕਾਰ ਮੌਜੂਦ ਰਹੇ।

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ

ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਣ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਜੀ ਮੰਦਿਰ ਤੇ ਗੁਰੂ ਸਾਹਿਬ ਵਿਖੇ ਮੱਥਾ ਟੇਕਿਆ।

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ

ਦੱਸ ਦਈਏ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ 18 ਨਵੰਬਰ ਨੂੰ ਪੰਜਾਬ ਕੈਬਨਿਟ ਨਾਲ ਸ੍ਰੀ ਕਰਤਾਰਪੁਰ ਸਾਹਿਬ ਜਾਣਾ ਸੀ ਪਰ ਉਸ ਸਮੇਂ ਸਿੱਧੂ ਨੂੰ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਜਾਣ ਦੀ ਇਜਾਜ਼ਤ ਨਹੀਂ ਮਿਲੀ ਸੀ, ਜਿਸ ਤੋਂ ਮਗਰੋਂ ਅੱਜ ਨਵਜੋਤ ਸਿੰਘ ਸਿੱਧੂ (Navjot Singh Sidhu) ਲਾਂਘੇ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਲਈ ਰਵਾਨਾ ਹੋ ਗਏ ਹਨ।

ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਏ ਨਵਜੋਤ ਸਿੰਘ ਸਿੱਧੂ

ਪੰਜਾਬ ਕੈਬਨਿਟ ਨੇ ਕੇਂਦਰ ਨੂੰ ਭੇਜੀ ਸੀ ਲਿਸਟ

ਦੱਸ ਦਈਏ ਕਿ ਲਾਂਘਾ ਖੁੱਲ੍ਹਣ ਤੋਂ ਬਾਅਦ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਨੂੰ ਪੰਜਾਬ ਕੈਬਨਿਟ ਲਾਂਘੇ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਕੇਂਦਰ ਸਰਕਾਰ ਨੂੰ ਭੇਜੀ ਸੀ। ਇਸ ਸੂਚੀ ਵਿੱਚ 44 ਵੀਆਈਪੀਜੀ ਦੇ ਨਾਂ ਸ਼ਾਮਲ ਸਨ। ਜਿਸ ਤੋਂ ਮਗਰੋਂ ਕੇਂਦਰ ਨੇ ਇਨਾਂ 44 ਵੀਆਈਪੀਜੀ ਦੀ ਸੂਚੀ ਨੂੰ ਮਨਜ਼ੂਰੀ ਤਾਂ ਦੇ ਦਿੱਤੀ, ਪਰ ਦਿਨ ਵੰਡ ਦਿੱਤੇ ਗਏ।ਕੇਂਦਰ ਸਰਕਾਰ ਵੱਲੋਂ ਵੰਡੀ ਗਈ ਸੂਚੀ ਵਿੱਚ ਨਵਜੋਤ ਸਿੱਧੂ (Navjot Singh Sidhu) ਦਾ ਨਾਂ 18 ਦੀ ਬਜਾਏ 20 ਨਵੰਬਰ ਨੂੰ ਪਾਇਆ ਗਿਆ ਸੀ, ਜਿਸ ਕਾਰਨ ਅੱਜ ਨਵਜੋਤ ਸਿੰਘ ਸਿੱਧੂ ਸ੍ਰੀ ਕਰਤਾਰਪੁਰ ਸਾਹਿਬ ਜਾਣਗੇ।

ਇਹ ਵੀ ਪੜੋ:Kartarpur Corridor Reopening: ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਇਸ ਤਰ੍ਹਾਂ ਕਰਵਾਓ ਰਜਿਸਟ੍ਰੇਸ਼ਨ

18 ਨਵੰਬਰ ਨੂੰ ਮੁੱਖ ਮੰਤਰੀ ਸਮੇਤ ਪੰਜਾਬ ਦੇ ਕਈ ਮੰਤਰੀ ਗਏ ਸਨ ਸ੍ਰੀ ਕਰਤਾਰਪੁਰ ਸਾਹਿਬ

ਦੱਸ ਦਈਏ ਕਿ 17 ਨਵੰਬਰ ਨੂੰ ਲਾਂਘਾ ਖੁੱਲ੍ਹਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਸਮੇਤ ਕਈ ਮੰਤਰੀ ਆਪਣੇ ਪਰਿਵਾਰਾ ਨਾਲ ਬਾਬੇ ਨਾਨਕ ਦੇ ਦਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਏ ਹਨ।

ਕੇਂਦਰ ਨੇ ਖੋਲ੍ਹਿਆ ਲਾਂਘਾ

ਦੱਸ ਦਈਏ ਕਿ ਸਿੱਖ ਸੰਗਤ ਦੀ ਲੰਬੀ ਮੰਗ ਤੋਂ ਬਾਅਦ ਸ੍ਰੀਕਰਤਾਰਪੁਰ ਲਾਂਘਾ (Kartarpur corridor) ਖੋਲ੍ਹ ਦਿੱਤਾ ਗਿਆ ਹੈ, ਤੇ ਹੁਣ ਕਰਤਾਰਪੁਰ ਕੌਰੀਡੋਰ (Kartarpur corridor) ਰਾਹੀਂ ਸੰਗਤ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇਗੀ।

ਜ਼ਿਕਰਯੋਗ ਹੈ ਕਿ ਨਾਨਕ ਨਾਮ ਲੇਵਾ ਸੰਗਤ (Nanak Naam Leva Sangat) ਦੀਆਂ ਅਰਦਾਸਾਂ ਗੁਰੂਘਰ ’ਚ ਪ੍ਰਵਾਨ ਹੋ ਗਈਆਂ ਹਨ ਤੇ ਸ੍ਰੀ ਕਰਤਾਰਪੁਰ ਲਾਂਘਾ (Kartarpur corridor) ਖੁੱਲ੍ਹ ਗਿਆ ਹੈ। ਦੱਸ ਦਈਏ ਕਿ ਕੋਰੋਨਾ ਨੇ ਪੂਰੇ ਵਿਸ਼ਵ ਨੂੰ ਰੋਕ ਦਿੱਤਾ ਸੀ, ਇਸ ਦੇ ਚੱਲਦੇ ਕਾਫ਼ੀ ਫੈਸਲੇ ਲਏ ਗਏ ਸਨ, ਉਥੇ ਹੀ ਇਸੇ ਵਿਚਾਲੇ ਕਰਤਾਰਪੁਰ ਕੌਰੀਡੋਰ (Kartarpur corridor) ਵੀ ਬੰਦ ਕੀਤਾ ਗਿਆ ਸੀ ਜੋ ਹੁਣ ਖੁੱਲ੍ਹ ਗਿਆ ਹੈ।

Last Updated : Nov 20, 2021, 1:52 PM IST

ABOUT THE AUTHOR

...view details