ਪੰਜਾਬ

punjab

ETV Bharat / city

ਆਪਣੀਆਂ ਹੱਕੀ ਮੰਗਾਂ ਨੂੂੰ ਲੈ ਕੇ ਨਰਸਾਂ ਨੇ ਕੀਤੀ ਹੜਤਾਲ - ਪੰਜਾਬ ਸਰਕਾਰ

ਸਿਵਲ ਹਸਪਤਾਲ ਗੁਰਦਾਸਪੁਰ 'ਚ ਸਟਾਫ ਨਰਸਾਂ ਨੇ ਦੋ ਘੰਟੇ ਦੀ ਹੜਤਾਲ ਕੀਤੀ। ਨਰਸਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਨਰਸਾਂ ਨੇ ਸਰਕਾਰ ਕੋਲੋਂ ਉਨ੍ਹਾਂ ਦਾ ਪੇਅ ਸਕੇਲ ਵਧਾਉਣ, ਕਨਟਰੈਕਟ ਉੱਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਹੋਰਨਾਂ ਮੰਗਾਂ ਨੂੰ ਜਲਦ ਪੂਰਾ ਕੀਤੇ ਜਾਣ ਦੀ ਮੰਗ ਕੀਤੀ ਹੈ।

ਨਰਸਾਂ ਨੇ ਕੀਤੀ ਹੜਤਾਲ
ਨਰਸਾਂ ਨੇ ਕੀਤੀ ਹੜਤਾਲ

By

Published : Sep 12, 2020, 2:59 PM IST

ਗੁਰਦਾਸਪੁਰ: ਜ਼ਿਲ੍ਹੇ ਦੇ ਸਿਵਲ ਹਸਪਤਾਲ ਵਿੱਚ ਸਟਾਫ ਨਰਸਾਂ ਨੇ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਦੋ ਘੰਟੇ ਦੀ ਹੜਤਾਲ ਕੀਤੀ। ਮੰਗਾਂ ਨਾ ਮੰਨੇ ਜਾਣ 'ਤੇ ਨਰਸਾਂ ਨੇ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਸਰਕਾਰ ਤੋਂ ਨਰਸਾਂ ਦਾ ਪੇਅ ਸਕੇਲ ਵਧਾਏ ਜਾਣ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤੇ ਜਾਣ ਦੀ ਮੰਗ ਕੀਤੀ ਹੈ।

ਨਰਸਾਂ ਨੇ ਕੀਤੀ ਹੜਤਾਲ

ਇਸ ਸਬੰਧ 'ਚ ਪ੍ਰਦਰਸ਼ਨਕਾਰੀ ਨਰਸ ਆਗੂ ਸ਼ਮਿੰਦਰ ਕੌਰ ਘੁੰਮਣ ਨੇ ਕਿਹਾ ਕਿ ਸਿਹਤ ਵਿਭਾਗ ਕੋਰੋਨਾ ਕਾਲ 'ਚ ਨਰਸਾਂ ਤੋਂ ਸੇਵਾਵਾਂ ਲੈ ਰਿਹਾ ਹੈ। ਨਰਸ ਸਟਾਫ ਕੋਰੋਨਾ ਮਹਾਂਮਾਰੀ ਦੇ ਦੌਰਾਨ ਮੋਹਰੀ ਹੋ ਕੇ ਪੂਰੀ ਤਨਦੇਹੀ ਨਾਲ ਆਪਣੀਆਂ ਡਿਊਟੀਆਂ ਨਿਭਾ ਰਿਹਾ ਹੈ। ਇਸ ਦੇ ਬਾਵਜੂਦ ਪੰਜਾਬ ਸਰਕਾਰ ਉਨ੍ਹਾਂ ਦਾ ਸਨਮਾਨ ਕਰਨ ਦੀ ਬਜਾਏ ਅਪਮਾਨ ਕਰ ਰਹੀ ਹੈ। ਸਰਕਾਰ ਵੱਲੋਂ ਨਰਸਾਂ ਦਾ ਪੇਅ ਸਕੇਲ ਘਟਾ ਦਿੱਤਾ ਗਿਆ ਹੈ। ਤਨਖਾਹਾਂ ਘੱਟ ਮਿਲਣ ਕਾਰਨ ਉਨ੍ਹਾਂ ਲਈ ਘਰ ਦਾ ਗੁਜ਼ਾਰਾ ਕਰਨਾ ਬੇਹਦ ਮੁਸ਼ਕਿਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਨਵੀਂ ਭਰਤੀ ਕਰਕੇ ਉਨ੍ਹਾਂ ਨਾਲ ਧੋੋਖਾ ਕਰ ਰਹੀ ਹੈ।

ਸਿਵਲ ਹਸਪਤਾਲ ਗੁਰਦਾਪੁਰ ਦੀ ਨਰਸ ਨਿੱਮੀ ਕੌਰ ਨੇ ਕਿਹਾ ਕਿ ਕੋਰੋਨਾ ਕਾਲ 'ਚ ਜਿੱਥੇ ਇੱਕ ਪਾਸੇ ਨਰਸ ਸਟਾਫ ਫਰੰਟ ਲਾਈਨ 'ਤੇ ਕੋਵਿਡ-19 ਦੀ ਜੰਗ ਲੜ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਰਸਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਕੰਮ ਕਰ ਰਹੇ ਸਟਾਫ ਦਾ ਪੇਅ ਸਕੇਲ ਘਟਾ ਕੇ ਸਰਕਾਰ ਨਵੀਂ ਭਰਤੀ ਕਰ ਰਹੀ ਹੈ। ਜਦੋਂ ਕਿ ਸਰਕਾਰ ਨੂੰ ਕੱਚੇ ਮੁਲਾਜ਼ਮਾਂ ਨੂੰ ਤਰੱਕੀ ਦੇ ਕੇ ਪੱਕਾ ਕਰਨਾ ਚਾਹੀਦਾ ਹੈ। ਪ੍ਰਦਰਸ਼ਨ ਕਰ ਰਹੀ ਨਰਸਾਂ ਨੇ ਪੰਜਾਬ ਸਰਕਾਰ ਕੋਲੋਂ, ਉਨ੍ਹਾਂ ਦਾ ਪੇਅ ਸਕੇਲ ਵਧਾਉਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤੇ ਜਾਣ ਤੇ ਨਵੀਂ ਅਸਾਮੀਆਂ ਉੱਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਨਰਸ ਸਟਾਫ ਆਪਣੀ ਮੰਗਾਂ ਨੂੰ ਲੈ ਕੇ ਸਿਹਤ ਵਿਭਾਗ ਅਤੇ ਸਰਕਾਰ ਨਾਲ ਇੱਕ ਬੈਠਕ ਕਰਨਾ ਚਾਹੁੰਦਾ ਹੈ। ਉਨ੍ਹਾਂ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨਿਆ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕਰ ਦਿੱਤਾ ਜਾਵੇਗਾ।

ABOUT THE AUTHOR

...view details