ਪੰਜਾਬ

punjab

ETV Bharat / city

ਨਰਸਾਂ ਨੇ ਲਾਏ ਪੰਜਾਬ ਸਰਕਾਰ 'ਤੇ ਵੱਡੇ ਦੋਸ਼

ਗੁਰਦਾਸਪੁਰ ਦੇ ਸਿਵਲ ਹਸਪਤਾਲ (Civil Hospital) ਵਿਖੇ ਨਰਸਾਂ (Nurses) ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਤੋਂ ਪੁਰਾਣੇ ਪੇਅ ਸਕਲੇ ਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕੀਤੀ ਹੈ।

ਪੰਜਾਬ ਸਰਕਾਰ ‘ਤੇ ਨਰਸਾਂ ਦੇ ਵੱਡੇ ਇਲਜ਼ਾਮ
ਪੰਜਾਬ ਸਰਕਾਰ ‘ਤੇ ਨਰਸਾਂ ਦੇ ਵੱਡੇ ਇਲਜ਼ਾਮ

By

Published : Sep 7, 2021, 10:49 PM IST

ਗੁਰਦਾਸਪੁਰ:ਪੰਜਾਬ ਵਿੱਚ ਪਿਛਲੇ ਲੰਬੇ ਸਮੇਂ ਤੋਂ ਜ਼ਿਆਦਾਤਰ ਵਿਭਾਗ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਜਿਨ੍ਹਾਂ ਵਿੱਚ ਸਰਕਾਰੀ ਤੇ ਗੈਰ-ਸਰਕਾਰੀ ਸ਼ਾਮਲ ਹਨ। ਪੰਜਾਬ ਦੀ ਨਰਸਿੰਗ ਐਸੋਸੀਏਸ਼ਨ ਨੇ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਖੇ ਪੰਜਾਬ ਸਰਕਾਰ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ, ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਤੇ ਪੁਰਾਣੇ ਪੇਅ ਸਕੇਲ ਬਹਾਲ ਕਰਨ ਦੀ ਮੰਗ ਕੀਤੀ ਹੈ।

ਪੰਜਾਬ ਸਰਕਾਰ ‘ਤੇ ਨਰਸਾਂ ਦੇ ਵੱਡੇ ਇਲਜ਼ਾਮ

ਇਸ ਮੌਕੇ ਇਨ੍ਹਾਂ ਨਰਸਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਵੀ ਕੀਤੀ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਨਰਸਿੰਗ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ, ਕਿ ਪੰਜਾਬ ਸਰਕਾਰ ਵੱਲੋਂ ਜੋ ਪੇਅ ਕਮਿਸ਼ਨ ਰਿਪੋਰਟ ਲਾਗੂ ਕੀਤੀ ਗਈ ਹੈ। ਉਸ ਵਿੱਚ ਮੁਲਾਜ਼ਮ ਵਰਗ ਦੇ ਨਾਲ ਵੱਡੇ ਪੱਧਰ ‘ਤੇ ਧੋਖਾ ਕੀਤਾ ਗਿਆ ਹੈ।

ਉਨ੍ਹਾਂ ਨੇ ਕਿਹਾ, ਕਿ ਇਸ ਰਿਪੋਰਟ ਅਨੁਸਾਰ ਸਿਹਤ ਵਿਭਾਗ ਦੇ ਨਰਸਿੰਗ ਕੇਡਰ ਅਤੇ ਐੱਨ.ਐੱਚ.ਐੱਮ. ਕੇਡਰ ਨੂੰ ਕੁਝ ਵੀ ਨਹੀਂ ਮਿਲਿਆ। ਇਸ ਲਈ ਉਨ੍ਹਾਂ ਦੀ ਮੰਗ ਹੈ, ਕਿ ਇਸ ਪੇਅ ਕਮਿਸ਼ਨ ਦੀ ਰਿਪੋਰਟ ਵਿੱਚ ਸੋਧ ਕੀਤੀ ਜਾਵੇ, ਪਰ ਪੰਜਾਬ ਸਰਕਾਰ ਵੱਲੋਂ ਪੇਅ ਕਮਿਸ਼ਨ ਦੀ ਰਿਪੋਰਟ ਵਿੱਚ ਤਰੁੱਟੀਆਂ ਨੂੰ ਅਣਗੋਲਿਆਂ ਕੀਤਾ ਜਾ ਰਿਹਾ ਹੈ। ਜਿਸ ਕਰਕੇ ਨਰਸਿੰਗ ਸਟਾਫ਼ ਵਿੱਚ ਰੋਸ ਦੀ ਲਹਿਰ ਹੈ।

ਪ੍ਰਦਰਸ਼ਨ ਕਰ ਰਹੀਆਂ ਨਰਸਾਂ ਨੇ ਕਿਹਾ, ਉਨ੍ਹਾਂ ਦੇ ਬਣਦੇ ਹੱਕ ਉਨ੍ਹਾਂ ਨੂੰ ਦਿੱਤਾ ਜਾਣ, ਤਾਂ ਜੋ ਉਹ ਆਪਣੇ ਕੰਮ ਵੱਲ ਧਿਆਨ ਦੇ ਸਕਣ, ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ, ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ, ਤਾਂ ਆਉਣ ਵਾਲੇ ਸਮੇਂ ‘ਚ ਉਹ ਵੱਡੇ ਪੱਧਰ ‘ਤੇ ਸੰਘਰਸ਼ ਕਰਨਗੀਆਂ।

ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕਿਹਾ, ਕਿ ਅਸੀਂ ਕੋਰੋਨਾ ਦੇ ਸਮੇਂ ਲੋਕਾਂ ਦੀ ਮੁਫ਼ਤ ਸੇਵਾ ਕੀਤਾ ਹੈ। ਜਿਸ ਲਈ ਸਾਨੂੰ ਪੰਜਾਬ ਸਰਕਾਰ ਵੱਲੋਂ ਸਨਮਾਨਿਤ ਕਰਨਾ ਚਾਹੀਦਾ ਸੀ, ਪਰ ਸਰਕਾਰ ਨੇ ਸਨਮਾਨਿਤ ਕਰਨ ਦੀ ਥਾਂ ਸਾਡੇ ਹੱਕ ਵੀ ਖੋਹ ਲਏ ਹਨ।

ਇਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ, ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨਾਲ 2017 ਦੀਆਂ ਚੋਣਾਂ ਵਿੱਚ ਵਾਆਦਾ ਕੀਤਾ ਸੀ, ਕਿ ਜੇਕਰ ਉਨ੍ਹਾਂ ਦੀ ਸਰਕਾਰ ਆਵੇਗੀ, ਤਾਂ ਉਹ ਉਨ੍ਹਾਂ ਦੀਆਂ ਮੰਗਾਂ ਪਹਿਲੀ ਕੈਬਨਿਟ ਵਿੱਚ ਪੂਰੀਆਂ ਕਰ ਦੇਣਗੇ। ਪਰ ਸਰਕਾਰ ਦੇ ਕਰੀਬ 5 ਸਾਲ ਬੀਤ ਜਾਣ ਤੋਂ ਬਾਅਦ ਵੀ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੀ ਇੱਕ ਵੀ ਮੰਗ ਪੂਰੀ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ:ਪੀਆਰਟੀਸੀ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ ਕੀਤਾ ਰੋਸ ਮਾਰਚ

ABOUT THE AUTHOR

...view details