ਗੁਰਦਾਸਪੁਰ: ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੂਰੇ ਸੂਬੇ ਦੀਆਂ ਸਟਾਫ ਨਰਸਾਂ 2 ਘੰਟੇ ਦੀ ਹੜਤਾਲ 'ਤੇ ਚਲੀ ਗਈਆਂ। ਇਸ ਦੌਰਾਨ ਸਿਵਲ ਹਸਪਤਾਲ 'ਚ 2 ਘੰਟਿਆਂ ਲਈ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ। ਸਟਾਫ ਨਰਸਾਂ ਨੇ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਨਰਸਾਂ ਨੇ ਇਸ ਮੌਕੇ ਇੱਕ ਮੰਗ ਪੱਤਰ ਨਾਇਬ ਤਹਿਸੀਲਦਾਰ ਨੂੰ ਸੌਂਪਿਆ ਹੈ।
ਆਪਣੀਆਂ ਮੰਗਾਂ ਨੂੰ ਲੈ ਕੇ 2 ਘੰਟੇ ਦੀ ਹੜਤਾਲ 'ਤੇ ਬੈਠੀਆਂ ਨਰਸਾਂ
ਸਟਾਫ ਨਰਸਾਂ ਨੇ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਸਿਵਲ ਹਸਪਤਾਲ 'ਚ 2 ਘੰਟਿਆਂ ਲਈ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ। ਉਨ੍ਹਾਂ ਕਿਹਾ ਕਿ ਉਹ ਉਸ ਵੇਲੇ ਤੱਕ ਆਪਣਾ ਧਰਨਾ ਜਾਰੀ ਰੱਖਣਗੇ ਜਿਸ ਵੇਲੇ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਿਆਂ ਜਾਂਦੀਆਂ।
ਨਰਸਿੰਗ ਸਟਾਫ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ ਅਤੇ ਸਰਕਾਰ ਉਨ੍ਹਾਂ ਨੂੰ ਅਸ਼ਵਾਸਨ ਤਾ ਦੇ ਰਹੀ ਹੈ ਪਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਦਾ ਪੇਅ ਸਕੇਲ ਘਟਾ ਦਿੱਤਾ ਹੈ ਅਤੇ ਹੁਣ ਜਿਨ੍ਹਾਂ ਦੀਆਂ ਨਵੀਂਆਂ ਭਰਤੀਆਂ ਕੀਤੀਆਂ ਹਨ, ਉਨ੍ਹਾਂ ਨੂੰ ਵੀ ਕੱਚੇ ਤੌਰ 'ਤੇ ਰੱਖਿਆ ਜਾ ਰਿਹਾ ਹੈ। ਪਹਿਲਾਂ ਦੇ ਰੱਖੇ ਕੱਚੇ ਮੁਲਾਜ਼ਮਾ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਹੈ ਕਿ ਉਸ ਵੇਲੇ ਤੱਕ ਆਪਣਾ ਧਰਨਾ ਜਾਰੀ ਰੱਖਣਗੇ ਜਿਸ ਵੇਲੇ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਿਆਂ ਜਾਂਦੀਆਂ।