ਪੰਜਾਬ

punjab

ETV Bharat / city

50 ਪੇਟੀਆਂ ਸ਼ਰਾਬ ਸਣੇ 2 ਤਸਕਰ ਗ੍ਰਿਫ਼ਤਾਰ - ਸ਼ਰਾਬ ਤਸਕਰੀ

ਬਟਾਲਾ ਪੁਲਿਸ ਨੇ 2 ਤਸਕਰਾਂ ਨੂੰ ਸ਼ਰਾਬ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਮੌਕੇ 'ਤੇ 50 ਪੇਟੀਆਂ ਸ਼ਰਾਬ ਬਰਾਮਦ ਕੀਤੀ ਹੈ।

ਪੁਲਿਸ ਨੇ 2 ਤਸਕਰ ਕੀਤੇ ਗ੍ਰਿਫ਼ਤਾਰ
ਪੁਲਿਸ ਨੇ 2 ਤਸਕਰ ਕੀਤੇ ਗ੍ਰਿਫ਼ਤਾਰ

By

Published : May 23, 2021, 9:45 PM IST

ਗੁਰਦਾਸਪੁਰ : ਨਸ਼ੇ ਤੇ ਨਸ਼ਾ ਤਸਕਰੀ 'ਤੇ ਠੱਲ ਪਾਉਣ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਚਲਦੇ ਬਟਾਲਾ ਪੁਲਿਸ ਨੇ 2 ਤਸਕਰਾਂ ਨੂੰ ਸ਼ਰਾਬ ਤਸਕਰੀ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਮੌਕੇ 'ਤੇ 50 ਪੇਟੀਆਂ ਸ਼ਰਾਬ ਬਰਾਮਦ ਕੀਤੀ ਹੈ।

ਪੁਲਿਸ ਨੇ 2 ਤਸਕਰ ਕੀਤੇ ਗ੍ਰਿਫ਼ਤਾਰ

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਘੁਮਾਣ ਦੇ ਪੁਲਿਸ ਅਧਿਕਾਰੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਵੱਲੋਂ ਇਹ ਕਾਰਵਾਈ ਗੁਪਤ ਸੂਚਨਾ ਦੇ ਅਧਾਰ 'ਤੇ ਕੀਤੀ ਗਈ। ਪੁਲਿਸ ਨੇ ਨਾਕੇਬੰਦੀ ਦੇ ਦੌਰਾਨ 3 ਗੱਡੀਆਂ ਦੀ ਤਲਾਸ਼ੀ ਲਈ। ਇਨ੍ਹਾਂ 3 ਗੱਡੀਆਂ ਤੋਂ ਵੱਡੀ ਮਾਤਰਾ ਵਿੱਚ ਸ਼ਰਾਬ ਬਰਾਮਦ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਦੌਰਾਨ ਕੁੱਲ 4 ਮੁਲਜ਼ਮ ਸਨ, ਜਿਨ੍ਹਾਂ ਚੋਂ ਦੋ ਨੂੰ ਪੁਲਿਸ ਨੇ ਕਾਬੂ ਕਰ ਲਿਆ ਜਦੋਂ ਕਿ ਬਾਕੀ ਦੋ ਲੋਕ ਮੌਕੇ ਤੋਂ ਫ਼ਰਾਰ ਹੋ ਗਏ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬਲਵਿੰਦਰ ਸਿੰਘ ਤੇ ਕਰਨ ਸਿੰਘ ਵਜੋਂ ਹੋਈ। ਪੁਲਿਸ ਨੇ ਮੌਕੇ 'ਤੇ ਅੰਗਰੇਜ਼ ਸ਼ਰਾਬ ਦੀਆਂ 50 ਪੇਟੀਆਂ ਬਰਾਮਦ ਕੀਤੀਆਂ ਹਨ, ਜਿਨ੍ਹਾਂ ਨੂੰ ਮੁਲਜ਼ਮ ਵੱਖ-ਵੱਖ ਤਿੰਨ ਗੱਡੀਆਂ ਵਿੱਚ ਲਿਜਾ ਰਹੇ ਸੀ। ਪੁਲਿਸ ਮੁਤਾਬਕ ਉਕਤ ਮੁਲਜ਼ਮਾਂ ਉੱਤੇ ਪਹਿਲਾਂ ਵੀ ਸ਼ਰਾਬ ਤਸਕਰੀ ਦੇ ਕਈ ਮਾਮਲੇ ਦਰਜ ਹਨ। ਇਹ ਮੁਲਜ਼ਮ ਚੰਡੀਗੜ੍ਹ ਤੇ ਹੋਰਨਾਂ ਸੂਬਿਆਂ ਤੋਂ ਲਿਆ ਕੇ ਪੰਜਾਬ ਦੇ ਵੱਖ -ਵੱਖ ਸ਼ਹਿਰਾਂ ਵਿੱਚ ਗੈਰ ਕਾਨੂੰਨੀ ਢੰਗ ਨਾਲ ਵੇਚਦੇ ਹਨ। ਪੁਲਿਸ ਵੱਲੋਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ASI ਭਗਵਾਨ ਸਿੰਘ ਦੇ ਪਰਿਵਾਰ ਨੂੰ 1 ਕਰੋੜ ਦੀ ਮਦਦ ਦਾ ਐਲਾਨ

ABOUT THE AUTHOR

...view details