ਪੰਜਾਬ

punjab

ETV Bharat / city

ਸਿੱਖਿਆ ਵਿਭਾਗ ਦੇ ਦਫ਼ਤਰਾਂ ਦਾ ਰਿਐਲਟੀ ਚੈੱਕ: ਕਈ ਅਧਿਕਾਰੀ ਪਾਏ ਗਏ ਗਾਇਬ

ਗੁਰਦਾਸਪੁਰ ਦੇ ਵਿੱਚ ਜਦੋਂ ਸਿੱਖਿਆ ਵਿਭਾਗ ਦੇ ਦਫ਼ਤਰਾਂ ਦਾ ਰਿਐਲਟੀ ਚੈੱਕ ਕੀਤਾ ਗਿਆ ਤਾਂ ਪਾਇਆ ਗਿਆ ਕਿ 9:30 ਵਜੇ ਤੱਕ ਵੀ ਕਈ ਕਰਮਚਾਰੀ ਆਪਣੀਆਂ ਸੀਟਾਂ ਦੇ ਉੱਪਰ ਮੌਜੂਦ ਨਹੀਂ ਸਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਸੰਧਾਵਾਲੀਆ ਵੀ ਆਪਣੇ ਦਫ਼ਤਰ ਵਿੱਚ ਮੌਜੂਦ ਨਹੀਂ ਸਨ।

ਸਿੱਖਿਆ ਵਿਭਾਗ ਦੇ ਦਫ਼ਤਰਾਂ ਦਾ ਰਿਐਲਟੀ ਚੈੱਕ: ਕਈ ਅਧਿਕਾਰੀ ਪਾਏ ਗਏ ਗਾਇਬ
ਸਿੱਖਿਆ ਵਿਭਾਗ ਦੇ ਦਫ਼ਤਰਾਂ ਦਾ ਰਿਐਲਟੀ ਚੈੱਕ: ਕਈ ਅਧਿਕਾਰੀ ਪਾਏ ਗਏ ਗਾਇਬ

By

Published : Mar 30, 2022, 12:05 PM IST

ਗੁਰਦਾਸਪੁਰ:ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਉਹ ਸਮੇਂ ਸਿਰ ਆਪਣੇ ਦਫ਼ਤਰਾਂ ਵਿਚ ਪਹੁੰਚਣ ਤਾਂ ਜੋ ਆਮ ਲੋਕਾਂ ਦੀ ਖੱਜਲ ਖੁਆਰੀ ਨਾ ਹੋਵੇ।

ਸਿੱਖਿਆ ਵਿਭਾਗ ਦੇ ਦਫ਼ਤਰਾਂ ਦਾ ਰਿਐਲਟੀ ਚੈੱਕ: ਕਈ ਅਧਿਕਾਰੀ ਪਾਏ ਗਏ ਗਾਇਬ

ਇਸੇ ਤਰ੍ਹਾਂ ਹੀ ਗੁਰਦਾਸਪੁਰ ਦੇ ਵਿੱਚ ਜਦੋਂ ਸਿੱਖਿਆ ਵਿਭਾਗ ਦੇ ਦਫ਼ਤਰਾਂ ਦਾ ਰਿਐਲਟੀ ਚੈੱਕ ਕੀਤਾ ਗਿਆ ਤਾਂ ਪਾਇਆ ਗਿਆ ਕਿ 9:30 ਵਜੇ ਤੱਕ ਵੀ ਕਈ ਕਰਮਚਾਰੀ ਆਪਣੀਆਂ ਸੀਟਾਂ ਦੇ ਉੱਪਰ ਮੌਜੂਦ ਨਹੀਂ ਸਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਸੰਧਾਵਾਲੀਆ ਵੀ ਆਪਣੇ ਦਫ਼ਤਰ ਵਿੱਚ ਮੌਜੂਦ ਨਹੀਂ ਸਨ।

ਇਸ ਸੰਬੰਧੀ ਜਦੋਂ ਸੁਪਰਡੈਂਟ ਸੁਰਿੰਦਰ ਕੁਮਾਰ ਅਤੇ ਡਿਪਟੀ ਡੀਈਓ ਲਖਵਿੰਦਰ ਸਿੰਘ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਵੱਖੋ ਵੱਖਰੇ ਬਿਆਨ ਸਾਹਮਣੇ ਆਏ ਕਿਸੇ ਨੇ ਕਿਹਾ ਕਿ ਉਹ ਫੀਲਡ ਵਿਚ ਹਨ ਅਤੇ ਕਿਸੇ ਨੇ ਕਿਹਾ ਕਿ ਉਹ ਛੁੱਟੀ ਲੈ ਕੇ ਗਏ ਹੋਏ ਹਨ ਨਾਲ ਹੀ ਜਿਹੜੇ ਕਰਮਚਾਰੀ ਸਮੇਂ ਸਿਰ ਨਹੀਂ ਪਹੁੰਚੇ, ਉਨ੍ਹਾਂ ਉੱਪਰ ਕਾਰਵਾਈ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਅਤੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਮੁਕੇਰਿਆਂ 'ਚ ਚੀਤੇ ਦਾ ਖੌਫ਼, ਸਰਚ ਅਭਿਆਨ ਸ਼ੁਰੂ

ABOUT THE AUTHOR

...view details