ਚੰਡੀਗੜ੍ਹ: ਪੰਜਾਬ ਵਿੱਚ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਹਰ ਪਾਰਟੀ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣਾਂ ਦਾ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਫਤਿਹਗੜ੍ਹ ਚੂੜੀਆਂ ਸੀਟ (Fatehgarh Churian Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।
ਫਤਿਹਗੜ੍ਹ ਚੂੜੀਆਂ (Fatehgarh Churian Assembly Constituency)
ਜੇਕਰ ਫਤਿਹਗੜ੍ਹ ਚੂੜੀਆਂ ਸੀਟ (Fatehgarh Churian Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਹ ਜਨਰਲ ਸੀਟ ਹੈ, ਜਿੱਥੇ ਹੁਣ ਇਸ ਸਮੇਂ ਕਾਂਗਰਸ ਦੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ (Tript Rajinder Singh Bajwa) ਮੌਜੂਦਾ ਵਿਧਾਇਕ ਹਨ। ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਲਗਾਤਾਰ ਦੋ ਵਾਰ ਵਿਧਾਇਕ ਰਹੇ ਹਨ ਤੇ 2012 ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਨਿਰਮਲ ਸਿੰਘ ਕਾਹਲੋਂ ਨੂੰ ਥੋੜ੍ਹੇ ਫਰਕ ਨਾਲ ਹਰਾਇਆ ਸੀ ਤੇ 2017 ਵਿੱਚ ਉਹੀ ਦੋਵੇਂ ਫੇਰ ਆਮੋ ਸਾਹਮਣੇ ਸੀ ਤੇ ਬਾਜਵਾ ਨੇ ਮੁੜ ਕਾਹਲੋਂ ਨੂੰ ਪਟਕਣੀ ਦੇ ਦਿੱਤੀ ਸੀ। ਇਸ ਵਾਰ ਸ਼੍ਰੋਮਣੀ ਅਕਾਲੀ ਦਲ ਨੇ ਨਿਰਮਲ ਸਿੰਘ ਕਾਹਲੋਂ ਨੂੰ ਟਿਕਟ ਨਾ ਦੇ ਕੇ ਲਖਬੀਰ ਸਿੰਘ ਲੋਧੀਨੰਗਲ ਨੂੰ ਉਮੀਦਵਾਰ ਬਣਾਇਆ ਹੈ। ਜਿਕਰਯੋਗ ਹੈ ਕਿ ਨਿਰਮਲ ਸਿੰਘ ਕਾਹਲੋਂ ਪੰਚਾਇਤ ਸਕੱਤਰ ਭਰਤੀ ਮਾਮਲੇਵਿੱਚ ਵਿਜਿਲੈਂਸ ਕੇਸ ਵਿੱਚ ਫਸੇ ਰਹੇ ਤੇ ਇਸ ਵਾਰ ਅਕਾਲੀ ਦਲ ਨੇ ਲੋਧੀਨਗਲ ਨੂੰ ਉਮੀਦਵਾਰ ਬਣਾਇਆ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਉਥੋਂ ਅਕਾਲੀ ਦਲ ਲਈ ਉਮੀਦਵਾਰ ਬਦਲਨਾ ਕਿੰਨਾ ਲਾਹੇਵੰਦ ਹੋਵੇਗਾ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਫਤਿਹਗੜ੍ਹ ਚੂੜੀਆਂ ਸੀਟ (Fatehgarh Churian Assembly Constituency) ’ਤੇ 75.31 ਫੀਸਦ ਵੋਟਿੰਗ ਹੋਈ ਸੀ ਤੇ ਕਾਂਗਰਸ ਦੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ (Tript Rajinder Singh Bajwa) ਵਿਧਾਇਕ ਚੁਣੇ ਗਏ ਸੀ। ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਉਸ ਸਮੇਂ ਦੇ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਨਿਰਮਲ ਸਿਂਘ ਕਾਹਲੋਂ (Nirmal Singh Kahlon) ਨੂੰ ਹਰਾਇਆ ਸੀ।
ਇਸ ਦੌਰਾਨ ਕਾਂਗਰਸ ਦੇ ਉਮੀਦਵਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ 54348 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਅਕਾਲੀ ਭਾਜਪਾ ਦੇ ਗਠਜੋੜ ਦੇ ਉਮੀਦਵਾਰ ਨਿਰਮਲ ਸਿੰਘ ਕਾਹਲੋਂ ਨੂੰ 52349 ਵੋਟਾਂ ਤੇ ਤੀਜੇ ਨੰਬਰ 'ਤੇ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਵਿੰਦਰ ਸਿੰਘ ਸ਼ਾਮਪੁਰਾ ਨੂੰ 14665 ਵੋਟਾਂ ਪਈਆਂ ਸਨ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ