ਗੁਰਦਾਸਪੁਰ: ਸੰਯੁਕਤ ਕਿਸਾਨ ਮੋਰਚੇ ਨੇ ਐੱਮਐੱਸਪੀ ਹਫ਼ਤਾ ਮਨਾਉਂਦੇ ਹੋਏ ਅੱਜ ਕੇਂਦਰ ਸਰਕਾਰ ਦੇ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਕੀਤਾ ਹੈ। ਕਿਸਾਨ ਆਗੂਆਂ ਵੱਲੋਂ ਡੀਸੀ ਗੁਰਦਾਸਪੁਰ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਹੈ ਕਿ ਭਾਰਤ ਦੇ ਸਾਰੇ ਕਿਸਾਨਾਂ ਦੀਆਂ ਸਾਰੀਆਂ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਡਾ. ਸਵਾਮੀਨਾਥਨ ਅਤੇ ਰਮੇਸ਼ ਚੰਦ ਕਮੇਟੀ ਦੀਆਂ ਸਿਫ਼ਾਰਸ਼ਾਂ ਮੁਤਾਬਕ ਦੇਣ ਦੀ ਗਾਰੰਟੀ ਦਿੱਤੀ ਜਾਵੇ। ਨਾਲ ਹੀ ਮੰਡੀਆਂ ਵਿੱਚ ਜਿੱਥੇ ਵੀ ਪ੍ਰਾਈਵੇਟ ਵਪਾਰੀ ਜਿਸ ਫਸਲ ਨੂੰ ਵੀ ਖਰੀਦੇਗਾ ਉਸ ਦੀ ਬੋਲੀ ਐਲਾਨ ਕੀਤੇ ਗਏ ਘੱਟੋ ਘੱਟ ਸਮਰਥਨ ਮੁੱਲ ਤੋਂ ਹੀ ਸ਼ੁਰੂ ਕਰਨ ਦੀ ਗਰੰਟੀ ਦਿੱਤੀ ਜਾਵੇ।
ਕਿਸਾਨ ਆਗੂਆਂ ਵੱਲੋਂ ਕਿਹਾ ਗਿਆ ਕਿ ਅੱਜ ਇਨ੍ਹਾਂ ਮੇਨ ਮੁੱਖ ਮੰਗਾਂ ਨੂੰ ਲੈ ਕੇ ਡੀਸੀ ਗੁਰਦਾਸਪੁਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਐੱਮਐੱਸਪੀ ਹਫ਼ਤਾ ਮਨਾਇਆ ਗਿਆ ਹੈ ਅਤੇ ਆਪਣੀਆਂ ਮੰਗਾਂ ਸਬੰਧੀ ਡੀਸੀ ਗੁਰਦਾਸਪੁਰ ਰਾਹੀਂ ਦੇਸ਼ ਦੇ ਪ੍ਰਧਾਨਮੰਤਰੀ ਅਤੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਗਿਆ ਹੈ ਅਤੇ ਮੰਗ ਕੀਤੀ ਗਈ ਹੈ ਕਿ ਸਾਰੇ ਕਿਸਾਨਾਂ ਦੀਆਂ ਸਾਰੀਆਂ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਡਾ ਸਵਾਮੀਨਾਥਨ ਅਤੇ ਰਮੇਸ਼ ਚੰਦ ਕਮੇਟੀ ਦੀਆਂ ਸਿਫ਼ਾਰਸ਼ਾਂ ਮੁਤਾਬਕ ਦੇਣ ਦੀ ਗਾਰੰਟੀ ਦਿੱਤੀ ਜਾਵੇ।