ਗੁਰਦਾਸਪੁਰ: ਜ਼ਿਲ੍ਹੇ ਦੇ ਸਰਹੱਦੀ ਕਸਬੇ ਠਾਕਰਪੁਰ ਨੇੜੇ ਸ਼ੱਕੀ ਡਰੋਨ ਵੇਖੇ ਜਾਣ ਦੀ ਸੂਚਨਾ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਤੇ ਬੀਐਸਐਫ ਵੱਲੋਂ ਸਾਂਝੇ ਤੌਰ 'ਤੇ ਸਰਚ ਆਪਰੇਸ਼ਨ ਚਲਾਇਆ ਗਿਆ।
ਗੁਰਦਾਸਪੁਰ ਦੇ ਦੇ ਸਰਹੱਦੀ ਕਸਬੇ ਨੇੜੇ ਵੇਖਿਆ ਗਿਆ ਸ਼ੱਕੀ ਡਰੋਨ, ਸਰਚ ਆਪਰੇਸ਼ਨ ਜਾਰੀ - ਸਰਚ ਆਪਰੇਸ਼ਨ ਜਾਰੀ
ਗੁਰਦਾਸਪੁਰ ਦੇ ਸਰਹੱਦੀ ਕਸਬੇ ਠਾਕਰਪੁਰ ਨੇੜੇ ਸ਼ੱਕੀ ਡਰੋਨ ਵੇਖਿਆ ਗਿਆ। ਪੰਜਾਬ ਪੁਲਿਸ ਤੇ ਬੀਐਸਐਫ ਵੱਲੋਂ ਸਾਂਝੇ ਤੌਰ 'ਤੇ ਸਰਚ ਆਪਰੇਸ਼ਨ ਚਲਾਇਆ ਗਿਆ। ਪੁਲਿਸ ਵੱਲੋਂ ਇਸ ਸਬੰਧੀ ਜਾਂਚ ਜਾਰੀ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਦਾਸਪੁਰ ਦੇ ਡੀਐਸਪੀ ਮਹੇਸ਼ ਸੈਣੀ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਨੂੰ ਬੀਐਸਐਫ ਵੱਲੋਂ ਠਾਕਰਪੁਰ ਨੇੜੇ ਸ਼ੱਕੀ ਡਰੋਨ ਵੇਖੇ ਜਾਣ ਬਾਰੇ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਤੇ ਬੀਐਸਐਫ ਵੱਲੋਂ ਸਾਂਝੇ ਤੌਰ 'ਤੇ ਸਰਚ ਆਪਰੇਸ਼ਨ ਚਲਾਇਆ ਗਿਆ। ਸਰਚ ਆਪਰੇਸ਼ਨ ਦੌਰਾਨ ਕੁੱਝ ਵੀ ਨਹੀਂ ਮਿਲਿਆ।
ਜਿਸ ਤੋਂ ਬਾਅਦ ਅੱਜ ਮੁੜ ਤੋਂ ਸਵੇਰ ਦੇ ਸਮੇਂ ਠਾਕਰਪੁਰ ਸਰਹੱਦ ਨੇੜੇ ਸ਼ੱਕੀ ਡਰੋਨ ਦੀਆਂ ਗਤੀਵਿਧੀਆਂ ਵੇਖਿਆਂ ਗਈਆਂ। ਜਿਸ ਮਗਰੋਂ ਸਰਹੱਦੀ ਨੇੜਲੇ ਪਿੰਡਾਂ ਦੀ ਘੇਰਾਬੰਦੀ ਕਰਕੇ ਸਰਚ ਅਪਰੇਸ਼ਨ ਕੀਤਾ ਗਿਆ ਹੈ। ਦੋ ਵਾਰ ਸਰਚ ਆਪਰੇਸ਼ਨ ਦੇ ਬਾਵਜੂਦ ਅਜੇ ਇਥੇ ਕਿਸੇ ਤਰ੍ਹਾਂ ਦੀ ਬਰਾਮਦਗੀ ਨਹੀਂ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਰਹੱਦ 'ਤੇ ਬੀਐਸਐਫ ਦੇ ਜਵਾਨ ਪੂਰੀ ਤਰ੍ਹਾਂ ਨਾਲ ਚੌਕਸ ਹਨ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵੱਲੋਂ ਵੀ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ।