ਗੁਰਦਾਸਪੁਰ: ਸੂਬੇ ਭਰ ’ਚ ਆਪਣੀਆਂ ਮੰਗਾਂ ਨੂੰ ਲੈ ਕੇ ਸਫਾਈ ਕਰਮਚਾਰੀਆਂ ਵੱਲੋਂ ਕੰਮ ਠੱਪ ਕਰਕੇ ਹੜਤਾਲ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਪਿਛਲੇ 15 ਦਿਨਾਂ ਤੋਂ ਚੱਲੀ ਆ ਰਹੀ ਪੰਜਾਬ ਭਰ ਦੇ ਵਿੱਚ ਸਫਾਈ ਕਰਮਚਾਰੀਆਂ ਦੀ ਹੜਤਾਲ ਨੂੰ ਕੈਬਿਨਟ ਮੰਤਰੀ ਤ੍ਰਿਪਤ ਬਾਜਵਾ ਦੇ ਭਰੋਸੇ ਤੋਂ ਬਾਅਦ ਮੁਲਤਵੀ ਕਰ ਦਿੱਤੀ ਗਈ ਸੀ। ਪਰ ਸਫਾਈ ਕਰਮਚਾਰੀਆਂ ਦੀ ਬੀਤੀ ਦਿਨ ਕੈਬਿਨਟ ਮੰਤਰੀ ਬ੍ਰਹਮ ਮਹਿੰਦਰਾ ਨਾਲ ਮੀਟਿੰਗ ਹੋਈ ਜੋ ਕਿ ਬੇਨਤੀਜਾ ਰਹੀ ਜਿਸ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਮੁੜ ਤੋਂ ਸ਼ੁਰੂ ਕਰ ਦਿੱਤੀ ਹੈ।
ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਸ਼ੁਰੂ