ਗੁਰਦਾਸਪੁਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਵਿਚ ਕਿਸਾਨ ਮਹਾਂ ਸਭਾਵਾਂ ਕਰਵਾਈਆਂ ਜਾ ਰਹੀਆਂ ਹਨ ਜਿਸ ਤਹਿਤ ਅੱਜ ਗੁਰਦਾਸਪੁਰ ਦੀ ਦਾਣਾ ਮੰਡੀ ਵਿੱਚ ਵੀ ਕਿਸਾਨ ਮਹਾਂਸਭਾ ਕਰਵਾਈ ਗਈ। ਇਸ ਕਿਸਾਨ ਮਹਾਂਸਭਾ ਵਿੱਚ ਅਦਾਕਾਰਾ ਸੋਨੀਆ ਮਾਨ ਨੇ ਵੀ ਸੰਬੋਧਨ ਰਾਹੀਂ ਲੋਕਾਂ ਨੂੰ ਖੇਤੀ ਕਾਨੂੰਨਾਂ ਪ੍ਰਤੀ ਜਾਗਰੂਕ ਕੀਤਾ ਅਤੇ ਕਿਹਾ ਕਿ 19 ਅਪ੍ਰੈਲ ਨੂੰ ਵੀ ਅੰਮ੍ਰਿਤਸਰ ਵਿੱਚ ਕਿਸਾਨ ਮਹਾਂਸਭਾ ਕੀਤੀ ਜਾਏਗੀ ਇਸ ਲਈ ਉਹਨਾਂ ਨੇ ਹਰ ਵਰਗ ਨੂੰ ਅਪੀਲ ਕੀਤੀ ਕਿ ਰਾਜਨੀਤਕ ਰੈਲੀਆਂ ਨੂੰ ਛੱਡ ਕਿਸਾਨੀ ਝੰਡੇ ਹੇਠ ਇਕੱਠੇ ਹੋਣ।
ਇਹ ਵੀ ਪੜੋ: ਕੋਰੋਨਾ ਨਹੀਂ, ਨਿੱਜੀ ਕੰਮਾਂ ਅਤੇ ਪੰਚਾਇਤੀ ਚੋਣਾਂ ਕਾਰਨ ਆਪਣੇ ਸੂਬਿਆਂ ਨੂੰ ਪਰਤ ਰਹੇ ਪਰਵਾਸੀ ਮਜਦੂਰ