ਚੰਡੀਗੜ੍ਹ: ਪੰਜਾਬ ਵਿੱਚ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਹਰ ਪਾਰਟੀ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣਾਂ ਦਾ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਬਟਾਲਾ ਸੀਟ (Batala Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।
ਬਟਾਲਾ (Batala Assembly Constituency)
ਜੇਕਰ ਬਟਾਲਾ ਸੀਟ (Batala Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਹ ਜਨਰਲ ਸੀਟ ਹੈ, ਜਿੱਥੇ ਹੁਣ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਲਖਬੀਰ ਸਿੰਘ ਲੋਧੀਨੰਗਲ (Lakhbir Singh Lodhinangal) ਮੌਜੂਦਾ ਵਿਧਾਇਕ ਹਨ। ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੂੰ ਪਾਰਟੀ ਨੇ ਲਗਾਤਾਰ ਦੋ ਵਾਰ ਉਮੀਦਵਾਰ ਬਣਾਇਆ ਸੀ। ਜਿਥੇ ਉਨ੍ਹਾਂ ਨੇ ਕਾਫੀ ਘੱਟ ਫਰਕ ਨਾਲ ਕਾਂਗਰਸ ਦੇ ਅਸ਼ਵਨੀ ਸੇਖੜੀ ਕੋਲੋਂ ਚੋਣ ਜਿੱਤੀ ਸੀ, ਉਥੇ ਹੀ ਉਹ 2012 ਸੇਖੜੀ ਹੱਥੋਂ ਚੋਣ ਹਾਰ ਗਏ ਸੀ ਤੇ ਫਰਕ ਵੀ ਕਾਫੀ ਰਿਹਾ ਸੀ। 2017 ਵਿੱਚ ਉਹੀ ਦੋਵੇਂ ਫੇਰ ਆਮੋ ਸਾਹਮਣੇ ਸੀ ਤੇ ਲੋਧੀਨੰਗਲ ਨੇ ਸੇਖੜੀ ਨੂੰ ਪਟਕਣੀ ਦੇ ਦਿੱਤੀ ਸੀ। ਇਸ ਵਾਰ ਸ਼੍ਰੋਮਣੀ ਅਕਾਲੀ ਦਲ ਨੇ ਲੋਧੀਨੰਗਲ ਨੂੰ ਫਤਿਹਗੜ ਚੂੜੀਆਂ ਸ਼ਿਫਟ ਕਰ ਦਿੱਤਾ ਹੈ ਤੇ ਬਟਾਲਾ ਤੋਂ ਹਾਲ ਵਿੱਚ ਹੀ ਪਾਰਟੀ ਵਿੱਚ ਵਾਪਸੀ ਕਰਨ ਵਾਲੇ ਸੁੱਚਾ ਸਿੰਘ ਛੋਟੇਪੁਰ ਨੂੰ ਟਿਕਟ ਦਿੱਤੀ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਉਥੋਂ ਅਕਾਲੀ ਦਲ ਲਈ ਉਮੀਦਵਾਰ ਬਦਲਨਾ ਕਿੰਨਾ ਲਾਹੇਵੰਦ ਹੋਵੇਗਾ, ਉਂਜ ਇਸ ਸੀਟ ’ਤੇ ਤ੍ਰਿਕੋਣਾ ਮੁਕਾਬਲਾ ਹੋਣ ਦੇ ਪੂਰੇ ਆਸਾਰ ਹਨ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਬਟਾਲਾ ਸੀਟ (Batala Assembly Constituency) ’ਤੇ 70 ਫੀਸਦ ਵੋਟਿੰਗ ਹੋਈ ਸੀ ਤੇ ਅਕਾਲੀ ਦਲ ਦੇ ਲਖਬੀਰ ਸਿੰਘ ਲੋਧੀਨੰਗਲ (Lakhbir Singh Lodhinangal) ਵਿਧਾਇਕ ਚੁਣੇ ਗਏ ਸੀ। ਲੋਧੀਨੰਗਲ ਨੇ ਉਸ ਸਮੇਂ ਦੇ ਕਾਂਗਰਸ ਦੇ ਉਮੀਦਵਾਰ ਅਸ਼ਵਨੀ ਸੇਖੜੀ (Ashwani Sekhri) ਨੂੰ ਹਰਾਇਆ ਸੀ।
ਇਸ ਦੌਰਾਨ ਅਕਾਲੀ ਦਲ ਦੇ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਨੂੰ 42517 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਕਾਂਗਰਸ ਦੇ ਉਮੀਦਵਾਰ ਅਸ਼ਵਨੀ ਸੇਖੜੀ ਨੂੰ 42032 ਵੋਟਾਂ ਤੇ ਤੀਜੇ ਨੰਬਰ 'ਤੇ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਘੁੱਗੀ ਨੂੰ 34302 ਵੋਟਾਂ ਪਈਆਂ ਸਨ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ