ਹੁਸ਼ਿਆਰਪੁਰ: ਜ਼ਿਲ੍ਹੇ ਦੇ ਹਲਕਾ ਦਸੂਹਾ ਦੇ ਨੇੜੇ ਇੱਕ ਨਿੱਜੀ ਸਕੂਲ ਦੀ ਬੱਸ ਨਾਲ ਭਿਆਨਕ ਹਾਦਸਾ ਵਾਪਰਿਆ। ਦੱਸ ਦਈਏ ਕਿ ਸਕੂਲ ਬੱਸ ਨੂੰ ਟਰੱਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਜਿਸ ਕਾਰਨ 13 ਦੇ ਕਰੀਬ ਬੱਸ ਚ ਸਵਾਰ ਵਿਦਿਆਰਥੀਆਂ ਨੂੰ ਸੱਟਾਂ ਆਈਆਂ। ਹਾਦਸੇ ਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ।
ਦੱਸ ਦਈਏ ਕਿ ਸਕੂਲ ਬੱਸ ’ਚ 40 ਦੇ ਕਰੀਬ ਬੱਚੇ ਸਵਾਰ ਸੀ। ਇਸ ਹਾਦਸੇ ’ਚ ਬੱਸ ਦੇ ਸੁਪਰਵਾਈਜ਼ਰ ਅਤੇ ਦੋ ਬੱਚਿਆ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਜਿਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਚ ਰੈਫਰ ਕੀਤਾ ਗਿਆ ਹੈ। ਇਸ ਹਾਦਸੇ ’ਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਹੈ।
ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ ਜਾਣਕਾਰੀ ਮੁਤਾਬਿਕ ਸੇਂਟ ਪਾਲ ਕਾਨਵੈਂਟ ਸਕੂਲ ਦਸੂਹਾ ਦੀ ਬੱਸ ਵੱਖ-ਵੱਖ ਪਿੰਡਾਂ ਦੇ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਜਦੋਂ ਬੱਸ ਸਕੂਲ ਤੋਂ ਥੋੜ੍ਹੀ ਦੂਰ ਸਥਿਤ ਰਿਲਾਇੰਸ ਪੈਟਰੋਲ ਪੰਪ ਨੇੜੇ ਪੁੱਜੀ ਤਾਂ ਪਿੱਛੇ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਬੱਸ ਪਿੱਛੇ ਤੋਂ ਬੁਰੀ ਤਰ੍ਹਾਂ ਨੁਕਸਾਨੀ ਗਈ।
ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਦੀ ਟੀਮ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮ੍ਰਿਤਕ ਵਿਦਿਆਰਥੀ ਦੇ ਮਾਪਿਆਂ ਦੇ ਬਿਆਨਾਂ ਤੋਂ ਬਾਅਦ ਫਰਾਰ ਟਰੱਕ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਉਸਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜੋ:ਮੰਕੀਪਾਕਸ ਦੀ ਦਹਿਸ਼ਤ: ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ