ਹੁਸ਼ਿਆਰਪੁਰ : ਸ਼ਹਿਰ ਦੇ ਭਰਵਾਈ ਰੋਡ 'ਤੇ ਸਥਿਤ ਬਰੋਜਾ ਫੈਕਟਰੀ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਫਾਇਰ ਬ੍ਰਿਗੇਡ ਵੱਲੋਂ ਅੱਗ ਬੁਝਾਉਣ ਦਾ ਕੰਮ ਜਾਰੀ ਹੈ।
ਹੁਸ਼ਿਆਰਪੁਰ ਵਿਖੇ ਬਰੋਜਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ - ਅੱਗਜ਼ਨੀ ਦੀਆਂ ਘਟਨਾਵਾਂ
ਹੁਸ਼ਿਆਰਪੁਰ ਦੇ ਭਰਵਾਈ ਰੋਡ 'ਤੇ ਸਥਿਤ ਇੱਕ ਬਰੋਜਾ ਫੈਕਟਰੀ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਫਾਇਰ ਬ੍ਰਿਗੇਡ ਵੱਲੋਂ ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਇਸ ਹਾਦਸੇ 'ਚ ਅਜੇ ਤੱਕ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਇਸ ਬਾਰੇ ਦੱਸਦੇ ਹੋਏ ਫਾਇਰ ਬ੍ਰਿਗੇਡ ਅਧਿਕਾਰੀ ਜੇ.ਐਸ. ਕੋਹਲੀ ਨੇ ਦੱਸਿਆ ਕਿ ਉਨ੍ਹਾਂ ਇਥੇ ਰਿਹਾਇਸ਼ੀ ਇਲਾਕੇ 'ਚ ਸਥਿਤ ਇੱਕ ਬਰੋਜਾ ਫੈਕਟਰੀ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਉਹ ਤੁਰੰਤ ਆਪਣੀ ਟੀਮ ਲੈ ਕੇ ਮੌਕੇ 'ਤੇ ਪੁੱਜੇ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ਤੇ ਪਹੁੰਚੀਆਂ ਅਤੇ ਕੜੀ ਮੁਸ਼ੱਕਤ ਬਾਅਦ ਅੱਗ ਉੱਤੇ ਕਾਬੂ ਪਾਇਆ ਗਿਆ। ਇਸ ਹਾਦਸੇ ਦਾ ਮੁੱਖ ਕਾਰਨ ਫੈਕਟਰੀ ਅੰਦਰ ਚੱਲ ਰਹੀ ਇੱਕ ਭੱਠੀ ਕਾਰਨ ਲੱਗੀ ਹੈ।
ਸਥਾਨਕ ਲੋਕਾਂ ਮੁਤਾਬਕ ਪਿਛਲੇ ਲੰਬੇ ਸਮੇਂ ਤੋਂ ਇਸ ਰਿਹਾਇਸ਼ੀ ਇਲਾਕੇ ਵਿੱਚ ਬਰੋਜਾ ਫੈਕਟਰੀਆਂ ਚੱਲਾਈਆਂ ਜਾ ਰਹੀਆਂ ਹਨ। ਅਕਸਰ ਬਿਜਲੀ ਦੇ ਸ਼ਾਰਟ ਸਰਕਟ ਤੇ ਅੱਗ ਦੀ ਭੱਠੀ ਕਾਰਨ ਇਥੇ ਅੱਗਜ਼ਨੀ ਦੀਆਂ ਘਟਨਾਵਾਂ ਦਾ ਡਰ ਬਣਿਆ ਰਹਿੰਦਾ ਹੈ। ਫੈਕਟਰੀ ਮਾਲਕ ਨੂੰ ਹਲਕੀ ਸੱਟਾਂ ਲੱਗਣ ਦੀ ਖ਼ਬਰ ਹੈ। ਫਿਲਹਾਲ ਇਸ ਹਾਦਸੇ 'ਚ ਹੋਏ ਮਾਲੀ ਨੁਕਸਾਨ ਦਾ ਅੰਦਾਜ਼ਾ ਨਹੀਂ ਲੱਗ ਸਕਿਆ, ਪਰ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।