ਹੁਸ਼ਿਆਰਪੁਰ: ਬੀਤੀ ਰਾਤ ਅਮਰੀਕਾ ਦੇ ਇੰਡੀਆਨਾ ਪੋਲਿਸ ਵਿਖੇ ਸਥਿਤ ਫੈਡਐਕਸ ਫੈਸਿਲਿਟੀ ’ਚ ਹੋਈ ਗੋਲੀਬਾਰੀ ਦੌਰਾਨ 8 ਲੋਕਾਂ ਦੀ ਮੌਤ ਹੋ ਗਈ ਸੀ। ਉਹਨਾਂ ਮ੍ਰਿਤਕਾਂ ’ਚ 4 ਭਾਰਤੀ ਸਿੱਖ ਵੀ ਸ਼ਾਮਿਲ ਸਨ। ਮ੍ਰਿਤਕਾਂ ’ਚ ਇੱਕ ਜਸਵਿੰਦਰ ਸਿੰਘ ਨਾਮ ਨੌਜਵਾਨ ਵੀ ਸ਼ਾਮਲ ਸੀ ਜੋ ਕਿ ਹੁਸ਼ਿਆਰਪੁਰ ਦੇ ਪਿੰਡ ਕੋਟਲਾ ਨੌਧ ਸਿੰਘ ਨਾਲ ਸਬੰਧਤ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਜਸਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਸਵੇਰੇ ਫੋਨ ਤੇ ਜਸਵਿੰਦਰ ਸਿੰਘ ਦੀ ਮੌਤ ਸਬੰਧੀ ਜਾਣਕਾਰੀ ਦਿੱਤੀ ਗਈ ਸੀ।
ਅਮਰੀਕਾ ’ਚ ਹੋਈ ਗੋਲੀਬਾਰੀ ਦੌਰਾਨ ਹੁਸ਼ਿਆਰਪੁਰ ਦੇ ਨੌਜਵਾਨ ਦੀ ਹੋਈ ਮੌਤ ਇਹ ਵੀ ਪੜੋ: ਜਗਦੇਵ ਕਲਾਂ ਦਾ ਇਕ ਵਿਅਕਤੀ ਅਮਰੀਕਾ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਹੋਇਆ ਜ਼ਖ਼ਮੀ
ਉਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਕੰਮ ਤੋਂ ਵਾਪਸ ਆ ਰਹੇ ਸਨ ਤੇ ਇਸ ਦੌਰਾਨ ਇੱਕ ਗੋਰੇ ਵੱਲੋਂ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਜਿਸ ਕਾਰਨ ਉਥੇ ਮੌਜੂਦ 8 ਲੋਕਾਂ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਉਕਤ ਹਮਲਾਵਰ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਖ਼ਤਮ ਕਰ ਲਿਆ। ਉਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਕਰੀਬ ਅੱਠ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ ਤੇ ਉੱਥੇ ਆਪਣੇ ਬੇਟੇ ਨਾਲ ਰਹਿ ਰਿਹਾ ਸੀ ਜਸਵਿੰਦਰ ਸਿੰਘ ਦੀ ਮੌਤ ਦੀ ਖ਼ਬਰ ਮਿਲਦਿਆਂ ਸਾਰੀ ਪਿੰਡ ਕੋਟਲਾ ਨੌਧ ਸਿੰਘ ’ਚ ਸੋਗ ਦੀ ਲਹਿਰ ਹੈ।
ਇਹ ਵੀ ਪੜੋ: ਕੋਰੋਨਾ ਕਾਲ ਦੌਰਾਨ ਤਿਹਾੜ ਜੇਲ ਚ 3400 ਤੋਂ ਵੱਧ ਕੈਦੀ ਪੈਰੋਲ ਅਤੇ ਜ਼ਮਾਨਤ ਤੋਂ ਬਾਅਦ ਵਾਪਸ ਨਹੀਂ ਪਰਤੇ