ਹੁਸ਼ਿਆਰਪੁਰ: ਪੰਜਾਬ ਕਾਂਗਰਸ (Punjab Congress) ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਚਾਰ ਸਲਾਹਕਾਰਾਂ ਨੂੰ ਪੰਜ ਪਿਆਰੇ ਕਹਿ ਕੇ ਸੰਬੋਧਨ ਕੀਤਾ ਸੀ ਜਿਸ ’ਤੇ ਖੜਾ ਹੋਇਆ ਵਿਵਾਦ ਵਧਦਾ ਜਾ ਰਿਹਾ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕਿਸ਼ਨ ਰੋੜੀ ਨੇ ਹਰੀਸ਼ ਰਾਵਤ ਖਿਲਾਫ ਮਾਮਲਾ ਦਰਜ ਕੀਤੇ ਜਾਣ ਦੀ ਮੰਗ ਕੀਤੀ ਹੈ।
ਆਪ ਵਿਧਾਇਕ ਜੈ ਕਿਸ਼ਨ ਰੋੜੀ ਨੇ ਕਿਹਾ ਕਿ ਕਾਂਗਰਸ ਵਲੋਂ ਉਸ ਵਿਅਕਤੀ ਨੂੰ ਪੰਜਾਬ ਦਾ ਇੰਚਾਰਜ ਲਗਾਇਆ ਹੈ ਜਿਸਨੂੰ ਪੰਜਾਬੀਅਤ ਅਤੇ ਸਿੱਖ ਧਰਮ ਬਾਰੇ ਜਾਣਕਾਰੀ ਨਹੀਂ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹਰੀਸ਼ ਰਾਵਤ ਦੇ ਖਿਲਾਫ ਸਿੱਖ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਜੋਂ ਮਾਮਲਾ ਦਰਜ ਹੋਣਾ ਚਾਹੀਦਾ ਹੈ।