ਹੁਸ਼ਿਆਰਪੁਰ : ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ 'ਤੇ ਟਿੱਪਣੀ ਕਰਨ ਵਾਲਾ ਵੀਡੀਓ ਵਾਈਰਲ ਹੋਣ ਤੋਂ ਬਾਅਦ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਕੜੀ 'ਚ ਸ਼੍ਰੋਮਣੀ ਅਕਾਲੀ ਦਲ ਵਰਕਰਾਂ ਅਤੇ ਆਗੂਆਂ ਨੇ ਜ਼ਿਲ੍ਹਾ ਪੁਲਿਸ ਮੁੱਖੀ ਐੱਸਐੱਸਪੀ ਗੌਰਵ ਗਰਗ ਨੂੰ ਮੰਗ ਪੱਤਰ ਸੌਂਪਿਆ।
ਇਸ ਮੌਕੇ ਸਾਬਕਾ ਕੈਬਿਨੇਟ ਮੰਤਰੀ ਸੋਹਣ ਸਿੰਘ ਠੰਡਲ ਅਤੇ ਹੋਰ ਕਈ ਸੀਨੀਅਰ ਆਗੂ ਮੌਜੂਦ ਰਹੇ। ਇਸ ਬਾਰੇ ਗੱਲ ਕਰਦੇ ਹੋਏ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਲਈ ਵਰਤੀ ਗਈ ਸ਼ਬਦਾਵਲੀ ਨਾ ਸਹਿਣਯੋਗ ਹੈ। ਉਨ੍ਹਾਂ ਕਿਹਾ ਕਿ ਮੰਤਰੀ ਵੱਲੋਂ ਵਰਤੇ ਗਏ ਇਨ੍ਹਾਂ ਲਫਜ਼ਾਂ ਨਾਲ ਸਮੁੱਚੀ ਸਿੱਖ ਕੌਮ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਦਿਲਾਂ ਨੂੰ ਠੇਸ ਪਹੁੰਚੀ ਹੈ।