ਹੁਸ਼ਿਆਰਪੁਰ: ਦਿੱਲੀ ਵਿਧਾਨ ਸਭਾ ਚੋਣਾਂ ਲਈ ਹੋਈ ਵੋਟਿੰਗ ਦੀ ਗਿਣਤੀ ਲਗਾਤਾਰ ਜਾਰੀ ਹੈ, ਗਿਣਤੀ ਦੇ ਰੂਝਾਨਾਂ ਮੁਤਾਬਕ ਆਮ ਆਦਮੀ ਪਾਰਟੀ ਨੇ ਭਾਜਪਾ ਤੇ ਕਾਂਗਰਸ ਨੂੰ ਮਾਤ ਦਿੰਦੀ ਹੋਈ ਨਜ਼ਰ ਆ ਰਹੀ ਹੈ। ਇਸ ਦੇ ਮੱਦੇਨਜ਼ਰ ਆਪ ਪਾਰਟੀ ਦੇ ਵਰਕਰ ਜਸ਼ਨ ਮਾਨ ਰਹੇ ਹਨ।
'ਆਪ' ਦੀ ਜਿੱਤ 'ਤੇ ਹੁਸ਼ਿਆਰਪੁਰ ਆਪ ਵਰਕਰਾਂ ਨੇ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ - ਆਮ ਆਦਮੀ ਪਾਰਟੀ
ਦਿੱਲੀ ਵਿਧਾਨ ਸਭਾ ਚੋਣਾਂ ਲਈ ਮੰਗਲਵਾਰ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਰੁਝਾਨਾਂ ਤੋਂ ਇਹ ਸਪੱਸ਼ਟ ਹੁੰਦਾ ਜਾ ਰਿਹਾ ਹੈ, ਕਿ ਆਮ ਆਦਮੀ ਪਾਰਟੀ ਮੁੜ ਤੀਜੀ ਵਾਰ ਦਿੱਲੀ 'ਚ ਸਰਕਾਰ ਬਣਾਵੇਗੀ। ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਹੁਸ਼ਿਆਰਪੁਰ 'ਚ ਜਸ਼ਨ ਮਨਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
ਹੁਸ਼ਿਆਰਪੁਰ ਦੇ ਹਲਕਾ ਗੜ੍ਹਸ਼ੰਕਰ ਵਿਖੇ ਵੀ ਆਪ ਪਾਰਟੀ ਦੇ ਵਰਕਰਾਂ ਨੇ ਬੱਸ ਸਟੈਂਡ ਨੇੜੇ ਭਾਰੀ ਇੱਕਠ ਕੀਤਾ ਅਤੇ ਨੱਚ-ਗਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਆਪ ਵਰਕਰਾਂ ਵੱਲੋਂ ਸ਼ਹੀਦ ਭਗਤ ਨੂੰ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਦਿੱਤੀ ਗਈ।
ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਆਪ ਵਰਕਰਾਂ ਨੇ ਕਿਹਾ ਕਿ ਆਪ ਪਾਰਟੀ ਨੇ ਦਿੱਲੀ 'ਚ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਹੈ। ਪਾਰਟੀ ਦੀ ਇਹ ਜਿੱਤ ਵਿਕਾਸ ਲਈ ਕੀਤੇ ਗਏ ਕੰਮਾਂ ਕਾਰਨ ਹੋ ਸਕੀ ਹੈ। ਦੱਸਣਯੋਗ ਹੈ ਕਿ 8 ਫਰਵਰੀ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਈ ਸੀ। ਵੋਟਾਂ ਦੀ ਗਿਣਤੀ ਦੇ ਰੁਝਾਨਾਂ ਮੁਤਾਬਕ ਆਮ ਆਦਮੀ ਪਾਰਟੀ ਤੀਜੀ ਵਾਰ ਦਿੱਲੀ 'ਚ ਆਪਣੀ ਸਰਕਾਰ ਬਣਾਵੇਗੀ।