ਹੁਸ਼ਿਆਰਪੁਰ: ਜ਼ਿਲ੍ਹੇ ਦੇ ਅਧੀਨ ਆਉਂਦੇ ਥਾਣਾ ਹਰਿਆਣਾ ਦੇ ਏਐਸਆਈ ਸਤੀਸ਼ ਕੁਮਾਰ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਜਿਸ ਕਾਰਨ ਏਐਸਆਈ ਦੀ ਮੌਤ ਹੋ ਗਈ। ਜਿਵੇਂ ਹੀ ਇਸ ਘਟਨਾ ਦਾ ਪੁਲਿਸ ਵਿਭਾਗ ਵਿੱਚ ਪਤਾ ਲੱਗਿਆ ਤਾਂ ਪੁਲਿਸ ਦੇ ਅਧਿਕਾਰੀਆਂ ਵਿੱਚ ਹੜਕੰਪ ਮਚ ਗਿਆ।
ਦੱਸ ਦਈਏ ਕਿ ਏਐਸਆਈ ਵੱਲੋਂ ਖੁਦਕੁਸ਼ੀ ਕਰਨ ਤੋਂ ਪਹਿਲਾਂ ਸੁਸਾਇਡ ਨੋਟ ਲਿਖਿਆ ਸੀ। ਜਿਸ ਵਿੱਚ ਏਐਸਆਈ ਵੱਲੋਂ ਐਸਐਚਓ ਟਾਂਡਾ ਉੱਤੇ ਟਾਰਚਰ ਕਰਨ ਦੇ ਇਲਜ਼ਾਮ ਲਗਾਏ ਗਏ ਹਨ।
ASI ਨੇ ਖੁਦ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ ਇਸ ਮਾਮਲੇ ਨੂੰ ਲੈ ਕੇ ਜਦੋਂ ਥਾਣਾ ਹਰਿਆਣਾ ਦੇ ਪੁਲਿਸ ਅਧਿਕਾਰੀ ਬਲਜਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਜਾਂਚ ਕਰਨ ਦੀ ਗੱਲ ਆਖ ਕੇ ਆਪਣਾ ਪੱਲਾ ਛੁਡਵਾ ਲਿਆ ਅਤੇ ਜਦੋਂ ਉਨ੍ਹਾਂ ਕੋਲੋਂ ਐੱਸਐੱਚਓ ਉਂਕਾਰ ਸਿੰਘ ਬਰਾੜ ਬਾਬਤ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਵੱਲੋਂ ਚੁੱਪੀ ਧਾਰ ਲਈ ਗਈ।
ਇਹ ਵੀ ਪੜੋ:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਵਤਾਰ ਸਿੰਘ ਹਿਤ ਦਾ ਹੋਇਆ ਦੇਹਾਂਤ