ਹੁਸ਼ਿਆਰਪੁਰ: ਹੁਸ਼ਿਆਰਪੁਰ ਤੋਂ ਮਸ਼ਹੂਰ ਸਮਾਜ ਸੇਵੀ ਬਲਵੰਤ ਸਿੰਘ ਖੇੜਾ ਨੇ 'ਦੋਹਰੇ ਸੰਵਿਧਾਨ' ਨੂੰ ਲੈ ਕੇ ਜੋ ਅਕਾਲੀ ਦਲ ਦੇ ਖ਼ਿਲਾਫ਼ ਪਟੀਸ਼ਨ ਪਾਈ ਸੀ ਉਸ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਪੇਸ਼ ਹੋਏ। ਉਨ੍ਹਾਂ ਨਾਲ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵੀ ਪੇਸ਼ ਹੋਏ। ਸੁਣਵਾਈ ਦੌਰਾਨ ਅੱਜ ਅਦਾਲਤ ਨੇ ਹੁਣ ਇਸ ਮਾਮਲੇ ਦੀ ਅਗਲੀ ਤਰੀਕ 28 ਸਤੰਬਰ 'ਤੇ ਪਾ ਦਿੱਤੀ ਹੈ।
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਅਕਾਲੀ ਦਲ ਨੂੰ ਵੱਡਾ ਝਟਕਾ ਪੇਸ਼ੀ ਦੌਰਾਨ ਪੁਲਿਸ ਵੱਲੋਂ ਹੁਸ਼ਿਆਰਪੁਰ ਵਿੱਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਜ਼ਿਕਰਯੋਗ ਹੈ ਕਿ ਅਦਾਲਤ ਨੇ 'ਦੋਹਰੇ ਸੰਵਿਧਾਨ' ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਸਿੰਘ ਚੀਮਾ ਨੂੰ ਸੰਮਨ ਜਾਰੀ ਕੀਤੇ ਸਨ। ਸੰਮਨ ਰੱਦ ਕਰਨ ਲਈ ਤਿੰਨਾਂ ਵੱਲੋਂ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਦਾਖਲ ਕੀਤੀ ਗਈ ਸੀ, ਪਰੰਤੂ ਅਦਾਲਤ ਨੇ ਸੰਮਨ ਦੇ ਆਦੇਸ਼ ਨੂੰ ਰੱਦ ਕਰਨ ਦੀ ਅਰਜ਼ੀ 'ਤੇ ਅਕਾਲੀ ਦਲ ਨੂੰ ਝਟਕਾ ਦੇ ਦਿੱਤਾ ਸੀ। ਉਪਰੰਤ ਅੱਜ ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਚੀਮਾ ਹੁਸ਼ਿਆਰਪੁਰ ਅਦਾਲਤ ਵਿਖੇ ਪੇਸ਼ ਹੋਏ।
ਦੱਸ ਦਈਏ ਕਿ ਬਲਵੰਤ ਸਿੰਘ ਖੇੜਾ ਨਾਮੀ ਇੱਕ ਵਿਅਕਤੀ ਨੇ 2009 ਵਿੱਚ ਹੁਸ਼ਿਆਰਪੁਰ ਅਦਾਲਤ ਵਿੱਚ ਦੋਹਰੇ ਸੰਵਿਧਾਨ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਸੀ। ਇਹ ਮਾਮਲਾ ਅਕਾਲੀ ਦਲ ਦੇ ਦੋ ਵੱਖ-ਵੱਖ ਪਾਰਟੀ ਸੰਵਿਧਾਨਾਂ ਨਾਲ ਸਬੰਧਤ ਹੈ। 2019 ਵਿੱਚ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਚੀਮਾ ਨੂੰ ਸੰਮਨ ਜਾਰੀ ਕਰਕੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਪਾਰਟੀ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਇਸ ਮਾਮਲੇ ਵਿੱਚ ਪਹਿਲਾਂ ਹੀ ਜ਼ਮਾਨਤ 'ਤੇ ਬਾਹਰ ਹਨ ਤੇ ਪ੍ਰਕਾਸ਼ ਸਿੰਘ ਬਾਦਲ ਨੂੰ ਹਾਈਕੋਰਟ ਨੇ ਪੇਸ਼ੀ ਤੋਂ ਛੋਟ ਦਿੱਤੀ ਹੋਈ ਹੈ।
ਇਸ ਮੌਕੇ ਤੇ ਸਮਾਜ ਸੇਵੀ ਬਲਵੰਤ ਸਿੰਘ ਖੇੜਾ ਨੇ ਬੋਲਦੇ ਹੋਏ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਜਦੋਂ ਲਾਲੂ ਪ੍ਰਸਾਦ ਵਾਂਗੂੰ ਸੁਖਬੀਰ ਬਾਦਲ ਅਤੇ ਸਮੂਹ ਅਕਾਲੀ ਦਲ ਲੀਡਰਸ਼ਿਪ ਜੇਲ੍ਹ ਜਾਵੇਗੀ[ ਬੇਸ਼ੱਕ ਅੱਜ ਦੀ ਤਰੀਕ ਤੇ ਕੁੱਝ ਵੀ ਬੋਲਣ ਤੋਂ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਨਕਾਰ ਕਰ ਦਿੱਤਾ ਪਰ ਉਨ੍ਹਾਂ ਨੇ ਜੋ ਹਰਿਆਣੇ ਵਿਚ ਕਿਸਾਨਾਂ ਦਾ ਸੰਘਰਸ਼ ਚੱਲ ਰਿਹਾ ਹੈ ਉਸ 'ਤੇ ਜ਼ਰੂਰ ਕਿਹਾ ਕਿ ਹਰਿਆਣਾ ਦੀ ਖੱਟੜ ਸਰਕਾਰ ਕਿਸਾਨਾਂ ਨਾਲ ਵਧੀਕੀ ਕਰ ਰਹੀ ਹੈ ਅਤੇ ਅਕਾਲੀ ਦਲ ਸਦਾ ਹੀ ਕਿਸਾਨਾਂ ਦੇ ਨਾਲ ਖੜ੍ਹਾ ਹੋਇਆ ਹੈ ਹੁਣ ਵੀ ਉਨ੍ਹਾਂ ਨੂੰ ਜਦੋਂ ਪਤਾ ਲੱਗਾ ਕਿ ਇੰਨੀ ਜ਼ਿਆਦਾ ਤਾਦਾਦ ਵਿੱਚ ਕਿਸਾਨ ਹਰਿਆਣੇ ਦੇ ਸੈਕਟਰੀਏਟ ਦੇ ਬਾਹਰ ਬੈਠੇ ਹਨ ਤਾਂ ਉਨ੍ਹਾਂ ਵੱਲੋਂ ਤੁਰੰਤ ਬੀਬੀ ਜਗੀਰ ਕੌਰ ਦੀ ਡਿਊਟੀ ਲਗਾ ਦਿੱਤੀ ਗਈ ਹੈ ਅਤੇ ਅੱਜ ਹੀ ਉੱਥੇ ਉਹ ਕਿਸਾਨਾਂ ਦੇ ਲਈ ਲੰਗਰ ਦਾ ਪ੍ਰਬੰਧ ਕਰ ਦੇਣਗੇ।
ਇਹ ਵੀ ਪੜੋ: ਅਕਾਲੀ-ਬਸਪਾ ਗਠਜੋੜ 'ਚ ਸੀਟਾਂ ਦਾ ਫੇਰਬਦਲ