ਪੰਜਾਬ

punjab

ETV Bharat / city

ਜ਼ਿਮਣੀ ਚੋਣਾਂ ਦਾ ਐਲਾਨ ਹੁੰਦਿਆਂ ਹੀ ਭੱਖਿਆ ਚੋਣ ਅਖਾੜਾ

ਭਾਰਤੀ ਚੋਣ ਕਮਿਸ਼ਨ ਨੇ ਸਨਿੱਚਰਵਾਰ ਨੂੰ ਮਹਾਰਾਸ਼ਟਰ ਅਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ ਦੇਸ਼ ਭਰ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦਾ ਵੀ ਐਲਾਨ ਕਰ ਦਿੱਤਾ ਹੈ। ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਜਲਾਲਾਬਾਦ, ਮੁਕੇਰੀਆਂ, ਫਗਵਾੜਾ ਅਤੇ ਮੁੱਲਾਂਪੁਰ ਦਾਖਾ 'ਚ ਜ਼ਿਮਨੀ ਚੋਣਾਂ ਹੋਣੀਆਂ ਹਨ।

ਫ਼ੋਟੋ।

By

Published : Sep 21, 2019, 9:05 PM IST

ਹੁਸ਼ਿਆਰਪੁਰ: ਭਾਰਤੀ ਚੋਣ ਕਮਿਸ਼ਨ ਨੇ ਸਨਿੱਚਰਵਾਰ ਨੂੰ ਮਹਾਰਾਸ਼ਟਰ ਅਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ ਦੇਸ਼ ਭਰ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦਾ ਵੀ ਐਲਾਨ ਕਰ ਦਿੱਤਾ ਹੈ। ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਪੰਜਾਬ ਦੀਆਂ ਵੀ 4 ਸੀਟਾਂ ਸ਼ਾਮਿਲ ਹਨ। ਜਲਾਲਾਬਾਦ, ਮੁਕੇਰੀਆਂ, ਫਗਵਾੜਾ ਅਤੇ ਮੁੱਲਾਂਪੁਰ ਦਾਖਾ 'ਚ ਜ਼ਿਮਨੀ ਚੋਣਾਂ ਹੋਣੀਆਂ ਹਨ।

ਵੀਡੀਓ

ਭਾਰਤੀ ਚੋਣ ਕਮਿਸ਼ਨ ਨੇ ਐਲਾਨ ਕਰ ਦਿੱਤਾ ਹੈ ਕਿ ਇੱਕ ਪੰਜਾਬ ਦੇ ਵਿਚਾਰ ਸੀਟਾਂ 'ਤੇ ਹੋਣ ਵਾਲੀ ਜ਼ਿਮਨੀ ਚੋਣਾਂ ਲਈ 23 ਸਤੰਬਰ ਤੋਂ ਨੋਟੀਫਿਕੇਸ਼ਨ ਲਾਗੂ ਹੋ ਜਾਵੇਗਾ ਅਤੇ 21 ਅਕਤੂਬਰ ਨੂੰ ਵੋਟਿੰਗ ਹੋਵੇਗੀ। ਵੋਟਿੰਗ ਦੀ ਗਿਣਤੀ 24 ਅਕਤੂਬਰ ਨੂੰ ਇਨ੍ਹਾਂ ਜ਼ਿਮਨੀ ਚੋਣਾਂ ਦੇ ਨਤੀਜੇ ਵੀ ਐਲਾਨ ਦਿੱਤੇ ਜਾਣਗੇ।

ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਚੋਣ ਤਰੀਕਾਂ ਦਾ ਐਲਾਨ ਕੀਤਾ। ਮੁੱਖ ਚੋਣ ਕਮਿਸ਼ਨਰ ਮੁਤਾਬਕ ਪੰਜਾਬ ਦੀਆਂ 4 ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ 21 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ 24 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ 23 ਤੋਂ 30 ਸਤੰਬਰ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਸਕਣਗੀਆਂ।

ਪੰਜਾਬ ਦੀਆ 4 ਵਿਧਾਨ ਸਭਾ ਸੀਟਾਂ ਉੱਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ

ਦੱਸ ਦੇਈਏ ਪੰਜਾਬ ਵਿੱਚ ਇਹ ਵਿਧਾਨ ਸਭਾ ਜ਼ਿਮਨੀ ਚੋਣਾਂ ਜਲਾਲਬਾਦ, ਫਗਵਾੜਾ, ਦਾਖਾ ਅਤੇ ਮੁਕੇਰੀਆਂ ਵਿੱਚ ਹੋਣੀਆਂ ਹਨ। ਦੱਸ ਦੇਈਏ ਕਿ ਜਲਾਲਾਬਾਦ ਅਤੇ ਦਸੂਹਾ ਵਿਧਾਨ ਸਭਾ ਸੀਟਾਂ ਸੁਖਬੀਰ ਬਾਦਲ ਅਤੇ ਸੋਮ ਪ੍ਰਕਾਸ ਸਿੰਘ ਦੇ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਖਾਲੀ ਹੋਈਆਂ ਸੀ ਜਦ ਕਿ ਦਾਖਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਐੱਚ.ਐੱਸ. ਫੂਲਕਾ ਅਸਤੀਫਾ ਦੇ ਚੁੱਕੇ ਹਨ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਮੁਕੇਰੀਆਂ ਤੋ ਕਾਂਗਰਸੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੀ ਦੇਹਾਂਤ ਕਾਰਨ ਇਹ ਸੀਟ ਖਾਲੀ ਹੋ ਗਈ ਸੀ।

ABOUT THE AUTHOR

...view details