ਹੁਸ਼ਿਆਰਪੁਰ: ਸ਼ਹਿਰ ਦੇ ਇੱਕ ਸਮਾਗਮ ਵਿੱਚ ਪਹੁੰਚੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਲੋਕਾਂ ਨੂੰ ਨਵੀਂ ਪੰਜਾਬ ਸਰਕਾਰ ਦੇ ਕੰਮਾਂ ਤੋਂ ਜਾਣੂ ਕਰਵਾਇਆ ਅਤੇ ਲੌਕਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਨਵੀਂਆਂ ਯੋਜਨਾਵਾਂ ਬਣਾ ਰਹੀ ਹੈ।
ਸਮਾਗਮ ਵਿੱਚ ਪੁੱਜੇ ਕੈਨੇਡਾ 'ਚ ਆਮ ਆਦਮੀ ਪਾਰਟੀ ਦੇ ਆਗੂ ਸੁਦੀਪ ਸਿੰਗਲਾ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਵਿਦੇਸ਼ਾਂ 'ਚ ਰਹਿੰਦੇ ਅਨੇਕਾਂ ਪੰਜਾਬੀ ਐਨ.ਆਰ.ਆਈਜ਼ ਪਹਿਲਾਂ ਨਾਲੋਂ ਵੀ ਵੱਧ ਕੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਾ ਚਾਹੁੰਦੇ ਹਨ। ਹੁਸ਼ਿਆਰਪੁਰ ਵਿੱਚ ਹੋਏ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਅਤੇ ਜੇਕਰ ਹਰ ਇੱਕ ਐਨ.ਆਰ.ਆਈ. 1-1 ਪਿੰਡ ਨੂੰ ਅਪਣਾ ਲਵੇ ਤਾਂ ਸ਼ਹਿਰੀ ਖੇਤਰ ਦੇ ਨਾਲ-ਨਾਲ ਪੇਂਡੂ ਇਲਾਕਿਆਂ 'ਚ ਕਾਫ਼ੀ ਸੁਧਾਰ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰ ਦੀ ਮਦਦ ਨਾਲ ਪੰਜਾਬ ਮੁੜ ਸੋਨੇ ਦੀ ਚਿੜੀ ਬਣ ਸਕਦਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੀ ਨੁਹਾਰ ਬਦਲਣ ਲਈ ਨਿਰੰਤਰ ਯਤਨ ਜਾਰੀ ਹਨ ਅਤੇ ਸਰਕਾਰ ਵੱਲੋਂ ਨਵੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਕੀਤੇ ਹਰੇਕ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਾਜ਼ਾਇਜ ਕਬਜਿਆਂ 'ਤੇ ਸਖਤ ਐਕਸ਼ਨ ਲੈਣ ਦੀ ਗੱਲ ਕਹੀ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ, ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਸੰਤੋਸ਼ ਕਟਾਰੀਆ, ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਸਮੇਤ ਹੋਰ ਵਰਕਰ ਹਾਜ਼ਰ ਸਨ।
ਚੌਣਾਂ ਦੌਰਾਨ ਕੀਤੇ ਵਾਅਦੇ ਕੀਤੇ ਜਾਣਗੇ ਪੂਰੇ: ਬ੍ਰਹਮ ਸ਼ੰਕਰ ਜਿੰਪਾ ਆਪ ਆਗੂ ਸੁਦੀਪ ਸਿੰਗਲਾ ਨੇ ਸਮਾਗਮ ਦੌਰਾਨ ਸੰਬੋਧਨ ਕਰਦਿਆ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਤਰੱਕੀ ਲਈ ਉਪਰਾਲੇ ਕਰ ਰਹੀ ਹੈ ਅਤੇ ਜਲਦ ਹੀ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ। ਇਸ ਮੌਕੇ ਉਨ੍ਹਾਂ ਸਰਕਾਰ ਨੂੰ ਬਜਟ ਸਬੰਧੀ ਸੁਝਾਅ ਦਿੰਦਿਆਂ ਕਿਹਾ ਕਿ ਸੂਬੇ 'ਚ ਫਿਲਮ ਸਿਟੀ ਵਿਕਸਿਤ ਕਰਨ ਦੇ ਨਾਲ-ਨਾਲ ਯੋਗ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅੱਜ ਸਭ ਤੋਂ ਵੱਧ ਲੋੜ ਸਿਹਤ ਸਹੂਲਤਾਂ ਦੀ ਹੈ, ਜਿਸ ਨੂੰ ਸਹੀ ਢੰਗ ਨਾਲ ਚਲਾਉਣ ਲਈ ਉਪਰਾਲੇ ਕੀਤੇ ਜਾਣ।
ਇਹ ਵੀ ਪੜ੍ਹੋ:'ਆਪ' ਸਰਕਾਰ ਦੇ ਦੋ ਮਹੀਨੇ ਦੇ ਕਾਰਕਾਲ 'ਤੇ ਵਿਰੋਧੀਆਂ ਨੇ ਸਾਧੇ ਨਿਸ਼ਾਨੇ, ਕਿਹਾ, "ਕਰਜ਼ਾ ਚੁੱਕ ਰਹੀ ਸਰਕਾਰ"