ਹੁਸ਼ਿਆਰਪੁਰ:ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ(Assembly elections) ਲਈ 86 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ, ਉਥੇ ਹੀ ਕਈ ਥਾਵਾਂ 'ਤੇ ਕਾਂਗਰਸ ਪਾਰਟੀ ਦੇ ਵੱਡੇ ਲੀਡਰ ਕਾਂਗਰਸ ਤੋਂ ਨਰਾਸ਼ ਹੋ ਕੇ ਦੂਜਿਆਂ ਪਾਰਟੀਆਂ ਵਿੱਚ ਸ਼ਾਮਿਲ ਹੋ ਰਹੇ ਹਨ।
ਕੈਪਟਨ ਆਰ ਐਸ ਪਠਾਨੀਆ ਕਾਂਗਰਸ ਛੱਡ ਕੇ ਬੀਜੇਪੀ ਵਿੱਚ ਹੋਏ ਸ਼ਾਮਿਲ ਅਜਿਹਾ ਹੀ ਦੇਖਣ ਨੂੰ ਮਿਲਿਆ ਗੜ੍ਹਸ਼ੰਕਰ ਵਿੱਚ ਜਿੱਥੇ ਕਾਂਗਰਸ ਪਾਰਟੀ ਨੇ ਅਮਨਪ੍ਰੀਤ ਸਿੰਘ ਲਾਲੀ ਨੂੰ ਟਿਕਟ ਦੇਣ ਤੋਂ ਨਰਾਸ਼ ਕਾਂਗਰਸ ਦੇ ਸੀਨੀਅਰ ਆਗੂ ਕੈਪਟਨ ਆਰ ਐੱਸ ਪਠਾਣੀਆਂ ਜੋ ਕੁਝ ਦਿਨ ਪਹਿਲਾਂ ਟਿਕਟ ਦੀ ਦਾਅਵੇਦਾਰੀ ਵੀ ਪੇਸ਼ ਕਰ ਰਹੇ ਸਨ, ਉਨ੍ਹਾਂ ਨੇ ਕਾਂਗਰਸ ਛੱਡ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੈਪਟਨ ਆਰ ਐਸ ਪਠਾਣੀਆ ਨੇ ਕਿਹਾ ਕਿ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਵਿੱਚ ਬਾਹਰਲੇ ਉਮੀਦਵਾਰ ਨੂੰ ਟਿਕਟ ਨਾ ਦੇਣ ਦਾ ਵਿਰੋਧ ਜਤਾਇਆ ਸੀ, ਪਰ ਕਾਂਗਰਸ ਪਾਰਟੀ ਨੇ ਹਲਕਾ ਗੜ੍ਹਸ਼ੰਕਰ ਤੋਂ ਬਾਹਰਲੇ ਉਮੀਦਵਾਰ ਨੂੰ ਟਿਕਟ ਦਿੱਤੀ, ਜਿਸ ਦਾ ਖਾਮਿਆਜ਼ਾ ਕਾਂਗਰਸ ਨੂੰ ਭੁਗਤਣਾ ਪਵੇਗਾ ਅਤੇ ਜਿਸ ਦੇ ਕਾਰਨ ਲੋਕ ਗੜ੍ਹਸ਼ੰਕਰ ਤੋਂ ਕਾਂਗਰਸ ਪਾਰਟੀ ਨੂੰ ਮੂੰਹ ਨਹੀਂ ਲਾਉਣਗੇ।
ਇਹ ਵੀ ਪੜ੍ਹੋ:DGP ਪੰਜਾਬ ਨੇ ਚੋਣਾਂ ਤੋਂ ਪਹਿਲਾਂ ਨਸ਼ਿਆਂ 'ਤੇ ਨੱਥ ਪਾਉਣ ਲਈ ਕੀਤੀ ਵਿਸ਼ੇਸ ਮੀਟਿੰਗ