ਪੰਜਾਬ

punjab

ETV Bharat / city

ਬੱਸਾਂ ’ਚ ਸਫਰ ਕਰਨ ਵਾਲੇ ਹੋ ਜਾਓ ਸਾਵਧਾਨ ! - PRTC and PUNBUS on strike in Hoshiarpur

ਪਨਬਸ, ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against Punjab Government) ਕੀਤਾ ਗਿਆ ਹੈ। ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਨਵੀਂ ਸਰਕਾਰ ਤੋਂ ਉਨ੍ਹਾਂ ਨੇ ਆਸ ਰੱਖੀਆਂ ਹੋਈਆਂ ਸੀ ਪਰ ਉਨ੍ਹਾਂ ਦੀ ਵੀ ਮੁਲਾਜ਼ਮ ਪ੍ਰਤੀ ਮਾਰੂ ਨੀਤੀਆਂ ਹਨ।

ਪਨਬੱਸ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ
ਪਨਬੱਸ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ

By

Published : May 19, 2022, 10:43 AM IST

ਹੁਸ਼ਿਆਰਪੁਰ: ਕਿਸਾਨਾਂ ਅਤੇ ਕੱਚੇ ਅਧਿਆਪਕਾਂ ਦੇ ਧਰਨੇ ਤੋਂ ਬਾਅਦ ਹੁਣ ਸੀਐੱਮ ਭਗਵੰਤ ਮਾਨ ਲਈ ਇੱਕ ਹੋਰ ਵੱਡੀ ਪਰੇਸ਼ਾਨੀ ਖੜੀ ਹੋ ਗਈ ਹੈ। ਦੱਸ ਦਈਏ ਕਿ ਪੀਆਰਟੀਸੀ ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਦੇ ਲਈ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਨਵੀਂ ਸਰਕਾਰ ਤੋਂ ਉਨ੍ਹਾਂ ਨੇ ਆਸ ਰੱਖੀਆਂ ਹੋਈਆਂ ਸੀ ਪਰ ਉਨ੍ਹਾਂ ਦੀ ਵੀ ਮੁਲਾਜ਼ਮ ਪ੍ਰਤੀ ਮਾਰੂ ਨੀਤੀਆਂ ਹਨ।

ਪਨਬੱਸ ਠੇਕਾ ਮੁਲਾਜ਼ਮਾਂ ਵੱਲੋਂ ਕੀਤੇ ਗਏ ਹੜਤਾਲ ਨੂੰ ਲੈ ਕੇ ਕੱਚੇ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬੀਤੇ ਦਿਨ 12 ਵਜੇ ਤੱਕ ਦਾ ਸਮਾਂ ਵਿਭਾਗ ਨੂੰ ਦਿੱਤਾ ਗਿਆ ਸੀ ਅਤੇ ਇਹ ਮੰਗ ਕੀਤੀ ਗਈ ਸੀ ਕਿ ਬਿਨਾਂ ਮਤਲਬ ਤਿੰਨ ਮੁਲਾਜ਼ਮਾਂ ਨੂੰ ਫਾਰਗ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਕੰਮ ’ਤੇ ਬੁਲਾਇਆ ਜਾਵੇ।

ਪਨਬੱਸ ਠੇਕਾ ਮੁਲਾਜ਼ਮਾਂ ਵੱਲੋਂ ਹੜਤਾਲ

ਕੱਚੇ ਮੁਲਾਜ਼ਮਾਂ ਨੇ ਗੱਲਬਾਤ ਦੌਰਾਨ ਆਪਣਾ ਦੁੱਖ ਜ਼ਾਹਰ ਕਰਦਿਆਂ ਦੱਸਿਆ ਕਿ ਪੰਜਾਬ ਵਿੱਚ ਨਵੀਂ ਸਰਕਾਰ ਨਵੀਂ ਉਮੀਦ ਨਾਲ ਜਨਤਾ ਵੱਲੋਂ ਚੁਣੀ ਗਈ ਸੀ ਪਰ ਉਨ੍ਹਾਂ ਦੀਆਂ ਸਮੱਸਿਆਵਾਂ ਉਸੇ ਤਰ੍ਹਾਂ ਹੀ ਲਟਕ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬੀਤੇ ਕੱਲ 12 ਵਜੇ ਤੋਂ 2 ਵਜੇ ਤੱਕ ਯਾਨੀ ਦੋ ਘੰਟੇ ਦੀ ਅਸਥਾਈ ਹੜਤਾਲ ਦਾ ਐਲਾਨ ਕੀਤਾ ਸੀ ਪਰ ਪਨਬਸ ਕੱਚੇ ਵਰਕਰਾਂ ਵੱਲੋਂ ਸਥਾਈ ਹੜਤਾਲ ਕੀਤੀ ਗਈ ਹੈ।

ਉਨ੍ਹਾਂ ਐਲਾਨ ਕੀਤਾ ਕਿ ਜੇਕਰ ਚੰਡੀਗੜ੍ਹ ਪਨਬਸ ਡੀਪੂ ਤੋਂ ਧੱਕੇ ਨਾਲ ਫਾਰਗ ਕੀਤੇ ਗਏ ਤਿੰਨ ਮੁਲਜ਼ਮਾਂ ਨੂੰ ਮੁੜ ਡਿਊਟੀ ਤੇ ਨਾ ਬੁਲਾਇਆ ਗਿਆ ਅਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਉਹ ਇਹ ਹੜਤਾਲ ਅਤੇ ਸੰਘਰਸ਼ ਲਗਾਤਾਰ ਜਾਰੀ ਰੱਖਣਗੇ।

ਇਹ ਵੀ ਪੜੋ:ਪਨਬਸ ਤੇ ਰੋਡਵੇਜ਼ ਕਰਮਚਾਰੀਆਂ ਦਾ ਹੱਲਾ ਬੋਲ, ਕੀਤੀ ਅਣਮਿੱਥੇ ਸਮੇਂ ਲਈ ਹੜਤਾਲ

ABOUT THE AUTHOR

...view details