ਹੁਸ਼ਿਆਰਪੁਰ: ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਗੜ੍ਹਸ਼ੰਕਰ ਵੱਲੋਂ ਡਿਵੀਜਨ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੰਜ ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਜਿਸ ਵਿੱਚ ਡਿਵੀਜ਼ਨ ਪ੍ਰਧਾਨ ਲਖਵੀਰ ਸਿੰਘ ਤੇ ਮੀਤ ਪ੍ਰਧਾਨ ਅਮਰਵੀਰ ਸਿੰਘ ਸਕਤਰ ਮਨੀਸ਼ ਕੁਮਰ ਮੇਂਬਰ ਗੁਰਪ੍ਰੀਤ ਸਿੰਘ,ਬਚਿਤਰ ਨੂੰ ਡਵੀਜ਼ਨ ਕਮੇਟੀ ਦੇ ਅਹੁਦੇਦਾਰ ਚੁਣਿਆ ਗਿਆ।
ਜਾਣਕਾਰੀ ਦਿੰਦੇ ਹੋਏ ਸਰਕਲ ਪ੍ਰਧਾਨ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਪਾਵਰਕਾਮ ਸੀਐਚਬੀ ਠੇਕਾ ਕਾਮਿਆਂ ਨੂੰ ਸਮੇਂ ਸਿਰ ਤਨਖਾਹ ਦੀ ਅਦਾਇਗੀ ਨਹੀਂ ਕੀਤੀ ਜਾਂਦੀ। ਜਦੋਂ ਕੰਪਨੀ ਅਤੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਤਨਖਾਹ ਦੀ ਮੰਗ ਕਰਦੇ ਹਨ ਤਾਂ ਕਾਮਿਆਂ ਨੂੰ ਕੰਮ ਤੋਂ ਹਟਾ ਦੇਣ ਦੀ ਧਮਕੀ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਦੀਆਂ ਗਲਤ ਨੀਤੀਆਂ ਕਾਰਨ ਪਹਿਲਾਂ ਹੀ ਠੇਕਾ ਮੁਲਾਜ਼ਮ ਪਰੇਸ਼ਾਨ ਹਨ। ਹੁਣ ਨਵੇਂ ਫ਼ਰਮਾਨ ਜਿਸ ’ਚ ਠੇਕਾ ਕਾਮਿਆਂ ਨੂੰ ਛਾਂਟੀ ਕਰਨ ਅਤੇ ਸੀਐੱਚਬੀ ਠੇਕਾ ਕਾਮਿਆਂ ਦੀ ਹਾਜ਼ਰੀ ਆਨਲਾਈਨ ਲੁਕੇਸ਼ਸਨ ਰਾਹੀਂ ਹਾਜਰੀ ਪਾਉਣ ’ਤੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਦੀ ਜਥੇਬੰਦੀ ਵੱਲੋਂ ਜ਼ੋਰਦਾਰ ਨਿਖੇਧੀ ਕੀਤੀ ਗਈ ਹੈ।