ਹੁਸ਼ਿਆਰਪੁਰ : ਪੰਜਾਬ 'ਚ ਕੋਰੋਨਾ ਪੌਜ਼ੀਟਿਵ ਮਾਮਲੇ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਹੁਣ ਤੱਕ ਸੂਬੇ 989 ਤੋਂ ਕੋਰੋਨਾ ਪੌਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਜਿਆਦਾਤਰ ਕੋਰੋਨਾ ਪੌਜ਼ੀਟਿਵ ਮਾਮਲੇ ਸੱਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਦੇ ਕੇਸ ਪੌਜ਼ੀਟਿਵ ਆ ਰਹੇ ਹਨ, ਉੱਥੇ ਹੀ ਅੱਜ ਸ਼ਹਿਰ ਦੇ ਮੁਹੱਲਾ ਕਮਾਲਪੁਰ ਵਿਖੇ ਦੋ ਲੋਕਾਂ ਦੀ ਕੋਵਿਡ-19 ਰਿਪੋਰਟ ਪੌਜ਼ੀਟਿਵ ਆਉਣ ਦੀ ਖ਼ਬਰ ਹੈ।
ਕੋਵਿਡ-19 : ਹੁਸ਼ਿਆਰਪੁਰ 'ਚ ਕੋਰੋਨਾ ਪੌਜ਼ੀਟਿਵ ਦੇ 2 ਹੋਰ ਮਾਮਲੇ ਆਏ ਸਾਹਮਣੇ, ਕੇਸਾਂ ਦਾ ਅੰਕੜਾ ਹੋਇਆ 86 - Covid-19
ਪੰਜਾਬ 'ਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਹੁਸ਼ਿਆਰਪੁਰ 'ਚ ਇੱਥੇ ਅੱਜ ਮੁਹੱਲਾ ਕਮਾਲਪੁਰ 'ਚ ਕੋਰੋਨਾ ਦੇ ਦੋ ਨਵੇਂ ਕੇਸ ਸਾਹਮਣੇ ਆਏ ਹਨ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੀਐਮਓ ਅਧਿਕਾਰੀ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ ਕੁੱਲ 838 ਲੋਕਾਂ ਦੇ ਸੈਂਪਲ ਲਏ ਗਏ ਸਨ,ਜਿਨ੍ਹਾਂ ਵਿੱਚੋਂ 86 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦੇ ਵੀ 2 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪੋਜ਼ੀਟਿਵ ਆਈ ਹੈ ਜਿਸ ਤੋਂ ਬਾਅਦ ਤੁਰੰਤ ਮੁਸਤੈਦੀ ਦਿਖਾਉਂਦਿਆਂ ਹੋਇਆ ਪ੍ਰਸ਼ਾਸਨ ਵੱਲੋਂ ਉਕਤ ਮੁਹੱਲੇ ਨੂੰ ਸੀਲ ਕਰ ਦਿੱਤਾ ਗਿਆ ਹੈ ਤੇ ਸਿਹਤ ਵਿਭਾਗ ਦੀਆਂ ਟੀਮਾਂ ਉੱਤੇ ਤਾਇਨਾਤ ਕਰ ਦਿੱਤੀਆਂ ਗਈਆਂ ਹਨ।
ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਨੇ ਪਹੁੰਚ ਮੁਹੱਲੇ ਨੂੰ ਸੀਲ ਕਰ ਦਿੱਤਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਅਮਰਨਾਥ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਮੁਹੱਲੇ ਨੂੰ ਸੈਨੇਟਾਈਜ਼ਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਘਰ ਦੇ ਅੰਦਰ ਹੀ ਇਕਾਂਤਵਾਸ 'ਚ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਜੇਕਰ ਕੋਈ ਵੀ ਵਿਅਕਤੀ ਬਾਹਰ ਘੁੰਮਦਾ ਨਜ਼ਰ ਆਇਆ ਤਾਂ ਉਸ ਦੇ ਵਿਰੁੱਧ ਕਾਰਵਾਈ ਕੀਤੀ ਜਾਵੇਗੀ।