ਗੜ੍ਹਸ਼ੰਕਰ: ਦੇਸ਼ ਵਿੱਚ ਜਿਥੇ ਕੋਰੋਨਾ ਦੀ ਦੂਜੀ ਲਹਿਰ ਦਾ ਵਧੇਰੇ ਲੋਕ ਸ਼ਿਕਾਰ ਹੋ ਰਹੇ ਹਨ ਤੇ ਸਰਕਾਰ ਵੱਲੋਂ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਥੇ ਹੀ ਕੋਰੋਨਾ ਵਾਇਰਸ ਨਾਲ ਨਜਿੱਠਣ ਸਮਾਜ ਸੇਵੀ ਲੋਕਾਂ ਵੱਲੋਂ ਵੀ ਆਪਣੇ ਪੱਧਰ ’ਤੇ ਕੋਰੋਨਾ ਮਹਾਂਮਾਰੀ ਨਾਲ ਲੜਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਗੜ੍ਹਸ਼ੰਕਰ ਦੇ ਪਿੰਡ ਟਿੱਬੀਆਂ (ਬੀਨੇਵਾਲ) ਵਿਖੇ ਪਿੰਡ ਦੀ ਪੰਚਾਇਤ ਤੇ ਨੌਜਵਾਨਾਂ ਦੇ ਸਹਿਯੋਗ ਨਾਲ ਪਿੰਡ ਵਿੱਚ ਕੋਵਿਡ ਕੇਅਰ ਸੈਂਟਰ ਬਣਾਇਆ ਗਿਆ ਹੈ ਜਿਥੇ ਆਕਸੀਜਨ ਦੀ ਸਹੂਲਤ ਵੀ ਦਿੱਤੀ ਗਈ ਹੈ।
ਇਹ ਵੀ ਪੜੋ: ਰੇਹੜੀ ਵਾਲੇ ਦੀ ਲੱਤ ਤੋੜ ਲੁਟੇਰੇ 1500 ਰੁਪਏ ਖੋਹ ਕੇ ਫਰਾਰ