ਪੰਜਾਬ

punjab

ਸਕੂਲ ਫੀਸਾਂ ’ਚ ਵਾਧੇ ਨੂੰ ਲੈ ਕੇ ਬੱਚਿਆਂ ਦੇ ਮਾਪਿਆਂ ਵੱਲੋਂ ਪ੍ਰਦਰਸ਼ਨ

By

Published : Jul 22, 2021, 4:48 PM IST

ਨਿਜੀ ਸਕੂਲਾਂ ਖ਼ਿਲਾਫ਼ ਹੁਸ਼ਿਆਰਪੁਰ ਦੇ ਮਿੰਨੀ ਸਕੱਤਰੇਤ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਤੋਂ ਬਾਅਦ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਸਕੂਲ ਫੀਸਾਂ ’ਚ ਵਾਧੇ ਨੂੰ ਲੈ ਕੇ ਬੱਚਿਆਂ ਦੇ ਮਾਪਿਆਂ ਵੱਲੋਂ ਪ੍ਰਦਰਸ਼ਨ
ਸਕੂਲ ਫੀਸਾਂ ’ਚ ਵਾਧੇ ਨੂੰ ਲੈ ਕੇ ਬੱਚਿਆਂ ਦੇ ਮਾਪਿਆਂ ਵੱਲੋਂ ਪ੍ਰਦਰਸ਼ਨ

ਹੁਸ਼ਿਆਰਪੁਰ: ਨਿਜੀ ਸਕੂਲਾਂ ਦੀਆਂ ਵਧੀਆਂ ਫੀਸਾਂ ਅਤੇ ਨਿਜੀ ਸਕੂਲਾਂ ਵੱਲੋਂ ਕੋਰੋਨਾ ਕਾਲ ਦਾ ਪਿਛਲੇ ਸਾਲ ਦਾ ਬਕਾਇਆ ਕੱਢਣ ਦੇ ਵਿਰੋਧ ਵਿੱਚ ਮਾਪਿਆਂ ਦਾ ਰੋਸ ਹੁਣ ਲਗਾਤਾਰ ਵੱਧਦਾ ਦਿਖ ਰਿਹਾ ਹੈ ਇਸ ਦੇ ਚਲਦੇ ਅੱਜ ਸੈਂਕੜਿਆਂ ਦੀ ਗਿਣਤੀ ਵਿੱਚ ਮਾਪਿਆਂ ਨੇ ਨਿਜੀ ਸਕੂਲਾਂ ਦੀ ਮਨਮਾਨੀ ਖਿਲਾਫ ਹੁਸ਼ਿਆਰਪੁਰ ਦੇ ਮਿੰਨੀ ਸਕੱਤਰੇਤ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਤੋਂ ਬਾਅਦ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਸਕੂਲ ਫੀਸਾਂ ’ਚ ਵਾਧੇ ਨੂੰ ਲੈ ਕੇ ਬੱਚਿਆਂ ਦੇ ਮਾਪਿਆਂ ਵੱਲੋਂ ਪ੍ਰਦਰਸ਼ਨ

ਇਹ ਵੀ ਪੜੋ: Agricultural laws: ਦਿੱਲੀ ‘ਚ ਰਾਹੁਲ ਗਾਂਧੀ ਦੀ ਅਗਵਾਈ ‘ਚ ਕਾਂਗਰਸੀ ਸੰਸਦਾਂ ਦਾ ਕੇਂਦਰ ਖਿਲਾਫ਼ ਹੱਲਾ-ਬੋਲ

ਪ੍ਰਦਰਸ਼ਨਕਾਰੀ ਮਾਪਿਆਂ ਨੇ ਕਿਹਾ ਕਿ ਪਿਛਲੇ ਡੇਢ ਸਾਲ ਦੇ ਕਰੀਬ ਸਕੂਲ ਬੰਦ ਹੋਇਆਂ ਨੂੰ ਹੋ ਗਿਆ ਹੈ ਉਹ ਆਪਣੇ ਬੱਚਿਆਂ ਨੂੰ ਘਰ ਹੀ ਪੜ੍ਹਾ ਰਹੇ ਹਨ, ਪਰ ਫਿਰ ਵੀ ਸਕੂਲ ਵੱਲੋਂ ਮਨਮਾਨੀ ਕਰਕੇ ਐਨੂਅਲ ਚਾਰਜ ਦੇ ਨਾਂ ਤੇ ਉਨ੍ਹਾਂ ਤੋਂ ਲੱਖਾਂ ਰੁਪਏ ਲਏ ਜਾ ਰਹੇ ਹਨ ਜੋ ਕਿ ਸਰਾਸਰ ਗਲਤ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬੱਚੇ ਤਾਂ ਘਰ ਪੜ੍ਹਾਈ ਕਰ ਰਹੇ ਹਨ, ਪਰ ਸਕੂਲ ਵੱਲੋਂ ਬਿਲਡਿੰਗ ਖਰਚਾ ਇਲੈਕਟ੍ਰੀਸਿਟੀ ਖ਼ਰਚਾ ਅਤੇ ਜਰਨੇਟਰ ਖਰਚਾ ਪਾ ਕੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਬੱਚਿਆਂ ਦੇ ਮਾਪਿਆਂ ਨੇ ਕਿਹਾ ਕਿ ਉਹ ਸਕੂਲ ਫ਼ੀਸ ਪਿਛਲੀ ਵਾਂਗ ਹੀ ਦੇਣ ਲਈ ਤਿਆਰ ਹਨ, ਪਰ ਐਨੁਅਲ ਖਰਚਾ ਉਹ ਨਹੀਂ ਦੇ ਸਕਦੇ ਕਿਉਂਕਿ ਕੋਰੋਨਾ ਕਾਰਨ ਉਨ੍ਹਾਂ ਦੇ ਕੰਮਕਾਰ ਨੂੰ ਬਹੁਤ ਫ਼ਰਕ ਪਿਆ ਹੈ ਇਸ ਲਈ ਸਰਕਾਰ ਅੱਗੇ ਗੁਹਾਰ ਲਗਾਈ ਹੈ ਕਿ ਸਕੂਲਾਂ ਦੀ ਮਨਮਾਨੀ ਤੇ ਰੋਕ ਲਗਾਈ ਜਾਵੇ।

ਇਹ ਵੀ ਪੜੋ: ਆਸ਼ਾ ਵਰਕਰਾਂ ਵੱਲੋਂ ਜ਼ਿਲ੍ਹਾ ਕਚਿਹਰੀ ‘ਚ ਜ਼ੋਰਦਾਰ ਰੋਸ ਮੁਜ਼ਾਹਰਾ

ABOUT THE AUTHOR

...view details