ਮਾਹਿਲਪੁਰ: ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ ਕਲਾਂ ਵਿੱਚ ਧੀਆਂ ਕੋਲ ਰਹਿ ਰਹੇ ਇੱਕ ਪਾਠੀ ਬਜ਼ੁਰਗ ਅਤੇ ਉਸ ਦੀ ਪਤਨੀ ਨੂੰ ਉਨ੍ਹਾਂ ਦੇ ਆਪਣੇ ਹੀ ਪੁੱਤਰਾਂ ਨੇ ਚਰਿੱਤਰਹੀਣ ਹੋਣ ਦਾ ਦੋਸ਼ ਲਗਾ ਕੇ ਘਰੋਂ ਕੱਢ ਦਿੱਤਾ। ਪੁੱਤਰਾਂ ਵੱਲੋਂ ਘਰੋਂ ਕੱਢੇ ਜਾਣ ਤੋਂ ਬਾਅਦ ਬਜ਼ੁਰਗ ਜੋੜਾ ਦਰ ਦਰ ਦੀਆਂ ਠੋਕਰਾਂ ਖਾਣ ਨੂੰ ਮਜਬੂਰ ਹੋ ਗਿਆ। ਜਿਸ ਤੋਂ ਬਾਅਦ ਬਜ਼ੁਰਗ ਜੋੜੇ ਨੂੰ ਉਨ੍ਹਾਂ ਦੀਆਂ ਧੀਆਂ ਨੇ ਸੰਭਾਲਿਆ।
ਬਜ਼ੁਰਗ ਪਾਠੀ ਜੋੜੇ ਨੂੰ ਪੁੱਤਰਾਂ ਨੇ ਚਰਿੱਤਰਹੀਣ ਦਾ ਦੋਸ਼ ਲਾ ਘਰੋਂ ਕੱਢਿਆ - hoshiarpur News
ਬਜ਼ੁਰਗ ਜੋੜੇ ਦਾ ਕਹਿਣਾ ਹੈ ਕਿ ਉਨ੍ਹਾਂ ਸਾਰੀ ਉਮਰ ਕਮਾ ਕੇ ਆਪਣੇ ਬੱਚਿਆਂ ਨੂੰ ਵੱਡਾ ਕੀਤਾ। ਅੱਜ ਜਦੋਂ ਉਨ੍ਹਾਂ ਨੂੰ ਸਹਾਰੇ ਦੀ ਜ਼ਰੂਰਤ ਹੈ ਤਾਂ ਉਨ੍ਹਾਂ ਦੇ ਮੁੰਡਿਆਂ ਨੇ ਚਰਿੱਤਰਹੀਣ ਦਾ ਦੋਸ਼ ਲਾ ਘਰੋਂ ਕੱਢ ਦਿੱਤਾ।
ਬਜ਼ੁਰਗ ਜੋੜੇ ਦਾ ਕਹਿਣਾ ਹੈ ਕਿ ਉਨ੍ਹਾਂ ਸਾਰੀ ਉਮਰ ਕਮਾ ਕੇ ਆਪਣੇ ਬੱਚਿਆਂ ਨੂੰ ਵੱਡਾ ਕੀਤਾ। ਅੱਜ ਜਦੋਂ ਉਨ੍ਹਾਂ ਨੂੰ ਸਹਾਰੇ ਦੀ ਜ਼ਰੂਰਤ ਹੈ ਤਾਂ ਉਨ੍ਹਾਂ ਦੇ ਮੁੰਡਿਆਂ ਨੇ ਚਰਿੱਤਰਹੀਣ ਦਾ ਦੋਸ਼ ਲਾ ਘਰੋਂ ਕੱਢ ਦਿੱਤਾ। ਬਜ਼ੁਰਗ ਜੋੜੇ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਵਿਆਹ ਤੋਂ ਬਾਅਦ ਹੀ ਬਦਲ ਗਏ ਸਨ, ਜਦੋਂ ਉਨ੍ਹਾਂ ਨੂੰ ਵੇਲੇ ਖਾਉਂਦੇ ਹੋਏ ਨਹੀਂ ਦੇਖਿਆ ਗਿਆ ਤਾਂ ਬਾਹਰ ਦਾ ਰਾਸਤਾ ਦਿਖਾ ਦਿੱਤਾ। ਬਜ਼ੁਰਗ ਜੋੜੇ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰਾਂ ਵੱਲੋਂ ਉਸ ਨਾਲ ਕੁੱਟਮਾਰ ਵੀ ਕੀਤੀ ਗਈ ਹੈ। ਥਾਣਾ ਚੱਬੇਵਾਲ ਦੀ ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ।
ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਜਦੋਂ ਡੀਐੱਸਪੀ ਪ੍ਰੇਮ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।