ਹੁਸ਼ਿਆਰਪੁਰ:ਇੱਕ ਪਾਸੇ ਜਿੱਥੇ ਕਿਸਾਨ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਦੇ ਬਾਰਡਰ ’ਤੇ ਸੰਘਰਸ਼ ਕਰ ਰਹੇ ਹਨ। ਉੱਥੇ ਹੀ ਦੂਜੇ ਪਾਸੇ ਪੰਜਾਬ ’ਚ ਵੀ ਕਿਸਾਨਾਂ ਵੱਲੋਂ ਆਪਣੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਜ਼ਿਲ੍ਹੇ ’ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸ਼ੂਗਰ ਮਿੱਲ ਅਤੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।
ਮਿਲੀ ਜਾਣਕਾਰੀ ਮੁਤਾਬਿਕ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸ਼ੂਗਰ ਮਿੱਲ ਮੁਕੇਰੀਆਂ ਵੱਲੋਂ ਕਿਸਾਨਾਂ ਦੀ ਕਰੀਬ 20 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਨਾ ਅਦਾ ਕਰਨ ’ਤੇ ਕਿਸਾਨਾਂ ਨੇ ਸ਼ੂਗਰ ਮਿੱਲ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜੀ ਕਰਦੇ ਹੋਏ ਜਲੰਧਰ ਪਠਾਨਕੋਟ ਰਾਸ਼ਟਰੀ ਮਾਰਗ ਸ਼ੂਗਰ ਮਿੱਲ ਮੁਕੇਰੀਆਂ ਸਾਹਮਣੇ ਜਾਮ ਲਗਾ ਦਿੱਤਾ।
ਪ੍ਰਦਰਸ਼ਨ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਮਿੱਲ ਦੇ ਅਧਿਕਾਰੀ ਅਤੇ ਪ੍ਰਸ਼ਾਸਨ ਕਿਸਾਨਾਂ ਤੋਂ ਝੂਠੇ ਵਾਅਦੇ ਕਰ ਰਹੇ ਹਨ। ਕਿ ਉਹ ਜਲਦ ਹੀ ਉਨ੍ਹਾਂ ਦੀ ਬਕਾਇਆ ਰਾਸ਼ੀ ਨੂੰ ਜਾਰੀ ਕਰ ਦੇਣਗੇ ਪਰ ਅਜੇ ਤੱਕ ਉਨ੍ਹਾਂ ਨੂੰ ਉਨ੍ਹਾਂ ਦੀ ਬਕਾਇਆ ਰਾਸ਼ੀ ਨਹੀਂ ਮਿਲੀ ਹੈ। ਜਿਸ ਕਾਰਨ ਮਜਬੂਰ ਹੋ ਕੇ ਉਨ੍ਹਾਂ ਨੂੰ ਜਾਮ ਲਗਾਉਣਾ ਪਿਆ।